Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪੋਕਸੋ ਕੇਸ ’ਚ ਫਾਸਟ ਟਰੈਕ ਸੁਣਵਾਈ ਦੀ ਕੀਤੀ ਮੰਗ

ਦੋਵੇਂ ਕਮਿਸ਼ਨਾਂ ਨੇ ਪੀੜਤ ਪਰਿਵਾਰ ਨੂੰ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ, ਤੇਜ਼ੀ ਨਾਲ ਜਾਂਚ ਕਰਨ 'ਤੇ ਵੀ ਦਿੱਤਾ ਜ਼ੋਰ

Raj Lali Gill, AAP, Aam Aadmi Party, Aam Aadmi Party Punjab, AAP Punjab, Kanwardeep Singh, Jalandhar

Web Admin

Web Admin

5 Dariya News

ਜਲੰਧਰ , 26 Nov 2025

Last updated on: Nov 27, 2025, 12:26 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਬੁੱਧਵਾਰ ਨੂੰ ਜਲੰਧਰ ਸ਼ਹਿਰ ਵਿੱਚ ਹਾਲ ਹੀ ਵਿੱਚ ਘਿਨਾਉਣੇ ਜੁਰਮ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। 

ਉਨ੍ਹਾਂ ਕਿਹਾ ਕਿ ਇਹ ਘਾਟਾ ਨਾ ਪੂਰਾ ਹੋਣ ਵਾਲਾ ਹੈ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਅਪਰਾਧ ਵਿੱਚ ਸ਼ਾਮਲ ਮੁਲਜ਼ਮ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੈਡਮ ਗਿੱਲ ਅਤੇ ਸ਼੍ਰੀ ਸਿੰਘ ਨੇ ਅਪੀਲ ਕੀਤੀ ਕਿ ਮੁਲਜ਼ਮ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਲਈ ਇਸ ਮਾਮਲੇ ਦੀ ਸੁਣਵਾਈ ਫਾਸਟ ਟ੍ਰੈਕ ਕੋਰਟ ਵਿੱਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਜਲਦ ਕਾਨੂੰਨੀ ਸਿੱਟੇ ਲਈ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਲਦ ਸੁਣਵਾਈ ਲਈ ਸਿਫਾਰਿਸ਼ ਕਰੇਗਾ। ਉਨ੍ਹਾਂ ਕਿਹਾ ਅਸੀਂ ਸਖ਼ਤ ਕਾਰਵਾਈ ਅਤੇ ਸਮੇਂ ’ਤੇ ਇਨਸਾਫ਼ ਯਕੀਨੀ ਬਣਾਉਣ ਲਈ ਇਸ ਮਾਮਲੇ ਨੂੰ ਉੱਚ ਪੱਧਰ ’ਤੇ ਉਠਾਵਾਂਗੇ।

ਜਾਂਚ ਦੀ ਪ੍ਰਗਤੀ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਪਰਿਵਾਰ ਨੂੰ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦਾ 9 ਦਿਨ ਦਾ ਰਿਮਾਂਡ ਪਹਿਲਾਂ ਹੀ ਹਾਸਲ ਕਰ ਲਿਆ ਹੈ ਜਦਕਿ ਫੋਰੈਂਸਿਕ ਟੀਮਾਂ ਨੇ ਅਦਾਲਤ ਵਿੱਚ ਕੇਸ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਣ ਸਬੂਤ ਇਕੱਤਰ ਕਰ ਲਏ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਬਾਅਦ ਉਨ੍ਹਾਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਮੁਲਾਕਾਤ ਕਰਕੇ ਹੁਣ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਤੇਜ਼ ਅਤੇ ਪਾਰਦਰਸ਼ੀ ਜਾਂਚ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਬਿਨਾਂ ਕਿਸੇ ਦੇਰੀ ਤੋਂ ਇਨਸਾਫ਼ ਯਕੀਨੀ ਬਣਾਉਣ ਲਈ ਫਾਸਟ ਟਰੈਕ ਸੁਣਵਾਈ ਦੀ ਮੰਗ ਦੁਹਰਾਈ।

ਇਸ ਮੌਕੇ ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ ਤੂਰ, ਡੀ.ਪੀ.ਓ. ਮਨਜਿੰਦਰ ਸਿੰਘ, ਡੀ.ਸੀ.ਪੀ.ਓ. ਅਜੇ ਭਾਰਤੀ ਵੀ ਮੌਜੂਦ ਸਨ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Kanwardeep Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD