Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਬਰਿੰਦਰ ਕੁਮਾਰ ਗੋਇਲ ਵੱਲੋਂ ਕਰੀਬ 04 ਕਰੋੜ 25 ਲੱਖ ਰੁਪਏ ਨਾਲ ਬਣਨ ਵਾਲੀਆਂ ਲਹਿਰਾਗਾਗਾ ਹਲਕੇ ਦੀਆਂ 05 ਸੜਕ ਦੇ ਕੰਮ ਦੀ ਸ਼ੁਰੂਆਤ

ਕਿਹਾ; ਪਾਇਦਾਰ ਢਾਂਚਾਗਤ ਵਿਕਾਸ ਪੰਜਾਬ ਸਰਕਾਰ ਦਾ ਮੁੱਖ ਮਕਸਦ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲਹਿਰਾਗਾਗਾ/ਮੂਨਕ , 22 Nov 2025

Last updated on: Nov 22, 2025, 17:47 IST

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੀਆਂ 04 ਕਰੋੜ 25 ਲੱਖ 15 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 05 ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ, ਜਿਨ੍ਹਾਂ ਵਿੱਚ 02 ਕਰੋੜ 23 ਲੱਖ 18 ਹਜ਼ਾਰ ਦੀ ਲਾਗਤ ਨਾਲ ਪਿੰਡ ਸਾਲੇਮਗੜ੍ਹ ਤੋਂ ਗੁਰਦੁਆਰਾ ਸ੍ਰੀ ਮਕਰੌੜ ਸਾਹਿਬ ਤਕ ਬਣਨ ਵਾਲੀ 08.73 ਕਿਲੋਮੀਟਰ ਲੰਬੀ ਸੜਕ, 39.78 ਲੱਖ ਰੁਪਏ ਦੀ ਲਾਗਤ ਨਾਲ ਮਨਿਆਣਾ ਤੋਂ ਬਲਿਆਣਾ, ਹਰਿਆਣਾ ਹੱਦ ਤਕ, 02.12 ਕਿਲੋਮੀਟਰ ਲੰਬੀ ਸੜਕ, 01 ਕਰੋੜ 14 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਅਨਦਾਨਾ ਤੋਂ ਗੁਲਾੜੀ ਵਾਇਆ ਕਰੌਦਾ 07 ਕਿਲੋਮੀਟਰ ਲੰਬੀ ਸੜਕ, 16 ਲੱਖ 53 ਹਜ਼ਾਰ ਰੁਪਏ ਦੀ ਲਾਗਤ ਨਾਲ ਬਨਾਰਸੀ ਆਈ.ਟੀ. ਆਈ. ਤੋਂ ਕੱਚੀ ਖਨੌਰੀ ਤਕ 0.79 ਕਿਲੋਮੀਟਰ ਲੰਬੀ ਸੜਕ ਅਤੇ 31 ਲੱਖ 06 ਹਜ਼ਾਰ ਰੁਪਏ ਦੀ ਲਾਗਤ ਨਾਲ ਖਨੌਰੀ ਮੇਨ ਰੋਡ ਤੋਂ ਪੁਰਾਣਾ ਬਨਾਰਸੀ ਤਕ 01.55 ਕਿਲੋਮੀਟਰ ਸੜਕ, ਸ਼ਾਮਲ ਹਨ।

ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਪਾਇਦਾਰ ਢਾਂਚਾਗਤ ਵਿਕਾਸ ਕਰਨਾ ਹੈ ਤਾਂ ਜੋ ਲੋਕਾਂ ਨੂੰ ਸੁਚਾਰੂ ਆਵਾਜਾਈ ਦੀ ਸੁਵਿਧਾ ਮਿਲ ਸਕੇ ਅਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਵੀ ਆਪਣੇ ਉਤਪਾਦ ਮੰਡੀ ਤਕ ਆਸਾਨੀ ਨਾਲ ਪਹੁੰਚਾਉਣ ਵਿੱਚ ਕੋਈ ਰੁਕਾਵਟ ਨਾ ਆਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਹੋ ਰਹੇ ਵਿਕਾਸ ਪ੍ਰੋਜੈਕਟ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਮੀਲ ਪੱਥਰ ਸਾਬਤ ਹੋਣਗੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੜਕਾਂ ਦੇ ਨਿਰਮਾਣ ਹੋਣ ਨਾਲ ਪਿੰਡਾਂ ਵਿਚਕਾਰ ਆਵਾਜਾਈ ਤੇ ਵਪਾਰਕ ਗਤੀਵਿਧੀਆਂ ਵਿੱਚ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਬਰਾਬਰ ਤਰਜੀਹ ਦੇ ਰਹੀ ਹੈ ਅਤੇ ਹਰ ਹਲਕੇ ਵਿੱਚ ਸੜਕਾਂ, ਪਾਣੀ ਸਪਲਾਈ, ਸਿਹਤ ਸੇਵਾਵਾਂ ਅਤੇ ਸਿੱਖਿਆ ਸਬੰਧੀ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਖਾਸ ਤੌਰ ’ਤੇ ਪਿੰਡਾਂ ਦੇ ਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸੰਸਾਧਨਾਂ ਦੀ ਸੰਭਾਲ ਕਰਨ ਅਤੇ ਵਿਕਾਸ ਕਾਰਜਾਂ ਵਿੱਚ ਸਰਕਾਰ ਨਾਲ ਭਾਗੀਦਾਰ ਬਣਨ।

ਇਸ ਮੌਕੇ ਗੁਲਜ਼ਾਰੀ ਸੇਠ ਸਲੇਮਗੜ੍ਹ, ਨਾਹਰ ਸਿੰਘ, ਗੁਰਪਿਆਰ ਸਿੰਘ ਸਰਪੰਚ ਸਲੇਮਗੜ੍ਹ, ਬਬਲੀ ਸਬਕਾ ਸਰਪੰਚ ਰਾਮਪੁਰਾ, ਮੰਗਤ ਸਿੰਘ, ਸੁਖਬੀਰ ਸਿੰਘ ਸਰਪੰਚ ਰਾਮਪੁਰਾ, ਰਿੰਕੂ ਸਿੰਘ ਕੁਦਨੀ, ਮਹਿੰਦਰ ਸਿੰਘ ਚੈਅਰਮੈਨ ਮਾਰਕੀਟ ਕਮੇਟੀ ਮੂਨਕ, ਸਤਗੁਰ ਸਿੰਘ ਸਰਪੰਚ ਪਿੰਡ ਮਨਿਆਣਾ, ਮਿੱਠੂ ਰਾਮ, ਸਤਗੁਰ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਦਲਵਾਰਾ ਸਿੰਘ, ਰਿੰਸੀਪਾਲ ਸਰਪੰਚ ਪਿੰਡ ਗੁਲਾੜੀ, ਰਮੇਸ਼ ਕੁਮਾਰ, ਮਨਜੀਤ ਸਿੰਘ ਨੰਬਰਦਾਰ, ਲੀਲਾ ਸਿੰਘ ਕਰੋਦਾ, ਨਿਸ਼ਾਨ ਸਿੰਘ ਸਰਪੰਚ ਚੱਠਾ ਗੋਬਿੰਦਪੁਰਾ, ਗੁਰਪ੍ਰੀਤ ਸਿੰਘ, ਗੁਰਪਿੰਦਰ ਸਿੰਘ, ਪ੍ਰਵੀਨ, ਪੀ ਏ ਰਾਕੇਸ਼ ਕੁਮਾਰ ਗੁਪਤਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD