Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਿਆਣਾ ਦੀ ਲੋਕ ਕਲਾ ਅਤੇ ਸੰਸਕ੍ਰਿਤੀ ਦੀ ਪਛਾਣ ਪੂਰੀ ਦੁਨਿਆ ਵਿੱਚ - ਸ਼ਿਆਮ ਸਿੰਘ ਰਾਣਾ

Web Admin

Web Admin

5 Dariya News

ਕੁਰੂਕਸ਼ੇਤਰ , 25 Nov 2025

Last updated on: Nov 26, 2025, 19:05 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਨ ਅਤੇ ਪਸ਼ੁਪਾਲਨ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਕੁਰੂਕਸ਼ੇਤਰ ਵਿੱਚ ਆਯੋਜਿਤ ਕੌਮਾਂਤਰੀ ਗੀਤਾ ਮਹੋਤਸਵ ਅਤੇ ਬਲਿਦਾਨ, ਸ਼ਾਂਤੀ ਅਤੇ ਮਨੁੱਖਤਾ ਦੇ ਪ੍ਰਤੀਕ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਉਪਲੱਖ ਵਿੱਚ ਆਯੋਜਿਤ ਹੋਣ ਵਾਲੇ ਮਹਾ ਸਮਾਗਮ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸ਼ਾਮਲ ਹੋ ਰਹੇ ਹਨ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕੁਰੂਥਸ਼ੇਤਰ ਵਿੱਚ ਆਯੋਜਿਤ ਹੋਣ ਵਾਲੇ ਕੌਮਾਤਰੀ ਗੀਤਾ ਮਹੋਤਸਵ ਲਈ ਜ਼ਿਲ੍ਹਾ ਯਮੁਨਾਨਗਰ ਤੋਂ ਜਾਣ ਵਾਲੀ ਬਸਾਂ ਨੂੰ ਰਵਾਨਾ ਕਰ ਰਹੇ ਸਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੇਂਦਰ ਅਤੇ ਹਰਿਆਣਾ ਦੀ ਮਦਦ ਨਾਲ ਦੁਨਿਆਂ ਦੇ ਕਈ ਦੇਸ਼ਾਂ ਵਿੱਚ ਗੀਤਾ ਮਹੋਤਸਵ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਕੁਰੂਥਸ਼ੇਤਰ ਵਿੱਚ ਆਯੋਜਿਤ ਕੌਮਾਂਤਰੀ ਸ੍ਰੀਮਦਭਗਵਤ ਗੀਤਾ ਮਹੋਤਸਵ ਵਿੱਚ ਹਰ ਸਾਲ ਦੇਸ਼ ਦੇ ਕੋਨੇ-ਕੋਨੇ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੁ ਸ਼ਿਰਕਤ ਕਰ ਮਹੋਤਸਵ ਦਾ ਆਨੰਦ ਮੰਨਦੇ ਹਨ। ਕੈਬੀਨੇਟ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹੋਤਸਵ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਆਯੋਜਿਤ ਹੋਣ ਵਾਲੇ ਸਮਾਗਮ ਵਿੱਚ ਜ਼ਿਲ੍ਹਾ ਯਮੁਨਾਨਗਰ ਨਾਲ ਬਸਾਂ ਰਾਹੀਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। 

ਗੀਤਾ ਸਥਲੀ ਵਿੱਚ ਕੁਰੂਕਸ਼ੇਤਰ ਵਿੱਚ ਪਹੁੰਚਣ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਚਾਰ ਸੁਣਨ ਲਈ ਲੋਕਾਂ ਵਿੱਚ ਉਤਸਾਹ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਸਮਾਗਮ ਵਿੱਚ ਜਾ ਕੇ ਹਰਿਆਣਾ ਦੀ ਸੰਸਕ੍ਰਿਤੀ ਅਤੇ ਮਹਾਪੁਰਖਾਂ ਬਾਰੇ ਜਾਨਣ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।

ਕੈਬਿਨੇਟ ਮੰਤਰੀ ਨੇ ਦੱਸਿਆ ਕਿ ਗੁਰੂਆਂ ਦੇ ਤਪ, ਤਿਆਗ ਅਤੇ ਗੌਰਵਸ਼ਾਲੀ ਇਤਿਹਾਸ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਟੀਚੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸੂਬੇਭਰ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਰਿਹਾ ਹੈ।

 

Tags: Shyam Singh Rana , Haryana , Bharatiya Janata Party , BJP , BJP Haryana , International Gita Mahotsav 2025 , Kurukshetra , Kurukshetra Development Board , International Gita Mahotsav , Gita Mahotsav 2025 , Gita Mahotsav , Brahma Sarovar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD