Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਬੱਤ ਦਾ ਭਲਾ ਟਰੱਸਟ ਦੀ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਤਹਿਤ 5 ਧੀਆਂ ਦੇ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਵੰਡੇ

ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂਂ ਦੀ ਸੇਵਾ ਨਿਰੰਤਰ ਜਾਰੀ ਰਹੇਗੀ : ਡਾ.ਉਬਰਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅਜਨਾਲਾ/ ਅੰਮ੍ਰਿਤਸਰ , 25 Nov 2025

Last updated on: Nov 26, 2025, 18:07 IST

ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ ਦਿਲੀ ਕਾਰਨ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਟਰੱਸਟ ਵੱਲੋਂ ਸ਼ੁਰੂ ਕੀਤੀ ਗਈ ''ਹੜ ਪ੍ਰਭਾਵਿਤ ਵਿਆਹ ਯੋਜਨਾ'' ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਵੱਖ-ਵੱਖ 5 ਧੀਆਂ ਦੇ ਵਿਆਹਾਂ ਲਈ ਇੱਕ-ਇੱਕ ਲੱਖ ਰੁਪਏ ਦੇ ਚੈੱਕ ਵੰਡੇ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ.ਸਿੰਘ ਉਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਨ ਦੇ ਲਏ ਗਏ ਫ਼ੈਸਲੇ ਤਹਿਤ ਅੱਜ ਆਪਣੇ ਦੂਸਰੇ ਪੜਾਅ 'ਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 5 ਧੀਆਂ ਦੇ ਵਿਆਹਾਂ ਲਈ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਪ੍ਰਤੀ ਵਿਆਹ ਦੇ ਹਿਸਾਬ ਨਾਲ ਕੁੱਲ 5 ਲੱਖ ਰੁਪਏ ਦੇ ਚੈੱਕ ਟਰੱਸਟ ਦੀ ਫੇਅਰਫੀਲਡ (ਯੂ.ਐਸ.ਏ.) ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ ਤੇ ਮੰਗਦੇਵ ਸਿੰਘ ਛੀਨਾ ਦੀ ਮੌਜ਼ੂਦਗੀ 'ਚ ਕਸਬਾ ਚਮਿਆਰੀ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੰਡੇ ਗਏ ਹਨ,ਜਦ ਕਿ ਇਹ ਸੇਵਾ ਇੰਡੀਅਨ ਕੇਅਰ ਐਸੋਸੀਏਸ਼ਨ ਫੇਅਰਫੀਲਡ (ਯੂ.ਐਸ.ਏ.) ਵੱਲੋਂ ਕੀਤੀ ਗਈ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਸਰਬੱਤ ਦਾ ਭਲਾ ਟਰੱਸਟ ਨੇ ਆਪਣੇ ਪਹਿਲੇ ਪੜਾਅ 'ਚ ਫਿਰੋਜ਼ਪੁਰ ਜ਼ਿਲ੍ਹੇ ਅੰਦਰ 13 ਧੀਆਂ ਦੇ ਵਿਆਹ ਕੀਤੇ ਹਨ ਅਤੇ ਥੋੜੇ ਦਿਨਾਂ ਤੱਕ ਤਰਨਤਾਰਨ,ਪੱਟੀ ਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ 17 ਹੋਰਨਾਂ ਧੀਆਂ ਦੇ ਵਿਆਹ ਵੀ ਕੀਤੇ ਜਾ ਰਹੇ ਹਨ। ਡਾ.ਉਬਰਾਏ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਧੀਆਂ ਲਈ ਸ਼ੁਰੂ ਕੀਤੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ।

ਇਸ ਮੌਕੇ ਬੋਲਦਿਆਂ ਟਰੱਸਟ ਦੇ ਅਹੁਦੇਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਡਾ.ਐਸ.ਪੀ.ਸਿੰਘ ਉਬਰਾਏ ਦੀ ਪ੍ਰੇਰਨਾ ਅਤੇ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ ਪਹੁੰਚੇ ਹਰਸਿਮਰਨ ਸਿੰਘ ਵੱਲੋਂ ਵੀ ਉਕਤ 5 ਧੀਆਂ ਨੂੰ 10-10 ਹਜ਼ਾਰ ਰੁਪਏ ਦਾ ਸਗਨ ਦਿੱਤਾ ਗਿਆ।

ਇਸ ਦੌਰਾਨ ਉਪਰੋਕਤ ਤੋਂ ਇਲਾਵਾ ਮਾਸਟਰ ਅਮਰੀਕ ਸਿੰਘ ਭੰਗਾਲੀ ਵਾਲੇ, ਸੁਖਵਿੰਦਰ ਸਿੰਘ ਯੂ.ਪੀ. ,ਸਾਬਕਾ ਸਰਪੰਚ ਗੁਰਚਰਨਜੀਤ ਸਿੰਘ ਰਾਜੂ ਅਵਾਨ,ਜਰਨੈਲ ਸਿੰਘ ਜ਼ੈਲਦਾਰ,ਹਰਿੰਦਰ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਗੋਲੂ,ਦਿਲਬਾਗ ਸਿੰਘ ਸੰਧੂ,ਪ੍ਰਭਦੀਪ ਸਿੰਘ ਸੋਹਲ,ਜਸਬੀਰ ਸਿੰਘ ਢਿੱਲੋਂ,ਬਾਬਾ ਅਮਰਜੀਤ ਸਿੰਘ,ਰਾਣਾ ਢਿੱਲੋਂ,ਰੂਪ ਗਿੱਲ,ਦਲਜੀਤ ਸਿੰਘ, ਬਾਬਾ ਸੀਤਲ ਸਿੰਘ,ਸਕੱਤਰ ਸਿੰਘ,ਪਰਮਿੰਦਰ ਸਿੰਘ,ਜੋਗਾ ਸਿੰਘ, ਜਰਨੈਲ ਸਿੰਘ ਆਦਿ ਵੀ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD