Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਬਿਊਰੋ ਵੱਲੋਂ ਕਮਿਸ਼ਨਰ, ਨਗਰ ਨਿਗਮ-ਕਮ- ਐਸ.ਡੀ.ਐਮ. ਬਟਾਲਾ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ

Vigilance Bureau, Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 22 Nov 2025

Last updated on: Nov 22, 2025, 17:10 IST

ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਵੱਲੋਂ ਮੁਲਜ਼ਮ ਦੀ ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਗਈ, ਜਿਸ ਸਬੰਧੀ ਉਹ ਸਹੀ ਵੇਰਵੇ ਨਹੀਂ ਦੇ ਸਕਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਉਸਨੇ ਨਗਰ ਨਿਗਮ ਬਟਾਲਾ ਵਿਖੇ ਸੜਕਾਂ ਦਾ ਪੈਚ ਵਰਕ ਅਤੇ ਮੁਰੰਮਤ ਦਾ ਕੰਮ ਕਰਵਾਇਆ ਸੀ, ਜਿਸਦੇ ਦੋ ਬਿੱਲ 1,87,483- ਰੁਪਏ ਅਤੇ 1,85,369 ਰੁਪਏ ਦੇ ਸਨ, ਜਿਨ੍ਹਾਂ ਦੀ ਕੁੱਲ ਰਕਮ 3,72,852 ਰੁਪਏ ਬਣਦੀ ਸੀ। ਇਸ ਸਬੰਧੀ ਉਹ ਨਗਰ ਨਿਗਮ, ਬਟਾਲਾ ਦੇ ਕਮਿਸ਼ਨਰ ਨੂੰ ਮਿਲਿਆ, ਜਿਸਨੇ ਉਸਨੂੰ ਦੱਸਿਆ ਕਿ ਬਿੱਲਾਂ ਦੀ ਉਕਤ ਅਦਾਇਗੀ ਲਈ, ਯਾਨੀ ਇਹਨਾਂ ਬਿੱਲਾਂ ਨੂੰ ਕਲੀਅਰ ਕਰਵਾਉਣ ਲਈ 10% ਕਮਿਸ਼ਨ ਵਜੋਂ 37000 ਰੁਪਏ ਰਿਸ਼ਵਤ ਦੇਣੀ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਟਾਲਾ ਵਿੱਚ ਇੱਕ ਲਾਈਟ ਐਂਡ ਸਾਊਂਡ ਸ਼ੋਅ ਲਈ ਕੈਮਰਾ ਅਤੇ ਹੋਰ ਸਬੰਧਤ ਕੰਮ ਵੀ ਕੀਤਾ ਸੀ, ਜਿਸ ਲਈ 1,81,543 ਰੁਪਏ ਦੀ ਰਕਮ ਵੀ ਬਕਾਇਆ ਸੀ। ਇਸ ਤਰ੍ਹਾਂ ਕੁੱਲ ਰਕਮ ਲਗਭਗ 5,54,395 ਰੁਪਏ ਦੀ ਅਦਾਇਗੀ ਬਕਾਇਆ ਸੀ। 

ਇਨ੍ਹਾਂ ਬਿੱਲਾਂ ਦੀ ਅਦਾਇਗੀ ਸਬੰਧੀ ਉਹ ਐਸਡੀਓ ਰੋਹਿਤ ਉੱਪਲ ਨੂੰ ਮਿਲਿਆਂ ਜਿਸ ਨੇ ਕਿਹਾ ਕਿ ਉਸਨੂੰ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ ਅਤੇ ਸ਼ਿਕਾਇਤਕਰਤਾ ਨੂੰ ਬਣਦੀ ਰਕਮ ਜਾਰੀ ਕਰਨ ਲਈ 9% ਕਮਿਸ਼ਨ ਰਿਸ਼ਵਤ ਵਜੋਂ ਦੇਣਾ ਪਵੇਗਾ। ਪਰ ਸ਼ਿਕਾਇਤਕਰਤਾ ਰਿਸ਼ਵਤ ਦੇ ਕੇ ਆਪਣਾ ਕੰਮ ਨਹੀਂ ਕਰਵਾਉਣਾ ਚਾਹੁੰਦਾ ਸੀ।

ਸ਼ਿਕਾਇਤਕਰਤਾ ਦੀ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵਿਖੇ ਸ਼ਿਕਾਇਤਕਰਤਾ ਦਾ ਬਿਆਨ ਦਰਜ ਕੀਤਾ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD