Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦੇ ਮੋਚੀਆ ਮੁਹੱਲਾ ਬਸਤੀ ਸ਼ੇਖ ਵਿਖੇ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਕੀਤੀ ਕਾਰਵਾਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Jalandhar

Web Admin

Web Admin

5 Dariya News

ਜਲੰਧਰ , 24 Nov 2025

Last updated on: Nov 25, 2025, 17:32 IST

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਵਿੱਚ ਅੱਜ ਇੱਕ ਹੋਰ ਫੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਮੋਚੀਆ ਮੁਹੱਲਾ, ਬਸਤੀ ਸ਼ੇਖ ਵਿੱਚ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਹੈ।

ਜੁਆਇੰਟ ਕਮਿਸ਼ਨਰ ਆਫ਼ ਪੁਲਿਸ ਸੰਦੀਪ ਕੁਮਾਰ ਸ਼ਰਮਾ ਨੇ ਖੁਦ ਮੌਕੇ ’ਤੇ ਪਹੁੰਚ ਕੇ ਕਾਰਵਾਈ ਦੀ ਨਿਗਰਾਨੀ ਕੀਤੀ। ਇਹ ਗੈਰ-ਕਾਨੂੰਨੀ ਉਸਾਰੀ ਵਿਸ਼ਾਲ ਉਰਫ਼ ਲੋਟਾ ਪੁੱਤਰ ਪਿੰਕਾ ਵਾਸੀ ਮੋਚੀਆ ਮੁਹੱਲਾ, ਬਸਤੀ ਸ਼ੇਖ, ਜੋ ਕਿ ਥਾਣਾ ਡਵੀਜ਼ਨ ਨੰਬਰ 5 ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਦੀ ਸੀ। ਵਿਸ਼ਾਲ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ 'ਤੇ ਐਨ.ਡੀ.ਪੀ.ਐਸ. ਐਕਟ ਤਹਿਤ ਪਹਿਲਾਂ ਹੀ 7 ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਜਲੰਧਰ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਸ਼ਾ ਤਸਕਰੀ ਖਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੋਕਾਂ ਨੂੰ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੀ ਕੋਈ ਵੀ ਜਾਣਕਾਰੀ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD