Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੰਤਰਜਾਪ ਅਤੇ ਸ਼ੰਖਨਾਦ ਵਿੱਚਕਾਰ ਕੁਰੂਕਸ਼ੇਤਰ ਵਿੱਚ ਧੂਮਧਾਮ ਨਾਲ ਕੌਮਾਂਤਰੀ ਗੀਤਾ ਮਹੋਤਸਵ ਦਾ ਸ਼ੁਭਾਰੰਭ

ਕੁਰੂਕਸ਼ੇਤਰ ਦੇ ਬ੍ਰਹਿਮਸਰੋਵਰ ਦੇ ਪਵਿੱਤਰ ਘਾਟ 'ਤੇ 5 ਦਸੰਬਰ ਤੱਕ ਚਲੇਗਾ ਕੌਮਾਂਤਰੀ ਗੀਤਾ ਮਹੋਤਸਵ

Web Admin

Web Admin

5 Dariya News

ਕੁਰੂਕਸ਼ੇਤਰ , 24 Nov 2025

Last updated on: Nov 26, 2025, 17:08 IST

ਮੰਤਰਜਾਪ ਅਤੇ ਸ਼ੰਖਨਾਦ ਦੀ ਗੂੰਜ ਨਾਲ ਅੱਜ ਕੁਰੂਕਸ਼ੇਤਰ ਵਿੱਚ ਕੌਮਾਂਤਰੀ ਗੀਤਾ ਮਹੋਤਸਵ-2025 ਵਿੱਚ ਪਵਿੱਤਰ ਗ੍ਰੰਥ ਗੀਤਾ ਦਾ ਪੂਜਨ ਕੀਤਾ ਗਿਆ। ਪਵਿੱਤਰ ਗ੍ਰੰਥ ਗੀਤਾ ਦੇ ਮਹਾਪੂਜਨ ਅਤੇ ਗੀਤਾ ਦੇ ਸ਼ਲੋਕਾਂ ਦੇ ਉੱਚਾਰਨ ਵਿੱਚ ਕੁਰੂਕਸ਼ੇਤਰ ਦੇ ਕੌਮਾਂਤਰੀ ਗੀਤਾ ਮਹੋਤਸਵ-2025 ਦਾ ਸ਼ੁਭਾਰੰਭ ਹੋਇਆ।

ਇਸ ਦੇ ਨਾਲ ਹੀ ਅੱਜ ਬ੍ਰਹਿਮਸਰੋਵਰ ਦੇ ਚਾਰੇ ਪਾਸੇ ਪਵਿੱਤਰ ਗ੍ਰੰਥ ਗੀਤਾ ਦੇ ਸ਼ਲੋਕਾਂ ਨਾਲ ਪੂਰਾ ਵਾਤਾਵਰਣ ਗੂੰਜ ਉਠਿਆ। ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ, ਕੈਬੀਨੇਟ ਮੰਤਰੀ ਸ੍ਰੀ ਅਨਿਲ ਵਿਜ, ਕੈਬਿਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ, ਕੁਰੂਕਸ਼ੇਤਰ ਲੋਕਸਭਾ ਖੇਤਰ ਦੇ ਸਾਂਸਦ ਸ੍ਰੀ ਨਵੀਨ ਜਿੰਦਲ, ਸਾਬਕਾ ਰਾਜ ਮੰਤਰੀ ਸ੍ਰੀ ਸੁਭਾਸ਼ ਸੁਧਾ ਨੇ ਗੀਤਾ ਯਗ ਵਿੱਚ ਪੂਰਨ ਆਹੁਤਿ ਪਾਈ ਅਤੇ ਬ੍ਰਹਿਮਸਰੋਵਰ ਦਾ ਪੂਜਨ ਕੀਤਾ।

ਬ੍ਰਹਿਮਸਰੋਵਰ ਦੇ ਪੁਰੁਸ਼ੋਤਮਪੁਰਾ ਬਾਗ ਵਿੱਚ ਮਹਿਮਾਨਾਂ ਦਾ ਆਗਮਨ ਹੋਇਆ ਅਤੇ ਮੰਤਰਾਂ ਨਾਲ ਮੁੱਖ ਮੰਤਰੀ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਭਾਰਤ ਭੂਸ਼ਣ ਭਾਰਤੀ, ਹਰਿਆਣਾ ਸਰਸਵਤੀ ਧਰੋਹਰ ਵਿਕਾਸ ਬੋਰਡ ਦੇ ਡਿਪਟੀ ਪ੍ਰਧਾਨ ਸ੍ਰੀ ਧੁਮਨ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਸ੍ਰੀ ਤਿਜੇਂਦਰ ਸਿੰਘ ਗੋਲਡੀ, ਕੇਬੀਡੀ ਦੇ ਮਾਨਦ ਸਕੱਤਰ ਸ੍ਰੀ ਉਪੇਂਦਰ ਸਿੰਘਲ ਨੇ ਰੀਤੀ ਰਿਵਾਜਾਂ ਨਾਲ ਸੁਆਗਤ ਕੀਤਾ।

ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਗੀਤਾ ਯਗ ਵਿੱਚ ਪੂਰਨ ਆਹੁਤਿ ਪਾਉਣ ਤੋਂ ਬਾਅਦ ਪਵਿੱਤਰ ਗ੍ਰੰਥ ਗੀਤਾ ਦਾ ਪੂਜਨ ਕੀਤਾ ਗਿਆ। ਉਨ੍ਹਾਂ ਨੇ ਦੇਸ਼ ਅਤੇ ਸੂਬਾਵਾਸਿਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਧਰਮਨਗਰੀ ਕੁਰੂਕਸ਼ੇਤਰ ਵਿੱਚ ਸੰਸਕ੍ਰਿਤੀ, ਗਿਆਨ ਅਤੇ ਕਲਾ ਦਾ ਸ਼ਾਨਦਾਰ ਸੰਗਮ ਹੋ ਰਿਹਾ ਹੈ। 

ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਸਰਸਵਤੀ ਦੇ ਘਾਟ 'ਤੇ ਹੀ ਵੇਦ, ਉਪਨਿਸ਼ਦ ਅਤੇ ਪੁਰਾਣਾਂ ਦੀ ਰਚਨਾ ਹੋਈ। ਇਨ੍ਹਾਂ ਹੀ ਨਹੀਂ ਸਮ੍ਰਾਟ ਹਰਸ਼ਵਰਧਨ ਦੀ ਵੈਭਵਸ਼ਾਲੀ ਰਾਜਧਾਨੀ ਥਾਣੇਸਰ ਵੀ ਇੱਥੇ ਹੀ ਹੈ। ਕੁਰੂਥਸ਼ੇਤਰ ਦੀ ਇਸੇ ਮਹੱਤਵ ਨੂੰ ਜਾਣਦੇ ਹੋਏ ਭਗਵਾਨ ਸ਼੍ਰੀ ਕ੍ਰਿਸ਼ਣ ਨੇ ਇਸ ਨੂੰ ਮਹਾਭਾਰਤ ਦੇ ਯੁੱਧ ਨਹੀ ਚੌਣ ਕੀਤਾ, ਇੱਥੇ ਹੀ ਅਰਜੁਨ ਨੂੰ ਕਰਮਯੋਗ ਦਾ ਸ਼ਾਨਦਾਰ ਸੰਦੇਸ਼ ਦਿੱਤਾ ਜੋ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ।

ਕੈਬਿਨੇਟ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਗੀਤਾ ਸਿਰਫ਼ ਦਾਰਸ਼ਨਿਕ ਅਤੇ ਅਧਿਆਤਮ ਨਜ਼ਰਇਏ ਨਾਲ ਹੀ ਮਹੱਤਵਪੂਰਨ ਨਹੀਂ ਸਗੋਂ ਇਸ ਦੀ ਵਿਵਹਾਰਿਕ ਜੀਵਨ ਵਿੱਚ ਵੀ ਉਪਯੋਗਿਤਾ ਹੈ। ਇਹ ਗਿਆਨ ਵਿਗਿਆਨ ਦਾ ਅਨੋਖਾ ਉਦਾਹਰਨ ਹੈ ਇਹੀ ਕਾਰਨ ਹੈ ਕਿ ਗੀਤਾ ਭਾਰਤੀਆਂ ਨੂੰ ਹੀ ਨਹੀਂ ਸਗੋਂ ਵਿਦੇਸ਼ਿਆਂ ਨੂੰ ਵੀ ਪਿਆਰੀ ਹੈ। 

ਪਿਛਲੇ 9 ਸਾਲਾਂ ਤੋਂ ਮਹੋਤਸਵ ਨੂੰ ਅਪਾਰ ਸਫਲਤਾ ਅਤੇ ਲੋਕਪ੍ਰਿਯਤਾ ਮਿਲੀ, ਸਾਲ 2019 ਵਿੱਚ ਇਹ ਮਹੋਤਸਵ ਦੇਸ਼ ਤੋਂ ਬਾਹਰ ਮਾਰੀਸ਼ਸ, ਲੰਦਨ, ਕੈਨਾਡਾ, ਆਸਟ੍ਰੇਲਿਆ ਅਤੇ ਸ੍ਰੀਲੰਕਾ ਆਦਿ ਦੇਸ਼ਾਂ ਵਿੱਚ ਵੀ ਮਨਾਇਆ ਗਿਆ। ਕੈਬਿਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਇਸ ਮਹੋਤਸਵ ਵਿੱਚ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਲੋਕ ਸ਼ਿਰਕਤ ਕਰਦੇ ਹਨ ਅਤੇ ਇਸ ਮਹੋਤਸਵ ਦਾ ਆਨੰਦ ਮਾਣਦੇ ਹਨ।

ਮਹੋਤਸਵ 5 ਦਸੰਬਰ ਤੱਕ ਜਾਰੀ ਰਵੇਗਾ। ਕੌਮਾਂਤਰੀ ਗੀਤਾ ਮਹੋਤਸਵ ਨੂੰ ਲੈ ਕੇ ਪੂਰੇ ਸੂਬੇ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਵਾਰ ਕੌਮਾਂਤਰੀ ਗੀਤਾ ਮਹੋਤਸਵ ਵਿੱਚ ਮੱਧ ਪ੍ਰਦੇਸ਼ ਸਹਿਯੋਗੀ ਰਾਜ ਵੱਜੋਂ ਸ਼ਿਰਕਤ ਕਰ ਰਿਹਾ ਹੈ। ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਨੇ ਗੀਤਾ ਜੈਯੰਤੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਕੌਮਾਂਤਰੀ ਗੀਤਾ ਮਹੋਤਸਵ 2025 ਵਿੱਚ ਸਰਸ ਅਤੇ ਦਸਤਕਾਰੀ ਮੇਲੇ ਦਾ ਆਗਾਜ 15 ਨਵੰਬਰ ਨਾਲ ਹੋ ਚੁੱਕਾ ਹੈ।

 

Tags: Anil Vij , Haryana , Ambala , Bharatiya Janata Party , BJP , BJP Haryana , Krishan Kumar Bedi , Naveen Jindal , Subhash Sudha , Rajnath Singh , International Gita Mahotsav 2025 , Kurukshetra , Kurukshetra Development Board , International Gita Mahotsav , Gita Mahotsav 2025 , Gita Mahotsav , Brahma Sarovar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD