Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿਹਤ ਵਿਭਾਗ ਦੇ ਲਗਾਤਾਰ ਯਤਨਾਂ ਨਾਲ ਸੂਬੇ ਵਿੱਚ ਲਿੰਗ ਅਨੁਪਾਤ 914 ਦਰਜ ਕੀਤਾ ਗਿਆ ਜੋ ਪਿਛਲੇ ਸਾਲ 905 ਸੀ

ਹਰਿਆਣਾ ਵਿੱਚ ਲਿੰਗ ਅਨੁਪਾਤ ਸੁਧਾਰ ਲਈ ਰਾਜ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ

Web Admin

Web Admin

5 Dariya News

ਚੰਡੀਗੜ੍ਹ , 25 Nov 2025

Last updated on: Nov 26, 2025, 19:04 IST

ਹਰਿਆਣਾ ਦੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਨੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਸ ਵਿੱਚ ਤਾਲਮੇਲ ਸਥਾਪਿਤ ਕਰਕੇ ਇਸ ਸਾਲ 920 ਤੱਕ ਲਿੰਗ ਅਨੁਪਾਤ ਦਾ ਆਂਕੜਾ ਲੈ ਜਾਣ ਦਾ ਯਤਨ ਕਰਨ। ਉਨ੍ਹਾਂ ਨੇ ਲਿੰਗ ਅਨੁਪਾਤ ਵਿੱਚ ਵਾਂਛਿਤ ਸੁਧਾਰ ਕਰਨ ਵਿੱਚ ਲਾਪਰਵਾਈ ਬਰਤਣ ਵਾਲੇ ਸਿਹਤ ਵਿਭਾਗ ਦੇ ਦੋ ਅਧਿਕਾਰਿਆਂ ਨੂੰ ਸੈਸਪੈਂਡ ਕਰਨ ਦੇ ਆਦੇਸ਼ ਵੀ ਦਿੱਤੇ।

ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਅੱਜ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਰਾਜ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਨੂੰ ਲੈ ਕੇ ਰਾਜ ਟਾਸਕ ਫੋਰਸ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਘੱਟ ਲਿੰਗ ਅਨੁਪਾਤ ਵਾਲੇ 4 ਜ਼ਿਲ੍ਹਿਆਂ ਚਰਖੀ ਦਾਦਰੀ, ਸਿਰਸਾ, ਪਲਵਲ ਅਤੇ ਯਮੁਨਾਨਗਰ ਦੇ ਡਿਪਟੀ ਕਮੀਸ਼ਨਰਾਂ, ਪੁਲਿਸ ਸੁਪਰਡੈਂਟਾਂ ਨਾਲ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਿਵਲ ਸਰਜਨਾਂ ਨਾਲ ਮਿਲ ਕੇ ਲਿੰਗ ਅਨੁਪਾਤ ਵਧਾਉਣ ਲਈ ਸਰਗਰਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਉਕਤ ਜ਼ਿਲ੍ਹਿਆਂ ਦੇ ਡਿਪਟੀ ਕਮੀਸ਼ਨਰਾਂ ਨੂੰ ਗੈਰ-ਕਾਨੂੰਨੀ ਗਰਭਪਾਤ ਦੇ ਮਾਮਲਿਆਂ ਦੀ ਰਿਵਰਸ-ਟ੍ਰੈਕਿੰਗ ਕਰਵਾਉਣ ਅਤੇ ਪੂਰੇ ਮਾਮਲੇ ਦੀ ਮਾਨਿਟਰਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰਿਆਂ ਨੇ ਵਧੀਕ ਮੁੱਖ ਸਕੱਤਰ ਨੂੰ ਇਸ ਗੱਲ ਤੋਂ ਵੀ ਜਾਣੂ ਕਰਾਇਆ ਕਿ ਰਾਜ ਵਿੱਚ ਪਹਿਲੀ ਜਨਵਰੀ ਤੋਂ 24 ਨਵੰਬਰ, 2025 ਤੱਕ ਲਿੰਗ ਅਨੁਪਾਤ 914 ਦਰਜ ਕੀਤਾ ਗਿਆ ਹੈ ਜੋ ਪਿਛਲੇ ਸਾਲ ਇਸੇ ਸਮੇ ਦੌਰਾਨ 905 ਸੀ।

ਸ੍ਰੀ ਸੁਧੀਰ ਰਾਜਪਾਲ ਨੇ ਸ਼ਹਿਰੀ ਖੇਤਰ ਦੀ ਗਰੀਬ ਤਬਕੇ ਦੀ ਬਸਤਿਆਂ ਵਿੱਚ ਨਗਰ ਨਿਗਮ ਸੰਸਥਾਵਾਂ ਨਾਲ ਮਿਲ ਦੇ ਸਾਰੇ ਨਵਜਾਤ ਬੱਚਿਆਂ ਦੇ ਰਜਿਸਟੇ੍ਰਸ਼ਨ ਨੂੰ ਯਕੀਨੀ ਕਰਨ ਅਤੇ ਲਿੰਗ ਅਨੁਪਾਤ ਦੇ ਮਾਮਲੇ ਵਿੱਚ ਰਾਜ ਦੀ ਪਰਫਾਰਮੈਂਸ ਵਧਾਉਣ ਲਈ ਪ੍ਰੋਤਸਾਹਿਤ ਕੀਤਾ। ਮੀਟਿੰਗ ਵਿੱਚ ਲਿੰਗ ਜਾਂਚ ਅਤੇ ਗੈਰ-ਕਾਨੂੰਨੀ ਗਰਭਪਾਤ ਦੀ ਰੋਕਥਾਮ ਨਾਲ ਜੁੜੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਅਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ।

ਵਧੀਕ ਮੁੱਖ ਸਕੱਤਰ ਨੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਵਿੱਚ ਬਰਤੀ ਗਈ ਲਾਪਰਵਾਈ ਅਤੇ ਲਿੰਗ ਅਨੁਪਾਤ ਦੀ ਦਰ ਡਿਗਣ ਨਾਲ ਸਿਰਸਾ ਜ਼ਿਲ੍ਹਾ ਦੀ ਪੀਐਚਸੀ ਜੱਟਾਂਵਾਲੀ ਦੇ ਮੇਡਿਕਲ ਆਫ਼ਸਰ ਅਤੇ ਸੋਨੀਪਤ ਜ਼ਿਲ੍ਹਾ ਦੇ ਹਲਾਲਪੁਰ ਦੇ ਐਸਐਮਓ ਨੂੰ ਸੈਸਪੈਂਡ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ  ਦੋ ਜ਼ਿਲ੍ਹੇ ਜੀਂਦ ਅਤੇ ਸੋਨੀਪਤ ਵਿੱਚ ਦਰਜ ਹੋਈ ਐਫਆਈਆਰ 'ਤੇ ਜਲਦ ਤੋਂ ਜਲਦ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਿਹਤ ਵਿਭਾਗ ਵੱਲੋਂ ਪੀਐਨਡੀਟੀ ਨਾਲ ਸਬੰਧਿਤ ਅਦਾਲਤੀ-ਮਾਮਲਿਆਂ ਦੀ ਵੰਡ ਲਈ ਇੱਕ ਐਮਆਈਐਸ ਪੋਰਟਲ ਕੀਤਾ ਜਾਵੇ। ਪੀਐਨਡੀਟੀ ਮਾਮਲਿਆਂ ਵਿੱਚ ਘੱਟ ਸਜਾ ਦਰ ਨੂੰ ਵੇਖਦੇ ਹੋਏ ਕੁੱਝ ਵਕੀਲਾਂ ਨੂੰ ਰਾਜ ਮੁੱਖ ਦਫ਼ਤਰ 'ਤੇ ਨਿਯੁਕਤ ਕਰਨ ਦੀ ਸੰਭਾਵਨਾਵਾਂ ਤਲਾਸ਼ਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਅਦਾਲਤੀ -ਮਾਮਲਿਆਂ ਨੂੰ ਸਰਗਰਮ ਵੱਜੋਂ ਅੱਗੇ ਵਧਾਇਆ ਜਾ ਸਕੇ।

ਵਧੀਕ ਮੁੱਖ ਸਕੱਤਰ ਨੇ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਜ਼ਿਲ੍ਹੇ ਵਿੱਚ ਬੀਏਐਮਐਸ/ ਜੀਏਐਮਐਸ/ਬੀਐਚਐਮਐਸ ਡਾਕਟਰਾਂ ਵੱਲੋਂ ਸੰਚਾਲਿਤ ਜਾਂ ਪ੍ਰਬੰਧਿਤ ਸਾਰੇ ਕਲੀਨਿਕ, ਨਰਸਿੰਗ ਹੋਮ ਅਤੇ ਹੱਸਪਤਾਲਾਂ ਦੀ ਲਾਇਨ-ਲਿਸਟ ਰਿਪੋਰਟ ਤਿਆਰ ਕਰ ਮੁੱਖ ਦਫ਼ਤਰ ਭਿਜਵਾਉਣਾ ਯਕੀਨੀ ਕਰਨ। ਇਸ ਮੌਕੇ 'ਤੇ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਕੁਲਦੀਪ ਸਿੰਘ, ਡਾ. ਵੀਰੇਂਦਰ ਯਾਦਵ, ਡਾ. ਮੁਕਤਾ ਕੁਮਾਰ ਦੇ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜ਼ੂਦ ਸਨ।

 

 

Tags: Sudhir Rajpal , State Task Force , Additional Chief Secretary Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD