Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਰਦਾਸ ਕਰਕੇ ਪਾਏ ਗਏ ਅਗਲੀ ਮੰਜ਼ਿਲ ਵੱਲ ਚਾਲੇ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Nov 2025

Last updated on: Nov 24, 2025, 17:15 IST

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ। ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ।

ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ਕੰਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ (ਕੌਂਸਲਰ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੀ ਅੰਨਦਪੁਰ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਵਿੱਚ ਵੀ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਹਿਬ ਦੀ ਕਿਰਪਾ ਨਾਲ ਇਨ੍ਹਾਂ ਸਮਾਗਮਾਂ ਨੂੰ ਉਲੀਕ ਕੇ, ਉਨ੍ਹਾਂ ਨੂੰ ਵੀ ਇਨ੍ਹਾਂ ਇਤਿਹਾਸਕ ਪਲਾਂ ਦੇ ਸਾਖਸ਼ੀ ਬਣਾਇਆ ਗਿਆ ਹੈ, ਜਿਸ ਲਈ ਗੁਰੂ ਤੇਗ ਬਹਾਦਰ ਜੀ ਦੀ ਕਿਰਪਾ ਦ੍ਰਿਸ਼ਟੀ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ। ਉਨ੍ਹਾਂ ਕਿਹਾ ਕਿ ਕਲ੍ਹ ਰਾਤ ਮੋਹਾਲੀ ਵਿਖੇ ਰਾਤਰੀ ਵਿਸ਼ਰਾਮ ਦੌਰਾਨ ਦੋਵਾਂ ਗੁਰਦੁਆਰਾ ਸਾਹਿਬਾਨ (ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ) ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਿਲਕੁਲ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ।

ਐਮ ਪੀ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕਿਰਪਾ ਦ੍ਰਿਸ਼ਟੀ ਦੀ ਪਾਤਰ ਬਣੀ ਹੈ, ਜਿਸ ਨੂੰ ਇਹ 350 ਸਾਲਾਂ ਸ਼ਹਾਦਤ ਦਿਵਸ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ 23 ਨਵੰਬਰ ਤੋਂ 25 ਨਵੰਬਰ ਤੱਕ ਸ਼੍ਰੀ ਅੰਨਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਰਕਾਰ ਵੱਲੋਂ ਗੁਰੂ ਸਹਿਬ ਦੀ ਵਡਿਆਈ ਵਿੱਚ ਰੱਖੇ ਗਏ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸ਼ਤਾਬਦੀਆਂ ਮਾਣਨ ਦਾ ਮਾਣ ਵਿਰਲੀ ਸੰਗਤ ਨੂੰ ਹੀ ਮਿਲਦਾ ਹੈ ਅਤੇ ਅਸੀਂ ਸਾਰੇ ਧੰਨਵਾਦੀ ਹਾਂ ਕਿ ਸਾਨੂੰ ਇਹ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲਿਆਂ ਬੇਅੰਤ ਸੰਗਤਾਂ ਦੇ ਲਈ ਸਰਕਾਰ ਵੱਲੋਂ ਬਣਦੇ ਪ੍ਰਬੰਧ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਤਿਆਗ, ਮਾਨਵੀ ਹੱਕਾਂ ਦੀ ਰਾਖੀ ਨੂੰ ਸਮਰਪਿਤ ਬਲੀਦਾਨ ਨੂੰ ਮੁੱਖ ਰੱਖ ਕੇ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੁਸ਼ਕਿਆਮਤ ਹੈ ਕਿ ਸਾਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਵਿੱਚ ਆਪਣੀ ਤਿਲ ਫੁਲ ਸੇਵਾ ਪਾਉਣ ਦਾ ਮੌਕਾ ਮਿਲਿਆ। ਉਨ੍ਹਾਂ ਦੋਵਾਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਣ ਸਹਿਯੋਗ ਕਰਦਿਆਂ ਸੰਗਤਾਂ ਦੇ ਰੁਕਣ ਦੀ ਵਿਵਸਥਾ ਕੀਤੀ। 

ਉਪਰੰਤ ਨਗਰ ਕੀਰਤਨ ਏਅਰਪੋਰਟ ਰੋਡ ਰਾਹੀਂ ਖਰੜ ਫਲਾਈ ਓਵਰ ਤੋਂ ਹੁੰਦਾ ਹੋਇਆ, ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ ਵਿਖੇ ਪੁੱਜਾ,ਜਿੱਥੇ ਇਕੱਤਰ ਹੋਈ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ, ਰੁਮਾਲਾ ਸਾਹਿਬ ਭੇਟ ਕਰਕੇ ਅਤੇ ਲੰਗਰ ਦੀ ਵਿਵਸਥਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ ਵੀ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਦੇ ਦਰਸ਼ਨਾਂ ਲਈ ਪੁੱਜੇ ਹੋਏ ਸਨ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD