Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਪ੍ਰਦੂਸ਼ਣ ਮੁਕਤ ਪੰਜਾਬ ਲਈ ਪੌਦੇ ਲਗਾਉਣ ਦੀ ਮੁਹਿੰਮ ਵੀ ਕੀਤੀ ਸ਼ੁਰੂ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sri Anandpur Sahib, Blood Donation Camp

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 25 Nov 2025

Last updated on: Nov 26, 2025, 17:44 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਅੱਜ ਵਿਰਾਸਤ-ਏ-ਖਾਲਸਾ ਵਿਖੇ ਸੂਬਾ ਸਰਕਾਰ ਦੀ ਸੂਬਾ ਪੱਧਰੀ ਖ਼ੂਨਦਾਨ ਅਤੇ ਪੌਦੇ ਲਗਾਉਣ ਦੇ ਕੈਂਪਾਂ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਮਹਾਨ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ, ਜਿਨ੍ਹਾਂ ਨੇ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸਦੀਵੀ ਸੰਦੇਸ਼ ਦਿੱਤਾ। 

ਇਸ ਮੁਹਿੰਮ ਤਹਿਤ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਪੌਦੇ ਲਗਾ ਕੇ ਵਾਤਾਵਰਨ ਸੰਤੁਲਨ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸੂਬਾ ਸਰਕਾਰ ਦੀ ਵਚਨਬੱਧਤਾ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਕਿ ਜ਼ਿਲ੍ਹੇ ਵਿੱਚ ਹਰਿਆਲੀ ਵਧਾ ਕੇ ਪੰਜਾਬ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਵੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਦਰਤੀ ਸਰੋਤ ਰੁੱਖ ਵਾਤਾਵਰਨ ਨੂੰ ਬਿਹਤਰ ਬਣਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਅੱਗੇ ਆਉਣ ਅਤੇ ਜ਼ਿਲ੍ਹੇ ਵਿੱਚ ਹਰਿਆਲੀ ਵਧਾਉਣ ਲਈ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਪ੍ਰਸ਼ਾਸਨ ਦਾ ਸਾਥ ਦੇਣ।

ਮੁੱਖ ਮੰਤਰੀ ਨੇ ਲੋਕਾਂ ਅਤੇ ਸਿਹਤ ਵਿਭਾਗ ਦੇ ਸਟਾਫ਼ ਨੂੰ ਅੰਗ ਦਾਨ ਦੀ ਸਹੁੰ ਵੀ ਚੁਕਾਈ, ਸਾਰਿਆਂ ਨੂੰ ਇਸ ਨੇਕ ਕਾਰਜ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਵੇਂ ਗੁਰੂ ਸਾਹਿਬ ਜੀ ਦੁਆਰਾ ਦਰਸਾਈਆਂ ਨਿਰਸਵਾਰਥਤਾ ਅਤੇ ਉਦਾਰਤਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। 

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀ ਖ਼ੂਨਦਾਨ ਅਤੇ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਲਈ ਉਤਸ਼ਾਹਿਤ ਕਰੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡੀ ਸੇਵਾ ਹੈ, ਜੋ ਇੱਕ ਦਾਨੀ ਦੀ ਸਮਾਜ ਨੂੰ ਦੇਣ ਹੈ ਕਿਉਂਕਿ ਇਹ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ। 

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਹਰ ਖ਼ੂਨਦਾਨੀ ਇੱਕ ਨਾਇਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਨਿਯਮਿਤ ਤੌਰ 'ਤੇ ਖ਼ੂਨਦਾਨ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਖ਼ੂਨਦਾਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸ਼ਲਾਘਾ ਕੀਤੀ।     

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sri Anandpur Sahib , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD