Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਲਕਫੈੱਡ ਪੰਜਾਬ ਨੇ 20 ਠੰਢੇ ਦੁੱਧ ਟੈਂਕਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾਈ

ਵਿਸ਼ਵ ਦੁੱਧ ਦਿਵਸ 'ਤੇ ਸਹਿਕਾਰੀ ਸੰਸਥਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਪਹਿਲਕਦਮੀ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Nov 2025

Last updated on: Nov 27, 2025, 12:00 IST

ਵਿਸ਼ਵ ਦੁੱਧ ਦਿਵਸ ਦੇ ਮੌਕੇ 'ਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਆਪਣੇ ਪ੍ਰਮੁੱਖ ਬ੍ਰਾਂਡ ਵੇਰਕਾ ਲਈ ਮਸ਼ਹੂਰ, ਮਿਲਕਫੈੱਡ ਪੰਜਾਬ ਨੇ 20 ਅਤਿ-ਆਧੁਨਿਕ ਠੰਢੇ ਸੜ੍ਹਕੀ ਦੁੱਧ ਟੈਂਕਰਾਂ ਨੂੰ ਹਰੀ ਝੰਡੀ ਦਿਖਾ ਕੇ, ਆਪਣੇ, ਦੁੱਧ ਦੀ ਖਰੀਦ ਅਤੇ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ। ਟੈਂਕਰਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਹ 20 ਅਤਿ-ਆਧੁਨਿਕ ਠੰਢੇ ਸੜ੍ਹਕੀ ਦੁੱਧ ਟੈਂਕਰਾਂ, ਜਿਨ੍ਹਾਂ ਦੀ ਸਮਰੱਥਾ 10,000 ਲੀਟਰ ਹੈ, ਨੂੰ ਵੇਰਕਾ ਮਿਲਕ ਪਲਾਂਟ ਮੋਹਾਲੀ ਤੋਂ ਰਵਾਨਾ ਕੀਤਾ ਗਿਆ ਹੈ। 

ਇਹ ਪਹਿਲ ਮਿਲਕਫੈੱਡ ਦੇ, 60 ਅਜਿਹੇ ਆਧੁਨਿਕ ਦੁੱਧ ਟੈਂਕਰਾਂ ਨੂੰ ਸ਼ਾਮਲ ਕਰਨ ਦੇ ਵੱਡੇ ਪ੍ਰੋਜੈਕਟ ਦਾ ਹਿੱਸਾ ਹੈ, ਜਿਨ੍ਹਾਂ ਨੂੰ ਕੁੱਲ 20 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਜਾ ਰਿਹਾ ਹੈ। ਦੁੱਧ ਟੈਂਕਰਾਂ ਦਾ ਨਵਾਂ ਫਲੀਟ ਪੰਜਾਬ ਭਰ ਦੀਆਂ ਪਿੰਡ ਪੱਧਰੀ ਦੁੱਧ ਸਭਾਵਾਂ ਤੋਂ ਇਕੱਠੇ ਕੀਤੇ ਦੁੱਧ ਲਈ ਇੱਕ ਸੁਰੱਖਿਅਤ, ਵਧੇਰੇ ਭਰੋਸੇਮੰਦ ਅਤੇ ਪੂਰੀ ਤਰ੍ਹਾਂ ਤਾਪਮਾਨ ਨਿਯੰਤਰਿਤ ਆਵਾਜਾਈ ਪ੍ਰਣਾਲੀ ਨੂੰ ਯਕੀਨੀ ਬਣਾਏਗਾ।

ਚੇਅਰਮੈਨ ਨੇ ਕਿਹਾ ਕਿ ਇਹ ਟੈਂਕਰ ਮਿਲਕਫੈੱਡ ਦੇ ਪ੍ਰੋਸੈਸਿੰਗ ਪਲਾਂਟਾਂ ਤੱਕ ਤਾਜ਼ਾ, ਉੱਚ-ਗੁਣਵੱਤਾ ਵਾਲਾ ਦੁੱਧ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ, ਜਿੱਥੇ ਇਸਨੂੰ ਪਾਸਚਰਾਈਜ਼ ਕੀਤਾ ਜਾਂਦਾ ਹੈ ਅਤੇ ਦੁੱਧ, ਦਹੀਂ, ਲੱਸੀ, ਪਨੀਰ, ਮੱਖਣ, ਘਿਓ ਅਤੇ ਸੁਆਦ ਵਾਲਾ ਦੁੱਧ ਸਮੇਤ ਡੇਅਰੀ ਉਤਪਾਦਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਵਿੱਚ ਬਦਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਡੇਅਰੀ ਸੈਕਟਰ ਨੂੰ ਉੱਚਾ ਚੁੱਕਣ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਦੇਣ ਲਈ ਮਹੱਤਵਪੂਰਨ ਹੋਵੇਗਾ। 

ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਆਧੁਨਿਕੀਕਰਨ ਮੁਹਿੰਮ ਦੁੱਧ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਵਾਧਾ ਕਰੇਗੀ, ਨੁਕਸਾਨ ਨੂੰ ਘਟਾਏਗੀ, ਅਤੇ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਪੌਸ਼ਟਿਕ ਡੇਅਰੀ ਉਤਪਾਦ ਪ੍ਰਦਾਨ ਕਰਨ ਲਈ ਵੇਰਕਾ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਪੰਜਾਬ, ਡੇਅਰੀ ਕਿਸਾਨਾਂ ਨੂੰ ਮਜ਼ਬੂਤ ਕਰਨ, ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਰਾਜ ਭਰ ਦੇ ਘਰਾਂ ਤੱਕ ਤਾਜ਼ੇ ਅਤੇ ਸਾਫ਼-ਸੁਥਰੇ ਦੁੱਧ ਦੀ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਵਿੱਤ ਕਮਿਸ਼ਨਰ (ਸਹਿਕਾਰਤਾ) ਸੁਮੇਰ ਸਿੰਘ ਗੁਰਜਰ ਅਤੇ ਮਿਲਕਫੈਡ ਦੇ ਐਮ ਡੀ ਰਾਹੁਲ ਗੁਪਤਾ ਵੀ ਮੌਜੂਦ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD