Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

ਡਰੋਨ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਦੇ ਮਹਾਨ ਜੀਵਨ ਅਤੇ ਫ਼ਲਸਫ਼ੇ ਨੂੰ ਅਤਿ ਆਧੁਨਿਕ ਤਕਨਾਲੋਜੀ ਰਾਹੀਂ ਪੇਸ਼ ਕੀਤਾ ਗਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 24 Nov 2025

Last updated on: Nov 25, 2025, 17:02 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ।ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ ਰਾਹੀਂ ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਸਰਵਉੱਚ ਬਲਿਦਾਨ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਸੰਗਤ ਨੂੰ 'ਹਿੰਦ ਦੀ ਚਾਦਰ'-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾ ਅਤੇ ਸ਼ਹਾਦਤ ਦੀ ਭਾਵਨਾ ਦੇ ਮਹਾਨ ਆਦਰਸ਼ਾਂ ਦਾ ਜੀਵੰਤ ਅਨੁਭਵ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸੰਗਤ ਨੂੰ ਡੂੰਘਾ ਰੂਹਾਨੀ ਅਨੁਭਵ ਦਿੰਦਾ ਹੈ ਕਿ ਕਿਵੇਂ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਨੂੰ ਵੀ ਦਰਸਾਉਂਦਾ ਹੈ ਜੋ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਅਦੁੱਤੀ ਮਿਸਾਲ ਅਤੇ ਜਬਰ-ਜ਼ੁਲਮ ਖ਼ਿਲਾਫ਼ ਧਰਮ ਯੁੱਧ ਦਾ ਪ੍ਰਤੀਕ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਆਪਸੀ ਭਾਈਚਾਰੇ, ਨਿਡਰਤਾ, ਸੱਚਾਈ ਅਤੇ ਦਇਆ-ਭਾਵਨਾ ਦਾ ਮਾਰਗ ਦਿਖਾਉਂਦੀ ਹੈ, ਜਿਸਨੂੰ ਇਸ ਸ਼ੋਅ ਜ਼ਰੀਏ ਸਹੀ ਅਰਥਾਂ ਵਿੱਚ ਦਰਸਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਇਹ ਸ਼ੋਅ ਸਮੁੱਚੀ ਲੋਕਾਈ ਨੂੰ ਨੌਂਵੇ ਪਾਤਸ਼ਾਹ ਦੀ ਅਪਾਰ ਮਹਿਮਾ ਬਾਰੇ ਜਾਣੂ ਕਰਵਾਉਣ ਲਈ ਸੂਬਾ ਸਰਕਾਰ ਦਾ ਨਿਮਾਣਾ ਯਤਨ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਵਿਖੇ ਕਰਵਾਏ ਜਾ ਰਹੇ ਇਸ਼ ਆਊਟਡੋਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਵੱਖ-ਵੱਖ ਭਾਗਾਂ ਵਿੱਚ ਰੰਗੀਨ ਵਿਜ਼ੂਅਲ ਪ੍ਰੋਜੈਕਸ਼ਨਾਂ, ਉੱਨਤ ਲੇਜ਼ਰ ਤਕਨੀਕਾਂ ਅਤੇ ਪ੍ਰਭਾਵੀ ਸਾਉਂਡਟ੍ਰੈਕ ਜ਼ਰੀਏ ਪੇਸ਼ ਕੀਤਾ ਜਾ ਰਿਹਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD