Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Manish Sisodia, Harjot Singh Bains, Tarunpreet Singh Sond, Harbhajan Singh ETO, Barinder Kumar Goyal, Kuldeep Singh Dhaliwal, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 23 Nov 2025

Last updated on: Nov 24, 2025, 18:20 IST

ਨੌਵੇਂ ਸਿੱਖ ਗੁਰੂ ਸਾਹਿਬ ਅਤੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰਭਾਵਸ਼ਾਲੀ ਡਰੋਨ ਸ਼ੋਅ ਨਾਲ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਅਸਮਾਨ ਰੁਸ਼ਨਾ ਉੱਠਿਆ। ਇਹ ਵਿਲੱਖਣ ਹਵਾਈ ਸ਼ੋਅ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਖ਼ਾਤਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਪ੍ਰਤੀ ਡੂੰਘੀ ਸ਼ਰਧਾਂਜਲੀ ਸੀ।

ਇਸ ਲ ਡਰੋਨ ਪ੍ਰਦਰਸ਼ਨੀ ਨੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਾਂ ਪੂਰੇ ਦ੍ਰਿਸ਼ਾਂ ਨੂੰ ਸ਼ਰਧਾ ਅਤੇ ਬਾਰੀਕੀ ਨਾਲ ਦਰਸਾਉਂਦਿਆਂ ਰੌਸ਼ਨੀ ਅਤੇ ਗਤੀ ਦੇ ਵਿਲੱਖਣ ਕ੍ਰਮ ਜ਼ਰੀਏ ਇਤਿਹਾਸਕ ਬਿਰਤਾਂਤ ਨੂੰ ਪੇਸ਼ ਕੀਤਾ। ਇਸ ਸ਼ੋਅ ਦੀ ਸ਼ੁਰੂਆਤ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ਾਲਮ ਸ਼ਾਸ਼ਨ ਦੇ ਦ੍ਰਿਸ਼ਟਾਂਤ ਨਾਲ ਹੋਈ, ਜਿਸ ਵੱਲੋਂ ਸਭ ਨੂੰ ਇਸਲਾਮ ਧਰਮ ਵਿੱਚ ਸ਼ਾਮਲ ਕਰਨ ਦੀ ਇੱਛਾ ਕਾਰਨ ਜਜ਼ੀਆ ਲਗਾਉਣ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਸਮੇਤ ਵੱਡੇ ਪੱਧਰ ‘ਤੇ ਅਨੇਕਾਂ ਅੱਤਿਆਚਾਰ ਕੀਤੇ ਗਏ।

ਆਪਣੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਰਨ ਵਿੱਚ ਆਏ ਕਸ਼ਮੀਰੀ ਪੰਡਤਾਂ ਦੀ ਦੁਰਦਸ਼ਾ ਨੂੰ ਠੋਸ ਢੰਗ ਨਾਲ ਪੇਸ਼ ਕੀਤਾ ਗਿਆ ਅਤੇ ਆਡਿਓ ਰਾਹੀਂ "ਜੋ ਸਰਣ ਆਵੈ ਤਿਸੁ ਕੰਠ ਲਾਵੈ (ਜੋ ਕੋਈ ਸ਼ਰਣ ਵਿੱਚ ਆਉਂਦਾ ਹੈ, ਮੈਂ ਉਨ੍ਹਾਂ ਨੂੰ ਗਲੇ ਲਗਾਉਂਦਾ ਹਾਂ) ਦੇ ਸਿਧਾਂਤ ਪ੍ਰਤੀ ਗੁਰੂ ਸਾਹਿਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ।" ਇਸ ਡਰੋਨ ਸ਼ੋਅ ਵਿੱਚ ਅੱਗੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਤਸੀਹੇ ਦੇ ਕੇ ਗੁਰੂ ਦੇ ਪੈਰੋਕਾਰਾਂ ਨੂੰ ਸ਼ਹੀਦ ਕਰਨ ਦੇ ਬਿਰਤਾਂਤ ਨੂੰ ਪੇਸ਼ ਕੀਤਾ ਗਿਆ। 

ਭਾਈ ਮਤੀ ਦਾਸ ਜੀ ਨੂੰ ਜਿਊਂਦੇ ਜੀਅ ਆਰੇ ਨਾਲ ਸ਼ਹੀਦ ਕੀਤੇ ਜਾਣ ਦੇ ਦ੍ਰਿਸ਼ ਨੂੰ ਡਰੋਨ ਦੇ ਨਾਲ-ਨਾਲ ਦਿਲ ਨੂੰ ਟੁੰਬ ਦੇਣ ਵਾਲੀ ਆਡੀਓ ਨਾਲ ਜੀਵਤ ਕਰ ਦਿੱਤਾ। ਇਸੇ ਤਰ੍ਹਾਂ ਡਰੋਨਾਂ ਰਾਹੀਂ ਭਾਈ ਦਿਆਲਾ ਜੀ ਦੇ ਜ਼ਿੰਦਾ ਉਬਾਲਣ ਦੇ ਅਦੁੱਤੀ ਬਲਿਦਾਨ ਨੂੰ ਪੇਸ਼ ਕੀਤਾ ਗਿਆ। ਭਾਈ ਸਤੀ ਦਾਸ ਜੀ ਜਿਹਨਾਂ ਨੂੰ ਰੂੰ ਵਿੱਚ ਲਪੇਟ ਕੇ ਜਿੰਦਾ ਸਾੜ ਦਿੱਤਾ ਗਿਆ ਸੀ, ਦੀ ਸ਼ਹਾਦਤ ਨੂੰ ਵੀ ਪੂਰੀ ਸ਼ਰਧਾ ਨਾਲ ਪੇਸ਼ ਕੀਤਾ ਗਿਆ।  

ਸ਼ੋਅ ਦੇ ਅੰਤ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਗੰਭੀਰ ਚਿੱਤਰਣ ਕੀਤਾ ਗਿਆ। ਡਰੋਨਾਂ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਆਪਣੇ ਸਿਧਾਂਤਾਂ ਨੂੰ ਤਿਆਗਣ ਤੋਂ ਇਨਕਾਰ ਕਰਨ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਅਤੇ ਗੰਭੀਰਤਾ ਨਾਲ ਪੇਸ਼ ਕੀਤਾ ਗਿਆ ਅਤੇ ਆਡੀਓ ਰਾਹੀਂ ਜਲਾਦ ਵੱਲੋਂ ਗੁਰੂ ਸਾਹਿਬ ਦੇ ਪਵਿੱਤਰ ਸੀਸ ਨੂੰ ਧੜ ਤੋਂ ਵੱਖ ਕਰਨ ਤੋਂ ਪਹਿਲਾਂ ਦੇ ਆਖਰੀ ਪਲਾਂ ਦਾ ਵਰਣਨ ਕੀਤਾ ਗਿਆ।

ਇਹ ਸ਼ੋਅ ਗੁਰੂ ਜੀ ਦੇ ਪਵਿੱਤਰ ਸੀਸ ਨੂੰ ਭਾਈ ਜੈਤਾ ਜੀ ਦੁਆਰਾ ਸਾਹਸ ਪੂਰਵਕ ਸ੍ਰੀ ਅਨੰਦਪੁਰ ਸਾਹਿਬ ਲਿਆਂਦੇ ਜਾਣ ਅਤੇ ਗੁਰੂ ਸਾਹਿਬ ਦੇ ਅੰਤਿਮ ਸੰਸਕਾਰਾਂ ਦੀ ਸ਼ਰਧਾ ਅਤੇ ਉਦਾਸੀ ਭਰੀ ਪੇਸ਼ਕਾਰੀ ਨਾਲ ਸਮਾਪਤ ਹੋਇਆ, ਜਿਸ ਨਾਲ ਵਿਰਾਸਤ-ਏ-ਖਾਲਸਾ ਵਿਖੇ ਇਕੱਠੀ ਹੋਈ ਸੰਗਤ ਵਿੱਚ ਸ਼ਰਧਾ ਅਤੇ ਸਤਿਕਾਰ ਦੀ ਡੂੰਘੀ ਭਾਵਨਾ ਪੈਦਾ ਹੋਈ। ਪੂਰੇ ਸ਼ੋਅ ਦੌਰਾਨ ਪੰਜਾਬੀ ਬਿਰਤਾਂਤ ਨੇ ਇੱਕ ਡੂੰਘਾ ਅਤੇ ਜਾਣਕਾਰੀ ਭਰਪੂਰ ਅਨੁਭਵ ਪ੍ਰਦਾਨ ਕੀਤਾ, ਜਿਸ ਨਾਲ ਸੰਗਤ ਨੂੰ ਇਸ ਘਟਨਾ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਨਾਲ ਜੋੜਿਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨੌਜਵਾਨ ਪੀੜ੍ਹੀ ਅਤੇ ਪੂਰੀ ਦੁਨੀਆ ਨੂੰ ਨੌਵੇਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੇ ਜੀਵਨ, ਦਰਸ਼ਨ ਅਤੇ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਜਾਵੇ ਅਤੇ ਵਿਸ਼ਵ ਇਤਿਹਾਸ ਵਿੱਚ ਧਾਰਮਿਕ ਆਜ਼ਾਦੀ ਦੇ ਸਭ ਤੋਂ ਵੱਡੇ ਰਾਖਿਆਂ ਵਜੋਂ ਉਨ੍ਹਾਂ ਦੀ ਵਿਰਾਸਤ ਨੂੰ ਉਜਾਗਰ ਕੀਤਾ ਜਾਵੇ। 

ਇਹ ਵਿਲੱਖਣ ਡਰੋਨ ਸ਼ੋਅ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਮੁੱਖ ਆਕਰਸ਼ਨ ਵਿੱਚੋ ਇੱਕ ਹੈ ਅਤੇ ਇਹ ਪੰਜਾਬ ਸਰਕਾਰ ਦੀ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਵਿਸ਼ਵ ਭਰ ਤੱਕ ਪਹੁੰਚਣ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਇਸ ਸ਼ਾਨਦਾਰ ਡੌਰਨ ਸ਼ੋਅ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਬੁੱਧ ਰਾਮ,  ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Manish Sisodia , Harjot Singh Bains , Tarunpreet Singh Sond , Harbhajan Singh ETO , Barinder Kumar Goyal , Kuldeep Singh Dhaliwal , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD