Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਬਿਊਰੋ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 26 Nov 2025

Last updated on: Nov 27, 2025, 13:18 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਜਲੰਧਰ ਸ਼ਹਿਰ ਦੇ ਮਕਸੂਦਾਂ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। 

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਸ਼ਿਕਾਇਤਕਰਤਾ ਨੂੰ ਥਾਣਾ ਭੋਗਪੁਰ ਵਿਖੇ ਦਰਜ ਇੱਕ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਉਸ ਮਾਮਲੇ ਦੇ ਜਾਂਚ ਅਧਿਕਾਰੀ ਵਜੋਂ ਏਐਸਆਈ ਜਸਵਿੰਦਰ ਸਿੰਘ ਨੇ ਸ਼ਿਕਾਇਤਕਰਤਾ ਨੂੰ ਗ੍ਰਿਫ਼ਤਾਰ ਨਾ ਕਰਨ, ਪਿਸਤੌਲ ਦੀ ਬਰਾਮਦਗੀ ਨਾ ਦਿਖਾਉਣ ਅਤੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੁਰਜੀਤ ਸਿੰਘ ਲਈ ਹੋਰ ਪੁਲਿਸ ਰਿਮਾਂਡ ਨਾ ਮੰਗਣ ਵਾਸਤੇ ਐਸਐਚਓ ਰਾਜੇਸ਼ ਕੁਮਾਰ ਦੇ ਨਾਮ 'ਤੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ। 

ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਸੀ ਜਦੋਂ ਦੋਸ਼ੀ ਏਐਸਆਈ 5 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ 'ਤੇ ਰਿਸ਼ਵਤ ਦੀ ਰਕਮ ਨੂੰ ਘਟਾ ਕੇ 2 ਲੱਖ ਰੁਪਏ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਐਸਐਚਓ ਰਾਜੇਸ਼ ਕੁਮਾਰ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਬੰਧੀ ਕੋਈ ਸਬੂਤ ਨਹੀਂ ਮਿਲਿਆ। 

ਅਗਲੇਰੀ ਜਾਂਚ ਦੌਰਾਨ ਐਸਐਚਓ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD