Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ

5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime News Punjab, Punjab Police, Police, Crime News, Mohali Police, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 26 Nov 2025

Last updated on: Nov 27, 2025, 15:01 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏਐਨਟੀਐਫ) ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਦੱਸਣਯੋਗ ਹੈ ਕਿ ਇਹ ਕਾਰਵਾਈ ਏਐਨਟੀਐਫ ਰੂਪਨਗਰ ਰੇਂਜ ਦੁਆਰਾ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਨਸ਼ਿਆਂ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਮੜੇ ਦਾ ਬੈਗ ਅਤੇ ਤੋਲ ਵਾਲੀਆਂ ਦੋ ਇਲੈਕਟ੍ਰਾਨਿਕ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ, ਅਤੇ ਉਸਦੀ ਚਿੱਟੀ ਸ਼ੈਵਰਲੈਟ ਕਰੂਜ਼ ਕਾਰ (ਡੀਐਲ 82 ਏਪੀ 9522) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਮੁੱਖ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਦਾ ਕੰਮ ਦੇਖਦਾ ਹੈ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਰੂਪਨਗਰ ਰੇਂਜ ਏਐਸ ਔਲਖ ਨੇ ਕਿਹਾ ਕਿ ਪੁਲਿਸ ਨੂੰ ਮੁਲਜ਼ਮ ਅਤੇ ਉਸਦੇ ਸਾਥੀਆਂ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲਣ ਕਿ ਉਕਤ ਮੁਲਜ਼ਮਾਂ ਨੇ ਨਸ਼ਿਆਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਖਰੜ ਦੇ ਨੇਚਰ ਹੱਟ 3 ਦੇ ਇੱਕ ਫਲੈਟ ਵਿੱਚ ਲੁਕੇ ਹੋਏ ਹਨ, ਡੀਐਸਪੀ ਏਐਨਟੀਐਫ ਯੋਗੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਏਐਨਟੀਐਫ ਟੀਮ ਨੇ ਉਕਤ ਫਲੈਟ 'ਤੇ ਛਾਪਾ ਮਾਰਿਆ।

ਉਨ੍ਹਾਂ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਟੀਮਾਂ ਸ਼ੱਕੀ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਰਹੀਆਂ, ਜਦੋਂ ਕਿ ਉਸਦੇ ਦੋ ਸਾਥੀ ਫਲੈਟ ਦੀ ਬਾਲਕੋਨੀ ਤੋਂ ਨਾਲ ਲੱਗਦੇ ਖਾਲੀ ਪਲਾਟ ਵਿੱਚ ਛਾਲ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਏਆਈਜੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਦੋ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਕੇਸ ਏਐਨਟੀਐਫ ਮੋਹਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 305 ਮਿਤੀ 24-11-2025 ਦਰਜ ਕੀਤਾ ਗਿਆ ਹੈ।

 

 

Tags: Crime News Punjab , Punjab Police , Police , Crime News , Mohali Police , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD