Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 23 Nov 2025

Last updated on: Nov 25, 2025, 15:51 IST

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। 

ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਭਾਈਚਾਰਕ ਸਾਂਝ, ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਲਈ ਮਾਨਵਤਾ ਨੂੰ ਸੇਧ ਦਿੰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਂਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਸੂਬਾ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇਹ ਵੱਡੇ ਸਮਾਗਮ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ। 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ 'ਹਿੰਦ ਦੀ ਚਾਦਰ'-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਆਤਮ ਬਲਿਦਾਨ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਹ ਆਪਣੇ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਇਹ ਸਮਾਗਮ ਕਰਵਾਉਣ ਦਾ ਸੁਭਾਗ ਹਾਸਲ ਹੋਇਆ ਹੈ ਕਿਉਂਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜਬਰ-ਜ਼ੁਲਮ ਦੇ ਵਿਰੁੱਧ ਡਟ ਜਾਣ ਦਾ ਪ੍ਰਤੀਕ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਬਾਣੀ ਸਾਨੂੰ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਤਿਆਗ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣਾ ਹੀ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੈ ਉਨ੍ਹਾਂ ਕਿਹਾ ਕਿ ਆਓ, ਜਾਤ, ਰੰਗ, ਨਸਲ ਅਤੇ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ। 

ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD