Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਘਟਣ ਨਾਲ ਪੰਜਾਬ ਦੀ ਆਬੋ ਹਵਾ ਵਿੱਚ ਸੁਧਾਰ ਹੋਣ ਲੱਗਾ- ਬਲਬੀਰ ਸਿੰਘ ਸੀਚੇਵਾਲ

ਪੰਜਾਬ ਦੇ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਵਹਾਉਣ ਨੂੰ ਤਰਜੀਹ ਦੇਣ ਲੱਗੇ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 22 Nov 2025

Last updated on: Nov 24, 2025, 15:50 IST

ਪਿੰਡ ਲੋਪੋ ਵਿੱਚ ਸੁਆਮੀ ਸੰਤ ਜ਼ੋਰਾ ਸਿੰਘ ਜੀ ਦੀ ਸਲਾਨਾ 20 ਵੀ ਬਰਸੀ ਮੌਕੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਲੋਪੋ ਦਰਬਾਰ ਵਿੱਚ ਨਤਮਸਤਕ ਹੋਣ ਉਪਰੰਤ ਕਿਹਾ ਕਿ ਸੁਆਮੀ ਸੰਤ ਜ਼ੋਰਾ ਸਿੰਘ ਨੇ ਸੁਆਮੀ ਸੰਤ ਦਰਬਾਰਾ ਸਿੰਘ ਜੀ ਵੱਲੋਂ ਚਲਾਈਆਂ ਲੋਕ ਭਲਾਈ ਦੀਆਂ ਸੇਵਾਵਾਂ ਨੂੰ ਅੱਗੇ ਤੋਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ।

ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਜਦੋਂ ਸ਼੍ਰੀ ਗੁਰੁ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਜਾ ਰਿਹਾ ਹੈ ਤਾਂ ਸਮੁੱਚੇ ਪੰਜਾਬੀਆਂ ਨੂੰ ਇੱਕਜੁਟ ਹੋ ਕੇ ਆਪਣੇ ਪੰਜਾਬ ਨੂੰ ਸ਼੍ਰੀ ਗੁਰੁ ਤੇਗ ਬਹਾਦਰ ਜੀ ਵੱਲੋਂ ਤਿਆਗ ਦੀਆਂ ਦਿੱਤੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ ਤੇ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਮਨਾਣ ਦਾ ਪੂਰਾ ਹੱਕ ਹੋਣਾ ਚਾਹੀਦਾ ਹੈ।

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੌਜੂਦਾ ਗੱਦੀਨਾਸ਼ੀਨ ਸੰਤ ਜਗਜੀਤ ਸਿੰਘ ਨਾਲ ਮੁਲਾਕਤ ਦੌਰਾਨ ਕਿਹਾ ਕਿ ਮਾਲਵਾ ਖੇਤਰ ਵਿੱਚ ਪਹਿਲਾਂ ਦੇ ਮੁਕਾਬਲੇ ਇਸ ਵਾਰ ਪਾਰਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ।ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਦੀ ਭੂਮਿਕਾ ਵੀ ਹਾਂਪੱਖੀ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਾਰਲੀ ਨੂੰ ਖੇਤਾਂ ਵਿੱਚ ਵਹਾਉਣ ਦੇ ਲਾਭਾਂ ਨੂੰ ਬਾਖੂਬੀ ਸਮਝਦਾ ਹੈ।

ਸੰਤ ਸੀਚੇਵਾਲ ਨੇ ਕਿਸਾਨਾਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਕਿ 21 ਨਵੰਬਰ 2025 ਤੱਕ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਆਈ ਹੈ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆ ਉਹਨਾਂ ਕਿਹਾ ਕਿ 21 ਨਵੰਬਰ 2023 ਨੂੰ ਪੰਜਾਬ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 35606 ਵਾਪਰੀਆਂ ਸਨ।ਇਸੇ ਤਰ੍ਹਾਂ 21 ਨਵੰਬਰ 2024 ਨੂੰ ਅੱਗ ਲੱਗਣ ਦੀਆਂ ਘਟਨਾਵਾਂ 10296 ਵਾਪਰੀਆਂ ਸਨ ਤੇ ਇਹ ਘਟਨਾ ਹੋਰ ਤੇਜ਼ੀ ਨਾਲ ਘੱਟ ਕੇ 21 ਨਵੰਬਰ 2025 ਨੂੰ 5076 ਰਹਿ ਗਈਆਂ ਹਨ।

ਸੰਤ ਸੀਚੇਵਾਲ ਨੇ ਦਸਿਆ ਕਿ ਪੰਜਾਬ ਵਿੱਚ 225 ਲੱਖ ਟਨ ਪਰਾਲੀ ਪੈਦਾ ਹੁੰਦੀ ਹੈ ਤੇ ਇਸ ਦੀ ਕੀਮਤ 3800 ਕਰੋੜ ਰੁਪਏ ਬਣ ਜਾਂਦੀ ਹੈ।ਇਸ ਵਿੱਚੋਂ ਹੁਣ ਸਿਰਫ 80 ਤੋਂ 90 ਲੱਖ ਟਨ ਨੂੰ ਹੀ ਅੱਗ ਲਾਈ ਜਾਂਦੀ ਹੈ।ਬਾਕੀ ਪਰਾਲੀ ਪਾਵਰ ਪਲਾਂਟ ਖ਼ਰੀਦ ਲੈਂਦੇ ਹਨ ਤੇ ਕੁਝ ਕਿਸਾਨ ਖੇਤਾਂ ਵਿੱਚ ਵਾਹ ਲੈਂਦੇ ਹਨ।ਖੇਤਾਂ ਵਿਚ ਪਰਾਲੀ ਵਹਾਉਣ ਨਾਲ ਕਿਸਾਨਾਂ ਨੂੰ ਖਾਦ ਘੱਟ ਪਾਉਣੀ ਪੈਂਦੀ ਹੈ।

ਸੰਤ ਸੀਚੇਵਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਜਿਲ੍ਹੇ ਵਿੱਚ ਵੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਜ਼ਬਰਦਸਤ ਕਮੀ ਆਈ ਹੈ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD