Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਤਿੰਨ ਤਖ਼ਤ ਸਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ ਦੇਣ ਦਾ ਮਤਾ ਪਾਸ ਕਰਨ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 24 Nov 2025

Last updated on: Nov 25, 2025, 17:14 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ 'ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਤ ਤੌਰ 'ਤੇ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮਹਾਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਅਕਾਲ ਪੁਰਖ ਨੇ ਉਨ੍ਹਾਂ ਉਪਰ ਆਪਾਰ ਬਖਸ਼ਿਸ਼ਾਂ ਕੀਤੀਆਂ ਹਨ ਜੋ ਮਨੁੱਖਤਾ ਪ੍ਰਤੀ ਬਹੁਤ ਵੱਡੀ ਸੇਵਾ ਹੈ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਆਏ ਹਨ ਅਤੇ ਸਾਨੂੰ ਇਹ ਮਾਣਮੱਤਾ ਉਪਰਾਲਾ ਕਰਨ ਲਈ ਰਹਿਮਤਾਂ ਬਖਸ਼ੀਆਂ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਇਹੋ ਜਿਹਾ ਫੈਸਲਾ ਲੈਣ ਦੀ ਤਾਕਤ ਬਖਸ਼ੀ ਹੈ, ਜਿਸ ਬਾਰੇ ਕਿਸੇ ਨੇ ਦਹਾਕਿਆਂ ਤੋਂ ਸੋਚਿਆ ਤੱਕ ਵੀ ਨਹੀਂ ਸੀ।

ਮੁੱਖ ਮੰਤਰੀ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੀ ਮਹਾਨ ਸੱਭਿਆਚਾਰਕ ਅਤੇ ਅਮੀਰ ਵਿਰਾਸਤ ਨੂੰ ਖਾਸ ਕਰਕੇ ਨੌਜਵਾਨ ਪੀੜ੍ਹੀਆਂ ਵਿੱਚ ਕਾਇਮ ਰੱਖਣ ਲਈ ਹਨ ਤਾਂ ਜੋ ਉਹ ਆਪਣੀਆਂ ਜੜ੍ਹਾਂ ਨਾਲ ਜੁੜ ਸਕਣ।ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੋ ਕੌਮਾਂ ਆਪਣੇ ਅਤੀਤ ਅਤੇ ਵਿਰਾਸਤ ਨੂੰ ਭੁੱਲ ਜਾਂਦੀਆਂ ਹਨ, ਉਹ ਸਮੇਂ ਦੇ ਬੀਤਣ ਨਾਲ ਮਿਟ ਜਾਣਗੀਆਂ। 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ 'ਤੇ ਸੁਰੱਖਿਅਤ ਰੱਖੀਏ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਿਲੱਖਣ ਉਪਰਾਲਾ ਸੂਬੇ ਦੀ ਭਵਨ ਨਿਰਮਾਣ ਕਲਾ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿੱਚ ਬਹੁਤ ਮਦਦ ਕਰੇਗਾ। 

ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵੀ ਬਹੁਤ ਮਦਦ ਕਰੇਗਾ, ਜੋ ਸਾਡੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦਾ ਕੇਂਦਰ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਫੈਸਲਾ ਸੂਬੇ ਵਿੱਚ ਮਨੁੱਖਤਾ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD