Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਨਾਅਰਿਆਂ ਨਾਲ ਗੂੰਜ ਉੱਠੀ

ਨਗਰ ਕੀਰਤਨ ਦੇ ਨਾਲ ਸੰਗਤਾਂ ਦਾ ਭਾਰੀ ਇਕੱਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 22 Nov 2025

Last updated on: Nov 24, 2025, 16:01 IST

ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ 'ਨਗਰ ਕੀਰਤਨ' ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਉਪਰੋਕਤ ਸਥਾਨਾਂ ਤੋਂ ਸਜਾਏ ਨਗਰ ਕੀਰਤਨਾਂ ਦੇ ਨਾਲ-ਨਾਲ ਚਲਦਿਆਂ 'ਸੰਗਤ' ਪੂਰੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ।

ਨਗਰ ਕੀਰਤਨਾਂ ਦੇ ਰਸਤੇ ਵਿੱਚ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਦਿਆਂ, ਪੰਜਾਬ ਦੇ ਆਈ.ਪੀ.ਆਰ. ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਗਰ ਕੀਰਤਨਾਂ ਦਾ ਸ਼ਰਧਾ ਅਤੇ ਭਰਵਾਂ ਸਵਾਗਤ ਕੀਤਾ ਅਤੇ ਨੰਗੇ ਪੈਰੀਂ ਨਗਰ ਕੀਰਤਨ ਦੇ ਨਾਲ-ਨਾਲ ਤੁਰ ਪਏ। ਅਕਾਲਪੁਰਖ ਵਾਹਿਗੁਰੂ ਤੋਂ ਅਸੀਸਾਂ ਲੈਣ ਲਈ ਸ਼ਰਧਾ ਨਾਲ ਨਤਮਸਤਕ ਹੋਣ ਲਈ ਕਤਾਰ ਵਿੱਚ ਖੜ੍ਹੀਆਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨਾਂ ਦਾ ਸ਼ਰਧਾ ਨਾਲ ਸਵਾਗਤ ਕੀਤਾ। ਨਗਰ ਕੀਰਤਨ ਦੇ ਨਾਲ ਨਾਲ ਜੁਝਾਰੂ ਭਾਵਨਾ ਦਿਖਾਉਂਦਿਆ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ ਤੋਂ ਸ਼ੁਰੂ ਹੋਇਆ ਸੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਏ ਸਨ ਅਤੇ ਇਹ ਨਗਰ ਕੀਰਤਨ ਜੰਮੂ, ਪਾਟਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਤੋਂ ਹੁੰਦੇ ਹੋਏ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਰ ਰਾਤ ਪਹੁੰਚਣ ਦੀ ਸੰਭਾਵਨਾ ਹੈ।

ਮਾਝਾ ਦੋਆਬਾ ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਗਤ ਸਰ ਪਾਠਵਾਲਾ, ਗੁਰਦਾਸਪੁਰ ਤੋਂ ਸ਼ੁਰੂ ਹੋਇਆ ਸੀ। ਇਸ ਨਗਰ ਕੀਰਤਨ ਦੇ ਬਟਾਲਾ, ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਫਗਵਾੜਾ, ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਤੋਂ ਹੁੰਦੇ ਹੋਏ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਰ ਰਾਤ ਪਹੁੰਚਣ ਦੀ ਸੰਭਾਵਨਾ ਹੈ। 

ਮਾਲਵਾ 1 ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ (ਬਾਬਾ ਸ਼ੇਖ ਫ਼ਰੀਦ ਯਾਦਗਾਰੀ ਅਸਥਾਨ), ਫਰੀਦਕੋਟ ਤੋਂ ਆਰੰਭ ਹੋਇਆ ਅਤੇ ਫਿਰੋਜ਼ਪੁਰ, ਮੋਗਾ, ਜਗਰਾਓਂ, ਲੁਧਿਆਣਾ, ਖੰਨਾ, ਸਰਹਿੰਦ, ਫਤਿਹਗੜ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੂਪਨਗਰ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। ਇਸੇ ਤਰ੍ਹਾਂ ਮਾਲਵਾ 2 ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਸੀ ਅਤੇ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਨੂੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੁਰਾਲੀ, ਰੂਪਨਗਰ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।

 

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD