Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ

Religious, Sri Guru Tegh Bahadur Ji, 350th Martyrdom Anniversary, Sri Anandpur Sahib

Web Admin

Web Admin

5 Dariya News

ਆਨੰਦਪੁਰ ਸਾਹਿਬ , 24 Nov 2025

Last updated on: Nov 25, 2025, 10:13 IST

ਐਤਵਾਰ ਨੂੰ ਪੰਜਾਬ ਦੀ ਪਵਿੱਤਰ ਧਰਤੀ ਆਨੰਦਪੁਰ ਸਾਹਿਬ ’ਚ ਕੁਝ ਇਤਿਹਾਸਕ ਹੋਇਆ। ਦੁਨੀਆ ਭਰ ਦੇ ਵੱਖ-ਵੱਖ ਧਰਮਾਂ ਦੇ ਵੱਡੇ-ਵੱਡੇ ਧਾਰਮਿਕ ਆਗੂ ਇਕ ਮੰਚ ’ਤੇ ਇਕੱਠੇ ਹੋਏ-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਨ ਲਈ। ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਹੋਏ ਸਰਵ ਧਰਮ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿਸ਼ਵ ਭਰ ਤੋਂ ਆਏ ਧਾਰਮਿਕ ਗੁਰੂਆਂ ਨੇ ਗੁਰੂ ਦੇ ਚਰਨਾ ਵਿੱਚ ਨਮਨ ਕੀਤਾ-ਉਸ ਮਹਾਨ ਗੁਰੂ ਨੂੰ, ਜਿਨ੍ਹਾਂ ਹੋਰਾਂ ਦੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।  

ਸੰਗਤ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਗਹਿਰੀ ਗੱਲ ਕਹੀ, ਜਿਸ ਨੇ ਸਭ ਨੂੰ ਸੋਚਣ ’ਤੇ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਐਸਾ ਕੋਈ ਉਦਾਹਰਣ ਨਹੀਂ ਜਿੱਥੇ ਕਿਸੇ ਨੇ ਦੂਸਰੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਹੋਵੇ। ਬਹੁਤ ਲੋਕਾਂ ਨੇ ਆਪਣੇ ਧਰਮ ਲਈ ਜਾਨਾਂ ਦਿੱਤੀਆਂ ਹਨ, ਪਰ ਗੁਰੂ ਤੇਗ ਬਹਾਦਰ ਜੀ ਨੇ ਹੋਰਾਂ ਦੇ ਧਰਮ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਨਿਓਛਾਵਰ ਕੀਤੇ। ਇਹ ਦਰਸਾਉਂਦਾ ਹੈ ਕਿ ਸਾਰੇ ਧਰਮ ਬਰਾਬਰ ਹਨ ਅਤੇ ਮਨੁੱਖਤਾ ਸਭ ਤੋਂ ਵੱਡੀ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਭਰ ਦੇ ਧਾਰਮਿਕ ਨੇਤਾ ਪੰਜਾਬ ਸਰਕਾਰ ਦੇ ਨਾਲ ਇਸ ਪਵਿੱਤਰ ਧਰਤੀ ’ਤੇ ਮਹਾਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਆਏ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ 142 ਪਿੰਡਾਂ ’ਚ ਗੁਰੂ ਸਾਹਿਬ ਦੇ ਪਵਿੱਤਰ ਚਰਨ ਪਏ ਸਨ, ਉਨ੍ਹਾਂ ਸਾਰਿਆਂ ਦਾ ਕਾਇਆ-ਕਲਪ ਪੰਜਾਬ ਸਰਕਾਰ ਕਰ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਪਿੰਡਾਂ ਨੂੰ ਵਿਕਸਿਤ ਕਰਨ ਲਈ ਰਕਮ ਦਿੱਤੀ ਜਾ ਰਹੀ ਹੈ, ਤਾਂ ਜੋ ਜਿੱਥੇ ਗੁਰੂ ਸਾਹਿਬ ਦੇ ਚਰਨ ਪਏ ਸਨ, ਉੱਥੇ ਖੁਸ਼ਹਾਲੀ ਆ ਸਕੇ। ਇਹ ਸਿਰਫ ਵਿਕਾਸ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਯਾਦਾਂ ਨੂੰ ਜੀਊਂਦਾ ਰੱਖਣ ਦਾ ਇਕ ਤਰੀਕਾ ਹੈ। ਕੇਜਰੀਵਾਲ ਨੇ ਕਿਹਾ ਕਿ ਹਰ ਧਰਮ ਸਾਨੂੰ ਮਨੁੱਖਤਾ, ਦਇਆ ਤੇ ਸ਼ਾਂਤੀ ਨਾਲ ਇਕੱਠੇ ਰਹਿਣ ਦਾ ਪਾਠ ਪੜ੍ਹਾਉਂਦਾ ਹੈ। ਇਸ ਸਰਵ ਧਰਮ ਸਮਾਗਮ ਦਾ ਮਕਸਦ ਵੀ ਸਰਬੱਤ ਦਾ ਭਲਾ ਹੈ-ਜਿਵੇਂ ਸਾਡੇ ਗੁਰੂ ਸਾਹਿਬਾਨ ਨੇ ਸਿਖਾਇਆ ਸੀ।  

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ’ਚ ਸਪੱਸ਼ਟ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਰਾਜ ਵਿੱਚ ਸ਼ਾਂਤੀ, ਭਾਈਚਾਰੇ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਧਰਤੀ ਹੈ ਜਿੱਥੇ ਮਹਾਨ ਗੁਰੂ, ਸੰਤ, ਫਕੀਰ ਤੇ ਸ਼ਹੀਦ ਪੈਦਾ ਹੋਏ। ਇਹ ਸਾਡੀ ਧਰਤੀ ਦੀ ਧਰੋਹਰ ਹੈ ਅਤੇ ਇਸਦੀ ਰੱਖਿਆ ਤੇ ਪ੍ਰਚਾਰ ਕਰਨਾ ਸਾਡਾ ਫਰਜ ਹੈ। ਮਾਨ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਬਲੀਦਾਨ ਸਭ ਤੋਂ ਵੱਡਾ ਤੇ ਬੇਮਿਸਾਲ ਹੈ -ਕਿਉਂਕਿ ਉਹ ਹੋਰਾਂ ਦੇ ਧਰਮ ਦੀ ਰੱਖਿਆ ਲਈ ਸ਼ਹੀਦ ਹੋਏ।  

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਸਿਰਫ ਇਕ ਦਿਨ ਨਹੀਂ, ਸਗੋਂ ਪੂਰੇ ਸਾਲ ਭਰ ਸਮਾਗਮ ਹੋਣਗੇ। ਇਹ ਪਰੰਪਰਾ ਅੱਗੇ ਵੀ ਜਾਰੀ ਰਹੇਗੀ, ਤਾਂ ਜੋ ਭਵਿੱਖੀ ਪੀੜ੍ਹੀਆਂ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਪਾਠਕ੍ਰਮ ਵਿੱਚ ਵੀ ਬਦਲਾਵ ਕੀਤੇ ਜਾਣਗੇ, ਤਾਂ ਜੋ ਬੱਚੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਇਆਲਾ ਜੀ ਵਰਗੇ ਸ਼ਹੀਦਾਂ ਦੇ ਯੋਗਦਾਨ ਬਾਰੇ ਜਾਣ ਸਕਣ।  

ਉਨ੍ਹਾਂ ਦੱਸਿਆ ਕਿ ਆਨੰਦਪੁਰ ਸਾਹਿਬ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਵੱਡੇ ਪੱਧਰ ਤੇ ਸਹੂਲਤਾਂ ਦਿੱਤੀਆਂ ਗਈਆਂ ਹਨ। 700 ਇਲੈਕਟ੍ਰਿਕ ਰਿਕਸ਼ੇ ਮੁਫਤ ਸੇਵਾ ਲਈ ਲਗੇ ਹਨ, 20 ਮਿਨੀ ਬੱਸਾਂ ਚਲਾਈਆਂ ਗਈਆਂ ਹਨ, ਟੈਂਟ ਸਿਟੀ ਬਣਾਈ ਗਈ ਹੈ ਅਤੇ ਵੱਡੀ ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸੰਗਤ ਨੂੰ ਕੋਈ ਔਖਾ ਨਾ ਹੋਵੇ। ਇਨ੍ਹਾਂ ਤੋਂ ਇਲਾਵਾ ਸ੍ਰੀਨਗਰ ਤੋਂ ਇਕ ਵੱਡਾ ਨਗਰ ਕੀਰਤਨ ਵੀ ਸ਼ੁਰੂ ਕੀਤਾ ਗਿਆ ਹੈ ਜੋ ਪਠਾਨਕੋਟ, ਹੋਸ਼ਿਆਰਪੁਰ ਆਦਿ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ ਆਨੰਦਪੁਰ ਸਾਹਿਬ ਪਹੁੰਚੇਗਾ।  

ਆਪਣੀ ਗੱਲ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਮਨੁੱਖਤਾ ਦਾ ਸਭ ਤੋਂ ਵੱਡਾ ਪਾਠ ਸਿਖਾਇਆ ਕਿ ਹਰ ਇਨਸਾਨ ਨੂੰ ਆਪਣੀ ਆਤਮਾ ਦੇ ਅਨੁਸਾਰ ਧਰਮ ਚੁਣਨ ਦਾ ਹੱਕ ਹੈ ਅਤੇ ਇਸ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਸੱਚਮੁੱਚ ਗੁਰੂ ਸਾਹਿਬ ਦਾ ਆਦਰ ਕਰਨਾ ਚਾਹੁੰਦੇ ਹਾਂ ਤਾਂ ਅਸੀਂ ਇਕ ਐਸਾ ਸਮਾਜ ਬਣਾਈਏ ਜਿੱਥੇ ਭਾਈਚਾਰਾ, ਸ਼ਾਂਤੀ ਤੇ ਇਕ-ਦੂਸਰੇ ਦੇ ਧਰਮ ਲਈ ਸਤਿਕਾਰ ਹੋਵੇ। ਇਹ ਸਮਾਗਮ ਸਿਰਫ ਇਕ ਧਾਰਮਿਕ ਪ੍ਰੋਗ੍ਰਾਮ ਨਹੀਂ ਸੀ, ਸਗੋਂ ਸਾਰੀ ਦੁਨੀਆ ਲਈ ਸੁਨੇਹਾ ਸੀ ਕਿ ਅਸੀਂ ਵੱਖਰੇ ਹੋ ਕੇ ਵੀ ਇਕੱਠੇ ਰਹਿ ਸਕਦੇ ਹਾਂ। ਗੁਰੂ ਤੇਗ ਬਹਾਦਰ ਸਾਹਿਬ ਨੇ 350 ਸਾਲ ਪਹਿਲਾਂ ਜੋ ਮਿਸਾਲ ਰਚੀ ਸੀ, ਉਹ ਅੱਜ ਵੀ ਉਤਨੀ ਹੀ ਮਹੱਤਵਪੂਰਨ ਹੈ-ਸ਼ਾਇਦ ਪਹਿਲਾਂ ਤੋਂ ਵੀ ਵੱਧ।

 

Tags: Religious , Sri Guru Tegh Bahadur Ji , 350th Martyrdom Anniversary , Sri Anandpur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD