Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਸਰਹੱਦ ਪਾਰੋਂ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ ਖੇਪ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 22 Nov 2025

Last updated on: Nov 24, 2025, 16:45 IST

ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ  ਨਸ਼ਾ  ਤਸਕਰੀ ਮਾਡਿਊਲ ਨੂੰ  ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ  ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਪਿੰਡ ਸ਼ੰਨਾ ਸ਼ੇਰ ਸਿੰਘ ਵਾਲਾ (ਕਪੂਰਥਲਾ) ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਚਿੱਟੀ ਕੀਆ ਸੇਲਟੋਸ ਨੰਬਰ- ਪੀਬੀ 09 ਏ.ਕਿਊ.-3598, ਜਿਸ ਵਿੱਚ ਉਹ  ਸਫ਼ਰ ਕਰ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 50 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ. ਸਮਰਥਿਤ ਤਸਕਰਾਂ ਦੁਆਰਾ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਸੰਦੀਪ ਉਰਫ਼ ਸੀਪਾ,ਜੋ ਇੱਕ ਹਿਸਟਰੀਸ਼ੀਟਰ ਹੈ , ਦੇ ਵਿਰੁੱਧ ਐਨਡੀਪੀਐਸ ਐਕਟ ਦੇ ਪੰਜ ਮੁਕੱਦਿਆਂ ਸਮੇਤ ਅੱਠ ਅਪਰਾਧਿਕ ਮਾਮਲੇ ਦਰਜ ਹਨ। 

ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਨੂੰ ਹਾਲ ਹੀ ਵਿੱਚ ਕਪੂਰਥਲਾ ਜੇਲ੍ਹ ਤੋਂ ਰਿਹਾਅ ਹੋਇਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਦੀ ਸੰਭਾਵਨਾ ਹੈ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਨੀਲਾਭ ਕਿਸ਼ੋਰ ਨੇ ਕਿਹਾ ਕਿ ਸਟੀਕ ਤਕਨੀਕੀ ਖੁਫੀਆ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਟੀਮਾਂ ਵੱਲੋਂ ਉਕਤ  ਮੁਲਜ਼ਮ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਲੈ ਕੇ ਹੁਣ ਤੱਕ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ। ਖੁਫੀਆ ਜਾਣਕਾਰੀ ਤੋਂ ਪਤਾ ਲੱਗਿਆ ਕਿ ਸ਼ੱਕੀ ਨੇ ਜਲਾਲਾਬਾਦ ਦੇ ਸਰਹੱਦੀ ਪਿੰਡ ਬੱਗੇਕੇ ਉਤਾੜ ਤੋਂ ਨਸ਼ਿਆਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏ.ਐਨ.ਟੀ.ਐਫ. ਦੀਆ ਟੀਮਾਂ ਨੇ ਸ਼ੱਕੀ ਨੂੰ ਫਿਰੋਜ਼ਪੁਰ ਵਿੱਚ ਟਰੈਕ ਕੀਤਾ ਅਤੇ ਉਸਦਾ ਪਿੱਛਾ ਕੀਤਾ। ਜਿਸ ਦੌਰਾਨ ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਗੱਡੀ ਭਜਾਕੇ ਪੁਲਿਸ ਟੀਮਾਂ ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।  

ਉਨ੍ਹਾਂ ਕਿਹਾ ਕਿ ਸੰਖੇਪ ਮੁਕਾਬਲੇ ਤੋਂ ਬਾਅਦ ਮੁਲਜ਼ਮ ਨੂੰ ਪਿੰਡ ਰਾਉਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਨੂੰ ਪ੍ਰਾਪਤ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ, ਐਸ.ਏ.ਐਸ. ਨਗਰ ਦੇ ਪੁਲਿਸ ਸਟੇਸ਼ਨ ਏ.ਐਨ.ਟੀ.ਐਫ. ਵਿਖੇ 21-11-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਇੱਕ ਕੇਸ ਐਫਆਈਆਰ ਨੰਬਰ 302 ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD