Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 23 Nov 2025

Last updated on: Nov 24, 2025, 18:48 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ "ਹਿੰਦ ਦੀ ਚਾਦਰ" ਨੌਵੇਂ ਸਿੱਖ ਪਾਤਸ਼ਾਹ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਲਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੇ ਸਮਾਗਮਾਂ ਦਾ ਹਿੱਸਾ ਹੈ। 

ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਗੈਲਰੀ ਗੁਰੂ ਸਾਹਿਬ ਦੀ ਅਧਿਆਤਮਕ ਅਤੇ ਸੰਸਾਰਕ ਯਾਤਰਾ ਦਾ ਡੂੰਘਾ ਬਿਰਤਾਂਤ ਪੇਸ਼ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਡੂੰਘੀ ਸੋਚ-ਵਿਚਾਰ ਤੋਂ ਬਾਅਦ ਪੰਜ ਵੱਖ-ਵੱਖ ਹਿੱਸਿਆਂ: ਜਨਮ ਅਤੇ ਸ਼ੁਰੂਆਤੀ ਜੀਵਨ-ਕਾਲ, ਅਧਿਆਤਮਿਕ ਸਫ਼ਰ, ਗੁਰਗੱਦੀ ‘ਤੇ ਸੰਭਾਲਣ, ਧਾਰਮਿਕਤਾ ਦਾ ਮਾਰਗ ਅਤੇ ਸ਼ਹਾਦਤ ਵਿੱਚ ਵੰਡਿਆ ਗਿਆ ਹੈ, ਜਿਸ ਰਾਹੀਂ ਗੁਰੂ ਸਾਹਿਬ ਦੇ ਜੀਵਨ-ਕਾਲ ਨੂੰ ਮਹੱਤਵਪੂਰਨ ਢੰਗ ਨਾਲ ਦਰਸਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨੀ ਦੇ ਕੇਂਦਰ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਯੁੱਧ-ਕਲਾ ਨੂੰ ਦਰਸਾਉਂਦੇ ਮਾਡਲ ਸੁਸ਼ੋਭਿਤ ਹਨ ਜਿਨ੍ਹਾਂ ਵਿੱਚ ਘੋੜਾ, ਤਲਵਾਰਾਂ ਅਤੇ ਤੀਰ-ਕਮਾਨ ਸ਼ਾਮਲ ਹਨ, ਜੋ ਜੰਗ ਦੇ ਮੈਦਾਨ ਵਿੱਚ ਉਨ੍ਹਾਂ ਦੀ ਮੁਹਾਰਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਨੂੰ ਸਮਰਪਿਤ ਸ਼ਰਧਾਲੂ ਮੱਖਣ ਸ਼ਾਹ ਲੁਬਾਣਾ ਦੇ ਜਹਾਜ਼ਾਂ ਦਾ 'ਬੇੜੇ' ਨੂੰ ਦਰਸਾਉਂਦੇ ਇਤਿਹਾਸਕ ਮਾਡਲ ਅਤੇ ਭਾਈ ਦਿਆਲਾ ਜੀ ਦੀ ਸਰਵਉੱਚ ਕੁਰਬਾਨੀ ਅਤੇ ਦ੍ਰਿੜਤਾ ਨੂੰ ਦਰਸਾਉਂਦੀ ਉਬਲਦੀ ਦੇਗ ਦਾ ਮਾਡਲ ਮੁੱਖ ਆਕਰਸ਼ਣ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਦਰਸ਼ਨੀ ਵਿੱਚ ਲੱਖੀ ਸ਼ਾਹ ਵਣਜਾਰਾ ਦਾ ਪੁਨਰ-ਨਿਰਮਾਣ ਕੀਤਾ ਗਿਆ ਘਰ ਵੀ ਆਕਰਸ਼ਣ ਦਾ ਦਿਲਕਸ਼ ਕੇਂਦਰ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਸਜੇ ਵਿਸਤ੍ਰਿਤ ਚਿੱਤਰ, ਗੁਰੂ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀ ਸ਼ਹਾਦਤ ਤੱਕ ਦੇ ਮਾਰਗ ਨੂੰ ਸੁੰਦਰਤਾ ਨਾਲ ਦਰਸਾਉਂਦੇ ਹਨ, ਜੋ ਸੈਲਾਨੀਆਂ ਨੂੰ ਡੂੰਘਾ ਅਧਿਆਤਮਕ ਅਨੁਭਵ ਦਿੰਦੇ ਹਨ। 

ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਵੱਲੋਂ ਮਨੁੱਖਤਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਦਿੱਤੀ ਸਰਵਉੱਚ ਕੁਰਬਾਨੀ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD