Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟਾਈ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sri Anandpur Sahib, Punjab Vidhan Sabha

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 24 Nov 2025

Last updated on: Nov 25, 2025, 17:37 IST

ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। 'ਰੰਗਰੇਟਾ ਗੁਰੂ ਕਾ ਬੇਟਾ' ਭਾਈ ਜੈਤਾ ਜੀ ਨੂੰ ਸਮਰਪਿਤ ਸਥਾਨ ਤੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਨੌਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਮਨੁੱਖਤਾ ਦੇ ਇਤਿਹਾਸ ਵਿੱਚ ਸਰਭਉੱਚ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਦੂਜੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਸਦਨ ਵਿੱਚ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਚੀਮਾ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀ ਦੀ ਵਿਲੱਖਣ ਪਰੰਪਰਾ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਚਾਰ ਪੀੜ੍ਹੀਆਂ ਤੱਕ ਚੱਲੀ ਕੁਰਬਾਨੀ ਨੂੰ ਯਾਦ ਕੀਤਾ ਜਿਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ,ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਦਿੱਤੀ। ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਦੁਨੀਆ ਦਾ ਕੋਈ ਅਜਿਹਾ ਹੋਰ ਇਤਿਹਾਸ ਨਹੀਂ ਪੜ੍ਹਿਆ ਜਿਸ ਵਿੱਚ ਸ਼ਾਂਤੀ, ਇਕਜੁੱਟਤਾ ਨੂੰ ਬਰਕਰਾਰ ਰੱਖਣ ਅਤੇ ਸਾਰੇ ਧਰਮਾਂ ਦੇ ਸਤਿਕਾਰ ਲਈ ਇੰਨੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਹੋਣ। 

ਉਨ੍ਹਾਂ ਕਿਹਾ ਕਿ ਵਿਸ਼ਵਵਿਆਪੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਗੁਰੂ ਸਾਹਿਬ ਜ਼ੁਲਮ ਦੇ ਵਿਰੁੱਧ ਡੱਟ ਕੇ ਖੜ੍ਹੇ ਸਨ ਅਤੇ ਗੁਰੂ ਸਾਹਿਬ ਦਾ ਇਹ ਸੰਦੇਸ਼ ਅੱਜ ਵੀ ਮਨੁੱਖਤਾ ਦਾ ਚਾਨਣ-ਮੁਨਾਰਾ ਬਣ ਰਿਹਾ ਹੈ। ਦੇਸ਼ ਦੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। 

ਮਨੀਪੁਰ ਅਤੇ ਉੱਤਰ ਪ੍ਰਦੇਸ਼ ਵਿੱਚ ਹਿੰਸਾ ਬਾਰੇ ਹੋਰ ਬੁਲਾਰਿਆਂ ਵੱਲੋਂ ਦਿੱਤੇ ਗਏ ਹਵਾਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਜਾਤੀ ਦੇ ਅਧਾਰ 'ਤੇ ਕੀਤੇ ਜਾਂਦੇ ਅੱਤਿਆਚਾਰਾਂ ਨੂੰ ਉਜਾਗਰ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਵੀ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੀ ਖੇਤੀਬਾੜੀ, ਸਿੱਖਿਆ ਪ੍ਰਣਾਲੀ ਅਤੇ ਦਰਿਆਵਾਂ ਦੇ ਪਾਣੀਆਂ ਨੂੰ ਢਾਹ ਲਾਉਣ ਦੀਆਂ ਸੌੜੀਆਂ ਚਾਲਾਂ ਸ਼ਾਮਲ ਹਨ। 

ਉਨ੍ਹਾਂ ਨੇ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਸਬੰਧੀ ਹਾਲ ਹੀ ਵਿੱਚ ਉੱਠੀਆਂ ਚੁਣੌਤੀਆਂ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਤਿੰਨ ਕਰੋੜ ਲੋਕ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੂਬੇ ਦੇ ਹੱਕਾਂ ਲਈ ਦ੍ਰਿੜਤਾ ਨਾਲ ਲੜਨਗੇ।

ਵਿੱਤ ਮੰਤਰੀ ਨੇ ਭਾਈ ਜੈਤਾ ਜੀ ਦੀ ਵਿਰਾਸਤ ਨੂੰ ਪ੍ਰਤੀਕਾਤਮਕ ਪਹਿਲ ਦੇ ਨਾਲ ਨਾਲ ਵਿਧਾਨਕ ਕਾਰਵਾਈ ਰਾਹੀਂ ਸਨਮਾਨ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 'ਆਪ' ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੰਜਾਬ ਲਾਅ ਅਫਸਰਜ਼ ਬਿੱਲ ਦੀ ਮਹੱਤਤਾ 'ਤੇ ਚਾਨਣਾ ਪਾਇਆ, ਜੋ ਹਾਈ ਕੋਰਟ ਵਿੱਚ ਹਾਸ਼ੀਏ 'ਤੇ ਪਏ ਭਾਈਚਾਰਿਆਂ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਕਦਮ ਜੋ ਪਿਛਲੇ 75 ਸਾਲਾਂ ਵਿੱਚ ਨਹੀਂ ਚੁੱਕਿਆ ਗਿਆ ਸੀ। ਸ. ਚੀਮਾ ਨੇ ਇਸ ਗੱਲ 'ਤੇ ਵੀ ਮਾਣ ਪ੍ਰਗਟ ਕੀਤਾ ਕਿ ਇਹ ਸੈਸ਼ਨ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ ਇਹ ਕਦਮ ਗੁਰੂ ਸਾਹਿਬ ਦਾ ਪੂਰੀ ਦ੍ਰਿੜਤਾ ਨਾਲ ਸਾਥ ਦੇਣ ਵਾਲੇ ਬਹਾਦਰ ਯੋਧਿਆਂ ਨੂੰ ਬਣਦਾ ਸਨਮਾਨ ਦਿੰਦਾ ਹੈ।

ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪਵਿੱਤਰ ਧਰਤੀ 'ਤੇ ਵਿਧਾਨ ਸਭਾ ਦਾ ਇਜਲਾਸ ਕਰਵਾਉਣ ਦੀ ਇਤਿਹਾਸਕ ਪਹਿਲਕਦਮੀ ਲਈ ਸਪੀਕਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਇਸ ਸੈਸ਼ਨ ਅਤੇ ਮੌਜੂਦਾ ਪੰਜਾਬ ਸਰਕਾਰ ਦੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਪ੍ਰਤੀ ਡੂੰਘੇ ਸਤਿਕਾਰ ਨੂੰ ਦੇਖ ਰਹੀ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sri Anandpur Sahib , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD