Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼

2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 25 Nov 2025

Last updated on: Nov 26, 2025, 17:46 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਇੱਕ 9ਐਮਐਮ ਗਲੌਕ ਪਿਸਤੌਲ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਵਿਕਰਮ ਸਿੰਘ ਵਾਸੀ ਪਿੰਡ ਚੱਕ ਬਲੋਚਾਂ ਵਾਲਾ ਅਤੇ ਪ੍ਰਭਜੋਤ ਸਿੰਘ ਉਰਫ਼ ਪ੍ਰਭ ਵਾਸੀ ਪਿੰਡ ਚੱਕ ਬਾਜ਼ੀਦਾ ਵਜੋਂ ਹੋਈ ਹੈ। ਹੈਂਡ ਗ੍ਰਨੇਡ ਅਤੇ ਗਲੌਕ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਰਜਿਸਟ੍ਰੇਟਸ਼ਨ ਵਾਲਾ ਕਾਲਾ ਹੀਰੋ ਡੀਲਕਸ ਮੋਟਰਸਾਈਕਲ, ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਪਾਕਿਸਤਾਨ ਤੋਂ ਲਿਆਂਦੇ ਗਏ ਸਨ ਅਤੇ ਪੰਜਾਬ ਵਿੱਚ ਯੋਜਨਾਬੱਧ ਅਪਰਾਧਿਕ ਗਤੀਵਿਧੀਆਂ ਲਈ ਡਰੋਨ ਰਾਹੀਂ ਪਹੁੰਚਾਏ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸਐਸਓਸੀ ਟੀਮ ਨੇ ਜਲਾਲਾਬਾਦ ਖੇਤਰ ਵਿੱਚ ਗੁਪਤ ਕਾਰਵਾਈ ਕੀਤੀ ਅਤੇ ਪਿੰਡ ਚੱਕ ਮੌਜਦੀਨ ਵਾਲਾ ਤੋਂ ਮੁਲਜ਼ਮਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਖੇਪ ਦੂਜੀ ਧਿਰ ਨੂੰ ਪਹੁੰਚਾਉਣ ਜਾ ਰਹੇ ਸਨ। ਏਆਈਜੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। 

ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 18 ਮਿਤੀ 24.11.2025 ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD