Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

ਉੱਘੇ ਕਵੀਆਂ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ 'ਚ ਭਰਿਆ ਜੋਸ਼

Deepak Bali, AAP, Aam Aadmi Party, Aam Aadmi Party Punjab, AAP Punjab, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 24 Nov 2025

Last updated on: Nov 25, 2025, 17:45 IST

ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ਼ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ ਸਜਾਏ ਗਏ।  ਇਸ ਮੌਕੇ ਉੱਘੇ ਕਵੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।    

ਕਵੀ ਦਰਬਾਰ ਵਿਚ ਰਛਪਾਲ ਸਿੰਘ ਪਾਲ, ਕਰਮਜੀਤ ਸਿੰਘ, ਮਨਜੀਤ ਕੌਰ, ਜ਼ਮੀਰ ਅਲੀ, ਸ਼ੁਭਮ ਮੰਗਲਾ ਅਤੇ ਹਰੀ ਸਿੰਘ ਨੇ ਆਪਣੀ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਢਾਡੀ ਤੇ ਕਵੀਸ਼ਰ ਦਰਬਾਰ ਵਿਚ ਜਿਨ੍ਹਾਂ ਪ੍ਰਸਿੱਧ ਢਾਡੀ  ਤੇ ਕਵੀਸ਼ਰੀ ਜਥਿਆਂ ਨੇ ਕਵੀਸ਼ਰੀ ਅਤੇ ਵਾਰਾਂ ਨਾਲ ਸੰਗਤਾਂ ਵਿਚ ਜੋਸ਼ ਭਰਿਆ, ਉਨ੍ਹਾਂ ਵਿਚ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਕਵੀਸ਼ਰ ਗੁਰਜੰਟ ਸਿੰਘ ਬੈਂਕਾ ਤੇ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਸ਼ਾਮਿਲ ਸਨ।

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਡਾ. ਅਭਿਨਾਵ ਤ੍ਰਿਖਾ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਹੋਰਨਾਂ ਉੱਘੀਆਂ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਭਾਈ ਪ੍ਰੀਤਮ ਸਿੰਘ ਨੇ ਨਿਭਾਈ। ਭਲਕੇ ਮਿਤੀ 25 ਨਵੰਬਰ ਨੂੰ ਇਸੇ ਪੰਡਾਲ ਵਿਚ ਆਤਮਰਸ ਕੀਰਤਨ ਦਰਬਾਰ ਅਤੇ ਸਰਬੱਤ ਦੇ ਭਲੇ ਦੀ ਇਕੱਤਰਤਾ ਹੋਵੇਗੀ।

 

Tags: Deepak Bali , AAP , Aam Aadmi Party , Aam Aadmi Party Punjab , AAP Punjab , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD