Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੌਥੀ ਪਵਿੱਤਰ ਨਗਰ ਕੀਰਤਨ ਯਾਤਰਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਜੈਕਾਰੇ ਨਾਲ ਹੋਈ ਸ਼ੁਰ

ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਹੋਏ ਸ਼ਾਮਲ

Web Admin

Web Admin

5 Dariya News

ਸਡੋਰਾ , 23 Nov 2025

Last updated on: Nov 25, 2025, 16:38 IST

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਮੌਕੇ ਤੇ ਯਮੁਨਾਨਗਰ ਜ਼ਿਲੇ ਦੇ ਕਸਬਾ ਸਡੋਰਾ ਤੋਂ ਸ਼ੁਰੂ ਹੋਈ ਚੌਥੀ ਪਵਿੱਤਰ ਨਗਰ ਕੀਰਤਨ ਯਾਤਰਾ ਨੂੰ ਬੀਤੀ ਸ਼ਾਮ ਸਰਸਵਤੀ ਨਗਰ ਦੇ ਜਨਤਾ ਪਬਲਿਕ ਸਕੂਲ ਤੋਂ ਕ੍ਰਿਸ਼ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਅਤੇ ਯਾਤਰਾ ਕੋਰਡੀਨੇਟਰ ਗੁਰਬਾਜ ਸਿੰਘ ਸਿਕੰਦਰਾ, ਬੀਬੀ ਜਸਵੀਰ ਕੌਰ ਅਤੇ ਚੇਅਰਮੈਨ ਰੁਪਿੰਦਰ ਮੱਲੀ ਦੀ ਅਗਵਾਈ ਹੇਠ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਪਿੰਡ ਝੀਵਰਹੇੜੀ ਵਿੱਚ ਰਾਤ ਨੂੰ ਰੁੱਕਣ ਲਈ ਰਵਾਨਾ ਕੀਤਾ।

ਇਹ ਨਗਰ ਕੀਰਤਨ ਯਾਤਰਾ ਜੋੜੀਓ ਗੁਰਦੁਆਰਾ ਸਾਹਿਬ ਤੋਂ ਰਾਤ ਦੇ ਆਰਾਮ ਤੋਂ ਬਾਅਦ ਪਿੰਡ ਉੱਚਾ ਚਾਂਦਣਾ, ਰਪੋਲੀ,ਸਤਗੋਲੀ ,ਟੋਪਰਾ ਕਲਾ, ਹਰਨੌਲ ਰੇਤਗੜ੍ਹ ,ਹਾਫਿਜਪੁਰ, ਕੁੰਜਲ ਕੰਬੋਯਾਨ, ਬੈਡੀ ,ਖਜੂਰੀ ,ਬਕਾਣਾ , ਰਾਦੌਰੀ ਚੌਕ ਤੋਂ ਹੁੰਦੇ ਹੋਏ ਰਾਦੌਰ ਪਹੁੰਚੀ ਜਿੱਥੇ ਸੀਨੀਅਰ ਨੇਤਾਵਾਂ ਨੇ ਫੁੱਲਾਂ ਦੀ ਵਰਖਾ ਨਾਲ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਸਰੋਪੇ ਭੇਂਟ ਕੀਤੇ। ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ  ਸਿੰਘ ਰਾਣਾ ਨੇ ਇਸ ਮੌਕੇ ਤੇ ਬੋਲਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਦੇ ਉਪਲੱਖ ਵਿੱਚ ਹਰਿਆਣਾ ਵਿੱਚ ਚਾਰ ਪਵਿੱਤਰ ਨਗਰ ਕੀਰਤਨ ਯਾਤਰਾਵਾਂ ਕੱਢੀਆ ਜਾ ਰਹੀਆਂ ਹਨ ਜੋ ਹਰਿਆਣਾ ਦੇ ਸਾਰੇ ਜਿਲਿਆਂ ਵਿੱਚੋਂ ਲੰਘਦੇ ਹੋਏ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਸਮਾਪਤ ਹੋਵੇਗੀ ਜਿੱਥੇ ਸਰਬ ਧਰਮ ਸੰਮੇਲਨ ਦਾ ਆਯੋਜਨ ਹੋਵੇਗਾ।

ਇਸ ਤੋਂ ਅਗਲੇ ਦਿਨ 25 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਉਪਲੱਖ ਵਿੱਚ ਕੁਰੂਕਸ਼ੇਤਰ ਵਿੱਚ ਮਹਾ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਜਿਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹਨਾਂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਧਰਮ ਅਤੇ ਦੇਸ਼ ਦੀ ਰੱਖਿਆ ਲਈ ਮਹਾਨ ਬਲਿਦਾਨ ਦਿੱਤਾ ਜਿਸ ਨੂੰ ਸਮਾਜ ਦੇ ਹਰੇਕ ਵਿਅਕਤੀ ਤੱਕ ਪਹੁੰਚਣਾ ਜਰੂਰੀ ਹੈ ਤਾਂ ਜੋ ਆਉਣ ਵਾਲੀ ਪੀਡੀਆ ਇਸ ਪ੍ਰੇਰਣਾ ਦਾ ਇੱਕ ਇਤਿਹਾਸ ਤੋਂ ਸੀਖ ਲੈ ਸਕੇ ਉਹਨਾਂ ਨੇ ਕਿਹਾ ਕਿ ਗੁਰੂਆਂ ਦੇ ਤਪ ਤਿਆਗ ਅਤੇ ਗੌਰਵਸਾਲੀ ਇਤਿਹਾਸ ਨੂੰ ਜਨਤਕ ਤੱਕ ਪਹੁੰਚਾਉਣ ਦੇ ਟੀਚੇ ਨਾਲ ਹਰਿਆਣਾ ਸਰਕਾਰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸੂਬੇ ਭਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਰਿਹਾ ਹੈ।

 

Tags: Shyam Singh Rana , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD