Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ

ਮਹਾਨ ਕੀਰਤਨ ਸਮਾਗਮ 'ਚ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Sri Anandpur Sahib, Religious

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 25 Nov 2025

Last updated on: Nov 26, 2025, 18:20 IST

ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। 

ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਸੰਚਲਾਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ। ਪੰਥ ਪ੍ਰਸਿੱਧ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਤੇ ਰਾਗੀ ਜੱਥੇ ਨੇ ਸ਼ਬਦ ਗਾਇਨ ਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਤੇ ਬਿਰਤਾਂਤ ਦੀ ਕਥਾ ਦਾ ਵਰਣਨ ਬੜਾ ਬਾਖੂਬੀ ਕੀਤਾ।

ਭਾਈ ਸਾਹਿਬ ਸੁਖਦੀਪ ਸਿੰਘ ਸਮੇਤ ਭਾਈ ਸਾਹਿਬ ਅਮਰਜੀਤ ਸਿੰਘ ਤਾਨ ਅਤੇ ਭਾਈ ਸਾਹਿਬ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਨੇ ਵੀ ਗੁਰਬਾਣੀ ਰਸਭਿਨਾ ਗਾਇਨ ਕੀਤਾ। ਜਦਕਿ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਵਿਦਿਆਲਿਆ ਦੇ ਪ੍ਰਿੰਸੀਪਲ ਭਾਈ ਸੁਖਵੰਤ ਸਿੰਘ ਤੇ ਭਾਈ ਈਸ਼ਵਰ ਸਿੰਘ ਲੁਧਿਆਣਾ ਦੇ ਜੱਥੇ ਤੇ ਵਿਦਿਆਰਥੀਆਂ ਨੇ ਗੁਰਮਤਿ ਸੰਗੀਤ ਤੇ ਤੰਤੀ ਸਾਜਾਂ ਨਾਲ ਰਾਗਾਂ ਵਿੱਚ ਨੌਵੇਂ ਪਾਤਸ਼ਾਹ ਦੀ ਗੁਰਬਾਣੀ ਦਾ ਸੁੰਦਰ ਗਾਇਨ ਕੀਤਾ।

 ਇਸ ਮਹਾਨ ਕੀਰਤਨ ਸਮਾਗਮ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁੱਖੀ ਨਿਹੰਗ ਸਿੰਘ ਜਥੇਬੰਦੀ ਬੁੱਢਾ ਦਲ ਚਲਦਾ ਵਹੀਰ ਪੰਜਵਾਂ ਤਖ਼ਤ, ਸੰਤ ਬਲਵਿੰਦਰ ਲੰਗਰਾਂ ਵਾਲੇ (ਹਜ਼ੂਰ ਸਾਹਿਬ), ਸੰਤ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ, ਸੰਤ ਅਵਤਾਰ ਸਿੰਘ ਸੁਰਸਿੰਘ ਮੁੱਖੀ ਦਲ ਪੰਥ ਬਾਬਾ ਬਿਧੀ ਚੰਦ ਜੀ, ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਗਿਆਨੀ ਪ੍ਰਤਾਪ ਸਿੰਘ ਸਾਬਕਾ ਹੈਡ ਗ੍ਰੰਥੀ ਹਜ਼ੂਰ ਸਾਹਿਬ, ਬਾਬਾ ਬਲਵਿੰਦਰ ਸਿੰਘ ਤਰਨਾ ਦਲ ਮਹਿਤਾ ਚੌਂਕ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਦਰਸ਼ਨ ਸਿੰਘ ਟਾਹਲਾ ਸਾਬ੍ਹ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਜਗਜੀਤ ਸਿੰਘ ਮੜ੍ਹੀਆਂ ਵਾਲੇ, ਕਾਰ ਸੇਵਾ ਸਰਹਾਲੀ ਬਾਬਾ ਮਿਲਖਾ ਸਿੰਘ, ਭਾਈ ਮਤੀ ਦਾਸ ਜੀ ਦੀ ਅੰਸ਼ ਵੰਸ਼ ਵਿੱਚੋਂ ਸੱਤਵੀਂ ਪੀੜੀ ਭਾਈ ਚਰਨਜੀਤ ਸਿੰਘ, ਭਾਈ ਮਾਨ ਸਿੰਘ ਤਰਨਾ ਦਲ, ਭਾਈ ਹਰਜੀਤ ਸਿੰਘ ਮਹਿਤਾ ਚੌਂਕ, ਬੁੱਢਾ ਦਲ ਤੋਂ ਐਡਵੋਕੇਟ ਕਰਨਜੀਤ ਸਿੰਘ, ਭਾਈ ਭੁਪਿੰਦਰ ਸਿੰਘ ਰਾਮਪੁਰ ਖੇੜੇ ਵਾਲੇ ਸਮੇਤ ਵੱਢੀ ਗਿਣਤੀ 'ਚ ਹੋਰ ਸੰਪਰਦਾਵਾਂ ਤੋਂ ਸੰਤ ਮਹਾਂ ਪੁਰਖ ਵੀ ਹਾਜ਼ਰ ਸਨ।

ਇਸ ਮੌਕੇ ਸੰਗਤ ਦੇ ਰੂਪ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਸੰਜੀਵ ਅਰੋੜਾ, ਹਰਜੋਤ ਸਿੰਘ ਬੈਂਸ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਹਰਦੀਪ ਸਿੰਘ ਮੁੰਡੀਆਂ, ਲਾਲਜੀਤ ਸਿੰਘ ਭੁੱਲਰ, ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ, ਪਦਮ ਸ੍ਰੀ ਜਗਜੀਤ ਸਿੰਘ ਦਰਦੀ, ਸਿੱਖ ਵਿਸ਼ਵਕੋਸ਼ ਵਿਭਾਗ ਦੇ ਪ੍ਰੋ. ਪਰਮਵੀਰ ਸਿੰਘ, ਡਾ. ਅਮਰਜੀਤ ਸਿੰਘ, ਸਿਮਰਜੀਤ ਸਿੰਘ ਕੰਗ, ਸੂਬਾ ਜਨਰਲ ਸਕੱਤਰ ਬਲਤੇਜ ਪੰਨੂ, ਬੜੂ ਸਾਹਿਬ ਤੋਂ ਸੁਰਜੀਤ ਸਿੰਘ, ਉਦਾਸੀ ਸੰਪਰਦਾਇ ਤੋਂ ਸੁਖਦੇਵ ਸਿੰਘ ਬੈਦ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Sri Anandpur Sahib , Religious

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD