Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਵਿੱਚ ਲਿਆ ਹਿੱਸਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Sri Anandpur Sahib, Religious

Web Admin

Web Admin

5 Dariya News

ਸ੍ਰੀ ਆਨੰਦਪੁਰ ਸਾਹਿਬ , 25 Nov 2025

Last updated on: Nov 26, 2025, 18:14 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ।

ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਮੌਕੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਮਨੁੱਖ ਲਈ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦ ਦਾ ਚਾਨਣ ਮੁਨਾਰਾ ਹਨ। 

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖਾਸ ਕਰ ਕੇ ਸਿੱਖਾਂ ਨੂੰ ਮਹਾਨ ਸਿੱਖ ਗੁਰੂਆਂ ਤੋਂ ਕੁਰਬਾਨੀ ਅਤੇ ਬਹਾਦਰੀ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ 'ਤੇ ਸੰਭਾਲੇ। 

ਉਨ੍ਹਾਂ ਕਿਹਾ ਕਿ ਇਹ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀ ਇੱਛਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਅਨੁਸਾਰ ਵੱਡੇ ਪੱਧਰ ਉਤੇ ਮਨਾਇਆ ਜਾਵੇ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਉਮੀਦਾਂ ਅਨੁਸਾਰ ਸੂਬਾ ਸਰਕਾਰ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਿਮਰ ਯਤਨ ਕੀਤੇ ਹਨ। 

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਸ਼ਾਨਦਾਰ ਅਤੇ ਪਵਿੱਤਰ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਸਭ ਤੋਂ ਵੱਧ ਭਾਗਸ਼ਾਲੀ ਸਮਝਦੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD