Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aman Arora, Harjot Singh Bains, Malwinder Singh Kang, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 25 Nov 2025

Last updated on: Nov 26, 2025, 17:38 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ "ਸਰਬੱਤ ਦਾ ਭਲਾ ਇਕੱਤਰਤਾ" ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸੀਨੀਅਰ ਆਗੂਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇਸ ਇਤਿਹਾਸਕ ਸਮਾਗਮ ਨੂੰ ਕਰਵਾਉਣ ਸਬੰਧੀ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ, 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੀ ਵਿਲੱਖਣਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ 9ਵੇਂ ਗੁਰੂ ਸਾਹਿਬ ਨੂੰ "ਹਿੰਦ ਦੀ ਚਾਦਰ" ਦੱਸਿਆ ਅਤੇ ਗੁਰੂ ਸਾਹਿਬ ਵੱਲੋਂ ਦੂਜੇ ਧਰਮ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਦੀ ਡੂੰਘੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ।

ਸ੍ਰੀ ਅਰੋੜਾ ਨੇ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਸਬੰਧਤ ਅਹਿਮ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ, "ਇਹ ਇਤਿਹਾਸ ਵਿੱਚ ਪਹਿਲੀ ਵਾਰ ਸੀ ਜਦੋਂ ਇੱਕ ਬੱਚੇ ਨੇ ਆਪਣੇ ਪਿਤਾ ਨੂੰ ਦੱਸਿਆ ਕਿ ਕੌਮ ਨੂੰ ਉਨ੍ਹਾਂ ਦੀ ਕੁਰਬਾਨੀ ਦੀ ਲੋੜ ਹੈ; ਇਹ ਪਹਿਲੀ ਵਾਰ ਸੀ ਜਦੋਂ ਇੱਕ ਸ਼ਹੀਦ ਖੁਦ ਸ਼ਹੀਦ ਹੋਣ ਲਈ ਜਲਾਦ ਕੋਲ ਗਿਆ।" ਉਨ੍ਹਾਂ ਨੇ ਗੁਰੂ ਸਾਹਿਬ ਦੇ ਨਾਲ ਸ਼ਹੀਦ ਕੀਤੇ ਗਏ ਉਹਨਾਂ ਦੇ ਪੈਰੋਕਾਰਾਂ ਭਾਈ ਮਤੀ ਦਾਸ ਜੀ (ਜ਼ਿੰਦਾ ਆਰੇ ਨਾਲ ਚੀਰੇ ਗਏ), ਭਾਈ ਸਤੀ ਦਾਸ ਜੀ (ਜ਼ਿੰਦਾ ਸਾੜੇ ਗਏ) ਅਤੇ ਭਾਈ ਦਿਆਲਾ ਜੀ (ਜ਼ਿੰਦਾ ਉਬਾਲੇ ਗਏ) ਦੀ ਸ਼ਹਾਦਤਾਂ ਨੂੰ ਡੂੰਘੀ ਸ਼ਰਧਾਂਜਲੀ ਭੇਟ ਕੀਤੀ। 

ਸ੍ਰੀ ਅਰੋੜਾ ਨੇ ਉਹਨਾਂ ਵਿਲੱਖਣ ਹਾਲਾਤਾਂ 'ਤੇ ਵੀ ਚਾਨਣਾ ਪਾਇਆ ਜਦੋਂ ਗੁਰੂ ਸਾਹਿਬ ਦੇ ਪਵਿੱਤਰ ਸੀਸ ਅਤੇ ਧੜ ਦਾ ਵੱਖੋ-ਵਖਰੇ ਸਥਾਨਾਂ 'ਤੇ ਸਸਕਾਰ ਕੀਤਾ ਗਿਆ। ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਕਰਵਾਏ ਗਏ ਇਹਨਾਂ ਯੋਜਨਾਬੱਧ ਸਮਾਗਮਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਫਲਸਫੇ, ਜੀਵਨ ਅਤੇ ਲਾਸਾਨੀ ਕੁਰਬਾਨੀ ਦੀ ਮਹੱਤਤਾ ਨਾਲ ਰੂ-ਬ-ਰੂ ਕਰਵਾਉਣਾ ਸੀ।

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਡੂੰਘੀ ਸ਼ਰਧਾ ਸਦਕਾ ਇਹਨਾਂ ਸਮਾਗਮਾਂ ਦੀ ਵਿਸ਼ਵ ਪੱਧਰ 'ਤੇ ਸ਼ਲਾਘਾ ਹੋ ਰਹੀ ਹੈ। ਇਹਨਾਂ ਸਮਾਗਮਾਂ ਸਬੰਧੀ ਤਿਆਰੀਆਂ 'ਤੇ ਚਾਨਣਾ ਪਾਉਂਦਿਆਂ, ਸ. ਬੈਂਸ ਨੇ ਅਹਿਮ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਪਵਿੱਤਰ ਨਗਰੀ ਨੂੰ ਚਿੱਟਾ ਰੰਗ ਕਰਨਾ ਵੀ ਸ਼ਾਮਲ ਸੀ। 

ਉਨ੍ਹਾਂ ਅੱਗੇ ਕਿਹਾ ਕਿ ਇੱਥੇ ਹੈਰੀਟੇਜ ਸਟਰੀਟ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਕੇਸਗੜ੍ਹ ਸਾਹਿਬ ਨੂੰ ਜੋੜਨ ਲਈ ਇੱਕ ਨਵਾਂ ਲਾਂਘਾ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਸ. ਬੈਂਸ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੂਬਾ ਸਰਕਾਰ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਸੱਦਾ ਪੱਤਰ ਭੇਜੇ ਗਏ ਸਨ।

ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਇਸ ਸਮਾਗਮ ਪ੍ਰਤੀ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸੂਬਾ ਪੱਧਰੀ ਸਮਾਗਮ ਨੂੰ ਨੇਪਰੇ ਚਾੜਨ ਲਈ ਬਜਟ ਸਬੰਧੀ ਕੋਈ ਪਾਬੰਦੀ ਨਹੀਂ ਲਗਾਈ ਜਿਸ ਨਾਲ ਸੈਰ-ਸਪਾਟਾ ਵਿਭਾਗ ਨੂੰ ਇਹਨਾਂ ਸਮਾਗਮਾਂ ਦੀ ਇਤਿਹਾਸਕ ਅਤੇ ਅਧਿਆਤਮਕ ਮਹੱਤਤਾ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੀ। ਇਸ ਤੋਂ ਪਹਿਲਾਂ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਸਮੇਤ ਸਮੁੱਚੀ 'ਆਪ' ਲੀਡਰਸ਼ਿਪ ਤਰਫੋਂ ਹਾਜ਼ਰੀਨ ਦਾ ਸਵਾਗਤ ਕੀਤਾ। 

ਉਨ੍ਹਾਂ ਨੇ ਨੌਵੇਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਬਹਾਦਰ ਪੈਰੋਕਾਰਾਂ ਅੱਗੇ ਨਤਮਸਤਕ ਹੋਣ ਦਾ ਮੌਕਾ ਬਖ਼ਸ਼ਣ ਲਈ ਪਰਮਾਤਮਾ ਅਤੇ ਸੰਤਾਂ ਦਾ ਧੰਨਵਾਦ ਕੀਤਾ। ਕੰਗ ਨੇ ਸੰਗਤ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪਾਰਟੀ ਦੇ ਵਲੰਟੀਅਰ ਇੱਥੇ ਨਤਮਸਤਕ ਹੋਣ ਲਈ ਆਉਣ ਵਾਲੀ ਸਮੁੱਚੀ ਸੰਗਤ ਲਈ ਸੁਵਿਧਾਜਨਕ ਸੇਵਾਵਾਂ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਆਗੂਆਂ ਨੇ ਸਮੂਹਿਕ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਗੁਰੂਆਂ ਦੀ ਧਰਤੀ ਦੀ ਸੇਵਾ ਕਰਦੇ ਰਹਿਣ ਲਈ ਅਸ਼ੀਰਵਾਦ ਲਿਆ।

ਇਸ ਮੌਕੇ ਨਿਹੰਗ ਸਿੰਘ ਸੰਗਠਨ 96 ਕਰੋੜੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ, ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਾਬਕਾ ਕੈਬਨਿਟ ਮੰਤਰੀ ਅਤੇ ਆਪ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਸਮੇਤ ਹੋਰ ਪ੍ਰਮੁੱਖ ਆਗੂ ਮੌਜੂਦ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aman Arora , Harjot Singh Bains , Malwinder Singh Kang , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD