Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਮਤਾ ਪੇਸ਼

ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sri Anandpur Sahib, Punjab Vidhan Sabha

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 24 Nov 2025

Last updated on: Nov 25, 2025, 17:09 IST

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਧਰਮ ਦੀ ਰਾਖੀ ਅਤੇ ਸਾਰਿਆਂ ਦੇ ਹੱਕਾਂ ਲਈ ਨੌਵੇਂ ਪਾਤਸ਼ਾਹ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਅਤੇ ਸਰਬਉੱਚ ਬਲੀਦਾਨ ਨੂੰ ਸਿਜਦਾ ਕਰਨ ਲਈ ਇੱਕ ਅਧਿਕਾਰਤ ਮਤਾ ਪੇਸ਼ ਕੀਤਾ।

ਪੰਜਾਬ ਵਿਧਾਨ ਸਭਾ ਵਿੱਚ ਇਹ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਵਿੱਚ ਸੰਬੋਧਨ ਕਰਦਿਆਂ ਸ. ਬੈਂਸ ਨੇ ਤਿੰਨ ਗੁਰਸਿੱਖਾਂ ਭਾਈ ਮਤੀ ਦਾਸ ਦੀ, ਭਾਈ ਸਤੀ ਦਾਸ ਦੀ ਅਤੇ ਭਾਈ ਦਿਆਲਾ ਜੀ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ  ਦੀ ਸ਼ਹਾਦਤ ਦੀ ਕੌਮੀ ਮਹੱਤਤਾ ਨੂੰ ਵੀ ਉਜਾਗਰ ਕੀਤਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੇ ਦੇਸ਼ ਵਿੱਚ ਧਰਮ ਨਿਰਪੱਖਤਾ ਦਾ ਬੀਜ ਬੋਇਆ। 

ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਧਰਮ ਅਤੇ ਅਕੀਦੇ ਦੀ ਆਜ਼ਾਦੀ ਵਾਸਤੇ ਕੁਰਬਾਨੀ ਨਾ ਦਿੱਤੀ ਹੁੰਦੀ ਤਾਂ ਅੱਜ ਸਾਡੇ ਦੇਸ਼ ਦਾ ਨਕਸ਼ਾ ਅਤੇ ਧਾਰਮਿਕ ਰੰਗਤ ਵੱਖਰੀ ਹੀ ਹੁੰਦੀ। ਗੁਰੂ ਸਾਹਿਬ ਨੇ ਉਸ ਸਮੇਂ ਸ਼ਾਸਕਾਂ ਦੇ  ਜ਼ੁਲਮਾਂ ਦਾ ਡੱਟ ਕੇ ਸਾਹਮਣਾ ਕੀਤਾ।ਜਦੋਂ ਹਿੰਦੂ ਭਾਈਚਾਰੇ ਦੀ ਧਾਰਮਿਕ ਆਜ਼ਾਦੀ ਖ਼ਤਰੇ ਵਿੱਚ ਸੀ, ਤਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਉਨ੍ਹਾਂ ਦੀ ਢਾਲ ਬਣ ਗਏ। 

ਉਨ੍ਹਾਂ ਕਿਹਾ ਕਿ ਹੋਰਨਾਂ ਧਰਮਾਂ ਦੇ ਸਨਮਾਨ ਅਤੇ ਰਾਖੀ ਪ੍ਰਤੀ ਅਜਿਹੀ ਲਾਸਾਨੀ ਸ਼ਹਾਦਤ ਦੀ ਉਦਾਹਰਣ ਵਿਸ਼ਵ ਦੇ ਇਤਿਹਾਸ ਵਿੱਚ ਹੋਰ ਕਿਧਰੇ ਨਹੀਂ ਮਿਲਦੀ। ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਬੈਂਸ ਨੇ ਖ਼ਾਲਸੇ ਦੀ ਜਨਮ ਭੂਮੀ ਪ੍ਰਤੀ ਆਪਣੀ ਡੂੰਘੀ ਅਤੇ ਇਤਿਹਾਸਕ ਭਾਵਨਾ ਉਜਾਗਰ ਕੀਤੀ। 

ਉਨ੍ਹਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਇਹ ਪਵਿੱਤਰ ਮਿੱਟੀ, ਜਿਸਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਖੁਦ ਵਸਾਇਆ ਅਤੇ ਆਪਣੀ ਸਤਿਕਾਰਯੋਗ ਮਾਤਾ ਦੇ ਨਾਮ 'ਤੇ ਇਸਨੂੰ 'ਚੱਕ ਨਾਨਕੀ' ਦਾ ਨਾਮ ਦਿੱਤਾ, ਇਹ ਉਹੀ ਧਰਤੀ ਹੈ ਜਿੱਥੋਂ ਗੁਰੂ ਸਾਹਿਬ ਦਿੱਲੀ ਲਈ ਆਪਣੀ ਅੰਤਿਮ ਯਾਤਰਾ ਉੱਤੇ ਰਵਾਨਾ ਹੋਏ ਸੀ। ਇਹ ਉਹ ਅਸਥਾਨ ਹੈ ਜਿੱਥੇ ਕਸ਼ਮੀਰੀ ਪੰਡਤ ਇਨਸਾਫ਼ ਦੀ ਅਪੀਲ ਲੈ ਕੇ ਗੁਰੂ ਸਾਹਿਬ ਦੀ ਸ਼ਰਨ ਵਿੱਚ ਆਏ ਸਨ।

ਉਨ੍ਹਾਂ ਇਸ ਧਰਤੀ 'ਤੇ ਦਿਖਾਈ ਗਈ ਬੇਮਿਸਾਲ ਭਾਵਨਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸੇ ਧਰਤੀ 'ਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ "ਸੀਸ" ਪੂਰੇ ਸਨਮਾਨ ਨਾਲ ਲੈ ਕੇ ਆਏ ਸਨ ਅਤੇ ਇੱਥੇ ਹੀ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ ਆਪਣੇ ਗਲੇ ਨਾਲ ਲਗਾ ਕੇ ਉਨ੍ਹਾਂ ਨੂੰ 'ਰੰਗਰੇਟੇ ਗੁਰੂ ਕੇ ਬੇਟੇ' ਕਹਿ ਕੇ ਸਨਮਾਨ ਦਿੱਤਾ ਸੀ। ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮਾਂ ਦਾ ਵੇਰਵਾ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹਨਾਂ ਸਮਾਗਮਾਂ ਨੂੰ ਪੂਰੇ ਮਾਣ ਸਨਮਾਨ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਮਰਪਿਤ ਕਮੇਟੀ ਬਣਾਈ ਗਈ ਸੀ। 

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਹਨਾਂ ਸਮਾਗਮਾਂ ਦੀ ਲੜੀ ਕਰਵਾਈ ਗਈ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਚਾਰ ਨਗਰ ਕੀਰਤਨ, ਸਰਬ ਧਰਮ ਸੰਮੇਲਨ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਮਰਪਿਤ ਵਿਦਿਅਕ ਪ੍ਰੋਗਰਾਮ ਸ਼ਾਮਲ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ, ਜਿਸ ਵਿੱਚ ਤਿੰਨ ਟੈਂਟ ਸਿਟੀਜ਼, ਸੁਚਾਰੂ ਪਾਰਕਿੰਗ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਵਾਲੀ ਸੰਗਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ, ਅਤੇ ਵਾਤਾਵਰਣ-ਪੱਖੀ ਈ-ਰਿਕਸ਼ਾ ਤੇ ਸ਼ਟਲ ਸੇਵਾਵਾਂ ਸ਼ਾਮਲ ਹਨ। 

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਲਈ ਸਮੁੱਚੀ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਸਾਰਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਫ਼ੰਡਾਂ ਦੀ ਪਰਵਾਹ ਕੀਤੇ ਬਿਨਾਂ ਪੂਰੀ ਸ਼ਰਧਾ ਅਤੇ ਸਨਮਾਨ ਨਾਲ ਆਪਣਾ ਫਰਜ਼ ਨਿਭਾ ਰਹੇ ਹਾਂ। 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਪ੍ਰਤੀ ਸੱਚੀ ਸ਼ਰਧਾਂਜਲੀ ਸੱਚ, ਨਿਆਂ ਅਤੇ ਧਾਰਮਿਕ ਆਜ਼ਾਦੀ ਲਈ ਉਨ੍ਹਾਂ ਦੇ ਸਦੀਵੀ ਸੰਦੇਸ਼ ਦਾ ਵੱਧ ਤੋਂ ਵੱਧ ਪ੍ਰਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸਮਾਗਮ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦੀਆਂ ਮੂਲ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪਹਿਲ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਪ੍ਰੇਰਨਾ ਦਾ ਸਦੀਵੀ ਸਰੋਤ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਚਾਨਣ ਮੁਨਾਰਾ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਬਹਾਦਰੀ, ਦਇਆ ਅਤੇ ਸੱਚਾਈ ਪ੍ਰਤੀ ਅਟੁੱਟ ਵਚਨਬੱਧਤਾ ਦੇ ਮੁੱਲਾਂ ਨੂੰ ਦਰਸਾਉਂਦੀ ਹੈ। ਇਹੀ ਕਦਰਾਂ ਕੀਮਤਾਂ ਨੂੰ ਅਸੀਂ ਆਪਣੀ ਸਿੱਖਿਆ ਪ੍ਰਣਾਲੀ ਅਤੇ ਆਪਣੇ ਸਮਾਜ ਵਿੱਚ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਧਾਰਮਿਕ ਭਾਈਚਾਰਿਆਂ ਦੇ ਲੋਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਮੀਰ ਅਧਿਆਤਮਿਕ ਵਿਰਾਸਤ ਦਾ ਬਹੁਤ ਸਨਮਾਨ ਕਰਦੇ ਹਾਂ। ਉਨ੍ਹਾਂ ਨੇ ਹਰੇਕ ਵਿਅਕਤੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੁਆਰਾ ਦਰਸਾਏ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਮਨੁੱਖੀ ਕਦਰਾਂ ਕੀਮਤਾਂ ਦੇ ਸੰਦੇਸ਼ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੇ ਹਨ। 

ਉਨ੍ਹਾਂ ਨੇ ਸਮੁੱਚੀ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਅਤੇ ਸਮਾਜ ਵਿੱਚ ਸ਼ਾਂਤੀ, ਸਹਿਣਸ਼ੀਲਤਾ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਦਿਆਂ ਸਭਨਾਂ ਦੀ ਭਲਾਈ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕੌਮੀ ਪੱਧਰ ਉੱਤੇ ਨੌਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਚਾਹੀਦਾ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sri Anandpur Sahib , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD