Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਗਾਇਡਡ ਟੂਰ ਤੋਂ ਸੰਗਤਾਂ ਲੈ ਰਹੀਆਂ ਭਰਪੂਰ ਲਾਹਾ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Principal Budh Ram, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 23 Nov 2025

Last updated on: Nov 24, 2025, 18:54 IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ 'ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ।

ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ, ਬਾਬਾ ਬੰਦਾ ਸਿੰਘ ਬਹਾਦਰ, ਸਿੱਖ ਮਿਸਲਾਂ, ਮਹਾਰਾਜਾ ਰਣਜੀਤ ਸਿੰਘ ਦਾ ਰਾਜਕਾਲ, ਅੰਗਰੇਜ਼ ਸਰਕਾਰ ਖ਼ਿਲਾਫ਼ ਸੰਘਰਸ਼,1947 ਦੀ ਵੰਡ ਅਤੇ ਪੰਜਾਬੀ ਸੂਬਾ ਮੋਰਚੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਉਪਰੰਤ ਪੰਜ ਪਿਆਰਾ ਪਾਰਕ ਸਬੰਧੀ, ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਸਬੰਧੀ ਗਾਈਡਡ ਟੂਰ ਲਗਾਇਆ ਜਾ ਰਿਹਾ ਹੈ ਅਤੇ ਸੰਗਤਾਂ ਨੂੰ ਇਨ੍ਹਾਂ ਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ। ਇਹ ਟੂਰ ਸੰਗਤ ਨੂੰ ਗੁਰੂ ਸਾਹਿਬਾਨ ਦੀ ਅਨਮੋਲ ਵਿਰਾਸਤ ਨਾਲ ਰੂਬਰੂ ਕਰਾਉਂਦਾ ਹੋਇਆ ਰੂਹਾਨੀ ਮਾਹੌਲ ਪੈਦਾ ਕਰ ਰਿਹਾ ਹੈ।

ਅੱਜ ਪੰਜਾਬ ਦੇ ਸੈਰ-ਸਪਾਟਾ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ, ਵਿਧਾਇਕ ਸ੍ਰੀ ਬੁੱਧ ਰਾਮ ਵੀ ਸੰਗਤ ਨਾਲ ਇਸ ਗਾਈਡਡ ਟੂਰ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਗਾਈਡਡ ਟੂਰ ਸੰਗਤਾਂ ਨੂੰ ਖ਼ਾਸਕਰ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਡੂੰਘਾਈ ਨਾਲ ਜੋੜ ਰਹੇ ਹਨ।

ਇਸ ਦੌਰਾਨ ਸੰਗਤ ਨੇ ਕਿਹਾ ਕਿ ਇਹ ਗਾਈਡਡ ਟੂਰ ਉਨ੍ਹਾਂ ਨੂੰ ਸਿੱਖ ਵਿਰਾਸਤ ਨੂੰ ਅਰਥਪੂਰਨ ਢੰਗ ਨਾਲ ਸਮਝਣ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Principal Budh Ram , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD