Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਕਥਾ ਤੇ ਕੀਰਤਨ ਦਰਬਾਰ

ਪੰਥ ਦੇ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ

Religious, Vikramjit Singh Sahney, AAP, Aam Aadmi Party, Aam Aadmi Party Punjab, AAP Punjab, Sri Anandpur Sahib

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 23 Nov 2025

Last updated on: Nov 24, 2025, 18:12 IST

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਸ਼ਾਮ ਦੇ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਕਥਾ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਨ੍ਹਾਂ ਜਥਿਆਂ ਵਿਚ ਗਿਆਨੀ ਹਰਜੀਤ ਸਿੰਘ ਹਰਮਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀਨਗਰ ਵਾਲੇ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਪਦਮ ਸ੍ਰੀ ਭਾਈ ਸਾਹਿਬ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਸ਼ਾਮਿਲ ਸਨ। 

ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ ਨੇ ਵੀ  ਹਾਜ਼ਰੀ ਭਰੀ। ਭਲਕੇ ਮਿਤੀ 24 ਨਵੰਬਰ ਨੂੰ ਇਸੇ ਪੰਡਾਲ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਕਾਵਿ ਉਚਾਰਨ, ਢਾਡੀ ਤੇ ਕਵੀਸ਼ਰ ਦਰਬਾਰ ਅਤੇ ਕਥਾ ਤੇ ਕੀਰਤਨ ਦਰਬਾਰ ਸਜਾਏ ਜਾਣਗੇ।

 

Tags: Religious , Vikramjit Singh Sahney , AAP , Aam Aadmi Party , Aam Aadmi Party Punjab , AAP Punjab , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD