Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ ਬੈਨਿਥ ਵਲੋਂ ਤਹਿਸੀਲ, ਅਸ਼ਟਾਮ ਫਰੋਸ਼ਾਂ ਤੇ ਵਸੀਕਾ ਨਵੀਸਾਂ ਦੀ ਚੈਕਿੰਗ

2 ਵਸੀਕਾ ਨਵੀਸਾਂ ਅਤੇ 1 ਅਸ਼ਟਾਮ ਫਰੋਸ਼ ਨੂੰ ਨੋਟਿਸ ਜਾਰੀ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 24 Nov 2025

Last updated on: Nov 26, 2025, 16:56 IST

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਤਹਿਸੀਲ ਕੰਪਲੈਕਸ ਬਰਨਾਲਾ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲ ਵਿੱਚ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਓਨ੍ਹਾਂ ਅਸ਼ਟਾਮ ਫਰੋਸ਼ਾਂ ਅਤੇ ਵਸੀਕਾ ਨਵੀਸਾਂ ਦੀ ਚੈਕਿੰਗ ਕੀਤੀ।

ਇਸ ਮੌਕੇ ਬਲਦੇਵ ਸਿੰਘ ਵਸੀਕਾ ਨਵੀਸ, ਸੋਮ ਪ੍ਰਕਾਸ਼ ਵਸੀਕਾ ਨਵੀਸ ਅਤੇ ਪ੍ਰਵੇਸ਼ ਕੁਮਾਰ ਅਸ਼ਟਾਮ ਫਰੋਸ਼ ਦੀ ਚੈਕਿੰਗ ਦੌਰਾਨ ਕਮੀਆਂ ਪਾਈਆਂ ਗਈਆਂ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਓਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰ ਵਲੋਂ ਨਿਰਧਾਰਿਤ ਫੀਸਾਂ ਸਬੰਧੀ ਬੋਰਡ ਦੁਕਾਨ ਦੇ ਬਾਹਰ ਲਗਾਏ ਜਾਣ ਅਤੇ ਲਾਇਸੈਂਸ ਵੀ ਲਗਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਾਉਣ ਲਈ ਵਚਨਬੱਧ ਹੈ ਅਤੇ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ’ਚ ਕਿਸੇ ਕਿਸਮ ਦੀ ਬੇਲੋੜੀ ਦੇਰੀ, ਢਿੱਲ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਤਹਿਸੀਲ ਆਉਣ ਵਾਲੇ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਕੰਮ ਕਰਵਾਉਣ ਵਿਚ ਬੇਲੋੜੀ ਦੇਰੀ ਜਾਂ ਮੁਸ਼ਕਿਲ ਆਉਂਦੀ ਹੈ ਜਾਂ ਕੋਈ ਰਿਸ਼ਵਤ ਮੰਗਦਾ ਹੈ ਤਾਂ ਓਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਜਾਰੀ ਨੰਬਰ 9501200200 'ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD