Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਗਰ ਸੇਤੀਆ ਵੱਲੋਂ ਸੇਵਾ ਮੁਕਤ ਤੇ ਮੌਜੂਦਾ ਕਰਮੀਆਂ ਨਾਲ ਮਨਾਈ ਮੋਗੇ ਦੀ 30ਵੀਂ ਵਰ੍ਹੇਗੰਢ

ਸੇਵਾ ਮੁਕਤ ਕਰਮੀਆਂ ਨੇ ਮੌਜੂਦਾ ਕਰਮੀਆਂ ਨਾਲ ਆਪਣੇ ਤਜਰਬੇ ਤੇ ਵਿਚਾਰ ਕੀਤੇ ਸਾਂਝੇ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 24 Nov 2025

Last updated on: Nov 26, 2025, 16:51 IST

ਜ਼ਿਲ੍ਹਾ ਮੋਗਾ 24 ਨਵੰਬਰ 1995 ਨੂੰ ਹੋਂਦ ਵਿੱਚ ਆਇਆ ਸੀ,  ਅੱਜ 24 ਨਵੰਬਰ 2025 ਨੂੰ ਇਸਨੂੰ ਹੋਂਦ ਵਿੱਚ ਆਏ 30 ਸਾਲ ਪੂਰੇ ਹੋ ਗਏ ਹਨ। ਜ਼ਿਲ੍ਹਾ ਮੋਗਾ ਦੀ 30ਵੀਂ ਵਰ੍ਹੇਗੰਢ ਮੌਕੇ ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਸਾਗਰ ਸੇਤੀਆਂ, ਦੀ ਰਹਿਨੁਮਾਈ ਹੇਠ ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਜਿਲ੍ਹਾ ਮੋਗਾ ਵੱਲ਼ੋ ਮਨਾਈ ਗਈ। 

ਇਸ ਸਮਾਰੋਹ ਵਿੱਚ ਸਮੂਚੇ ਡੀ.ਸੀ. ਦਫਤਰ, ਮੋਗਾ ਦੇ ਅਮਲੇ ਤੋਂ ਇਲਾਵਾ ਸਾਲ 1995 ਤੋਂ ਹੁਣ ਤੱਕ ਦੇ ਡੀ.ਸੀ. ਦਫਤਰ, ਮੋਗਾ ਦੇ ਰਿਟਾਇਰਡ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਸਮਾਰੋਹ ਵਿੱਚ ਉਹਨਾ ਵੱਲੋਂ ਜ਼ਿਲ੍ਹਾ ਮੋਗਾ ਸ਼ੁਰੂ ਕਰਨ ਸਮੇਂ ਆਈਆਂ ਮੁਸ਼ਕਿਲਾਂ ਅਤੇ ਤਜੁਰਬਾ ਸਾਂਝਾ ਕੀਤਾ ਗਿਆ।

ਡਿਪਟੀ ਕਮਿਸ਼ਨਰ, ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸਾਰੇ ਰਿਟਾਇਰਡ ਕਰਮਚਾਰੀਆ ਨੂੰ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹਨਾਂ ਲਈ ਮੌਜੂਦਾ ਕਰਮੀਆਂ ਵਾਂਗ ਸੇਵਾ ਮੁਕਤ ਕਰਮੀ ਵੀ ਮਹੱਤਵਪੂਰਨ ਭੂਮਿਕਾ ਰੱਖਦੇ ਹਨ, ਕਿਉਂਕਿ ਸੇਵਾ ਮੁਕਤ ਹੋ ਚੁੱਕੇ ਮੁਲਾਜਮਾਂ ਦੀ ਦੇਖ ਰੇਖ ਹੇਠ ਨਵੇਂ ਕਰਮੀਆਂ ਵੱਲੋਂ ਕੰਮ ਕੀਤਾ ਜਾਂਦਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਅਮਲਾ, ਸੇਵਾ ਮੁਕਤ ਹੋ ਚੁੱਕੇ ਅਮਲੇ ਦੇ ਤਜਰਬਿਆਂ ਨੂੰ ਵਰਤ ਕੇ ਪ੍ਰਸ਼ਾਸ਼ਨਿਕ ਕੰਮਾਂ ਨੂੰ ਤਹਿ ਸਮਾਂ ਸੀਮਾਂ ਵਿੱਚ ਕਰਨ ਨੂੰ ਤਰਜੀਹ ਦੇਵੇ। ਉਹਨਾਂ ਇਹ ਵੀ ਕਿਹਾ ਕਿ ਸੇਵਾ ਮੁਕਤ ਕਰਮੀ ਜਦੋਂ ਵੀ ਦਫਤਰ ਆਉਣ ਉਹਨਾਂ ਦਾ ਉਚਿੱਤ ਮਾਨ ਸਨਮਾਨ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਸਾਰੇ ਕਰਮਚਾਰੀ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਇਸ ਲਈ ਮੌਜੂਦਾ ਕਰਮੀ ਆਪਣੀ ਨੌਕਰੀ ਪੂਰਨ ਇਮਾਨਦਾਰੀ ਨਾਲ ਕਰਕੇ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪੂਰਨ ਪਾਰਦਸ਼ਤਾ ਨਾਲ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਕਰਨ।

ਇਸ ਮੋਕੇ ਤੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਸ਼੍ਰੀ ਲਕਸ਼ੇ ਗੁਪਤਾ, ਸੁਪਰਡੰਟ ਗਰੇਡ-1 ਸ੍ਰੀ ਜੁਗਿੰਦਰ ਜੀਰਾ, ਸੁਪਰਡੰਟ ਗਰੇਡ-2 ਸ੍ਰੀ ਪ੍ਰਵੀਨ ਕੁਮਾਰ, ਸੁਪਰਡੰਟ ਗਰੇਡ-2 ਸ੍ਰੀ ਗੁਰਮੇਲ ਸਿੰਘ, ਸੁਪਰਡੰਟ ਗਰੇਡ-2 ਸ੍ਰੀ ਹਰਮੀਤ ਸਿੰਘ ਗਿੱਲ, ਜਿਲ੍ਹਾ ਪ੍ਰਧਾਨ ਸ੍ਰੀ ਦਲਬੀਰ ਸਿੰਘ ਸਿੱਧੂ, ਜਿਲ੍ਹਾ ਜਨਰਲ ਸਕੱਤਰ ਸ੍ਰੀ ਸੰਦੀਪ ਕੁਮਾਰ, ਸਮੂਹ ਜਿਲ੍ਹਾ ਬਾਡੀ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਮੋਗਾ ਅਤੇ ਸਮੂਹ ਡੀ.ਸੀ. ਦਫਤਰ ਦੇ ਕਰਮਚਾਰੀ ਸ਼ਾਮਲ ਹੋਏ।

ਸੇਵਾ ਮੁਕਤ ਕਰਮੀਆਂ ਵੱਲੋਂ ਜ਼ਿਲ੍ਹਾ ਮੋਗਾ ਦੀ ਤਰੱਕੀ ਲਈ ਆਪਣਾ ਨਿਰੰਤਰ ਯੋਗਦਾਨ ਦੇਣ ਦਾ ਭਰੋਸਾ ਦਿੱਤਾ। 

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD