Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਗੁਰਦਾਸਪੁਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚਣ 'ਤੇ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਗੁਰਦਾਸਪੁਰ ਤੋਂ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਸ੍ਰੀ ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਫਗਵਾੜਾ, ਬੰਗਾ, ਨਵਾਂ ਸ਼ਹਿਰ, ਟਿੱਬੀ ਸਾਹਿਬ ਰੋਪੜ ਨੂਰਪੁਰ ਬੇਦੀ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 23 Nov 2025

Last updated on: Nov 25, 2025, 15:57 IST

ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਗੁਰਦਾਸਪੁਰ ਦੇ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ. ਟੀ. ਓ. ਵਲੋਂ ਨਗਰ ਕੀਰਤਨ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਓ ਭੇਂਟ ਕੀਤਾ ਗਿਆ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਉ. ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸਸ਼ੋਭਿਤ ਕੀਤਾ। ਗੁਰਦਾਸਪੁਰ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਇਸ ਨਗਰ ਕੀਰਤਨ ਵਿੱਚ ਸ਼ਾਮਲ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਸਮੇਤ ਹੋਰ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਮਹਾਨ ਨਗਰ ਕੀਰਤਨ ਸਮੂਹ ਸੰਗਤ ਦੇ ਸਹਿਯੋਗ ਨਾਲ 20 ਨਵੰਬਰ ਨੂੰ ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਸ੍ਰੀ ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਫਗਵਾੜਾ, ਬੰਗਾ, ਨਵਾਂ ਸ਼ਹਿਰ, ਟਿੱਬੀ ਸਾਹਿਬ ਰੋਪੜ ਨੂਰਪੁਰ ਬੇਦੀ ਹੁੰਦੇ ਹੋਏ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ। ਮਿਸਲ ਸ੍ਰੀ ਹਰਕ੍ਰਿਸ਼ਨ ਸਾਹਿਬ ਗਤਕਾ ਅਖਾੜਾ ਅੰਮ੍ਰਿਤਸਰ ਦੇ ਨੌਜਵਾਨਾਂ ਨੇ ਉਸਤਾਦ ਸੁਖਮਿੰਦਰ ਸਿੰਘ ਦੀ ਦੇਖ ਰੇਖ ਵਿੱਚ  ਗੱਤਕਾਬਾਜੀ ਦੇ ਜੌਹਰ ਦਿਖਾਏ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਨਗਰ ਕੀਰਤਨ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ 22 ਨਵੰਬਰ 2025 ਨੂੰ ਸ਼ਾਮ 6 ਵਜੇ ਪਹੁੰਚਣਾ ਸੀ ਪ੍ਰੰਤੂ ਨਗਰ ਕੀਰਤਨ ਦੇ ਮਾਰਗ 'ਤੇ ਪੈਦੇ ਪਿੰਡਾਂ ਸ਼ਹਿਰਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਸਬੰਧੀ ਕੀਤੇ ਗਏ ਪ੍ਰਬੰਧਾਂ ਦੇ ਚਲਦਿਆਂ ਇਹ ਨਗਰ12 ਘੰਟਿਆਂ ਦੀ ਦੇਰੀ ਨਾਲ ਪਹੁੰਚਿਆ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD