Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਸਪੀਕਰ ਸੰਧਵਾਂ, ਡਿਪਟੀ ਸਪੀਕਰ ਰੋੜੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਉਤਸ਼ਾਹਿਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Jai Krishan Rouri, Sri Anandpur Sahib, Punjab Vidhan Sabha

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 26 Nov 2025

Last updated on: Nov 27, 2025, 15:19 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ। ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸਾਨੂੰ ਸਾਡੇ ਕਰਤੱਵਾਂ ਬਾਰੇ ਵੀ ਸੁਚੇਤ ਕਰਦਾ ਹੈ। 

ਉਨ੍ਹਾਂ ਕਿਹਾ ਕਿ ਅੱਜ ਦਾ ਇਹ ਸੈਸ਼ਨ ਸਾਡੇ ਰਾਜ ਦੇ ਵਿਦਿਆਰਥੀਆਂ ਵਿਚ ਰਾਜਨੀਤੀ ਪ੍ਰਤੀ ਚੇਟਕ ਪੈਦਾ ਕਰੇਗੀ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਦਾ ਇਹ ਦਿਨ ਸਾਡੇ ਸਾਰਿਆਂ ਦੇ ਜੀਵਨ ਦਾ ਇਕ ਇਤਿਹਾਸਕ ਦਿਨ ਹੈ ਜਦੋਂ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਦੇਸ਼ ਦੀ ਸੱਤਾ ਚਲਾਉਣ ਦੀ ਸਿਖਲਾਈ ਦੇਣ ਜਾ ਰਹੇ ਹਾਂ। 

ਉਨ੍ਹਾਂ ਕਿਹਾ ਰਾਜਨੀਤੀ ਸਾਡੇ ਜੀਵਨ ਦੇ ਹਰ ਪਹਿਲੂ ਨੂੰ ਛੋਹਦੀ ਹੈ। ਉਨ੍ਹਾਂ ਕਿਹਾ ਰਾਜਨੀਤੀ ਹਰ ਚੀਜ਼ ਦੀ ਕੀਮਤ ਤੈਅ ਕਰਦੀ ਹੈ ਅਤੇ ਸਾਡੇ ਜੀਵਨ ਸਬੰਧੀ ਪੂਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ। ਸਪੀਕਰ ਸੰਧਵਾਂ ਵੱਲੋਂ ਸਪੀਕਰ, ਡਿਪਟੀ ਸਪੀਕਰ, ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਵਿਧਾਇਕ ਬਣੇ ਸਰਕਾਰੀ ਸਕੂਲਾਂ ਦਾ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰਭਾਸ਼ਾਲੀ ਢੰਗ ਨਾਲ ਉਤਸ਼ਾਹਿਤ ਕੀਤਾ ਗਿਆ। 

ਸਪੀਕਰ ਨੇ ਕਿਹਾ ਕਿ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸਪੀਕਰ ਸੰਧਵਾਂ ਨੇ ਮੌਕ ਸ਼ੈਸ਼ਨ ਦੌਰਾਨ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਚੋਰੀ ਵਿਸ਼ੇ ‘ਤੇ ਆਰਟੀਕਲ ਲਿਖ ਕੇ ਭੇਜਣ ਲਈ ਕਿਹਾ। ਉਨ੍ਹਾਂਐਲਾਨ ਕੀਤਾ ਕਿ ਪਹਿਲੇ ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 51000, 21000 ਤੇ 11000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅੱਜ ਦੇ ਬੱਚਿਆਂ ਨੂੰ ਕੱਲ੍ਹ ਦੇ ਨੇਤਾ ਦੱਸਦਿਆਂ ਕਿਹਾ ਕਿ 29 ਨਵੰਬਰ ਤੱਕ ਪੰਜਾਬ ਦਾ ਕਿਸੇ ਵੀ ਸਕੂਲ ਦੇ ਵਿਦਿਆਰਥੀ ਇਸ ਵਿਸ਼ੇਸ਼ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰ ਸਕਦੇ ਹਨ। 

ਇਸ ਮੌਕੇ ਸਪੀਕਰ ਨੇ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ। ਭਾਵੇਂ ਇਹ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ। ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੋਰੀ ਕਲਾ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ,ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਪ੍ਰਤੀਨਿਧ ਕੁਲਤਾਰ ਸਿੰਘ ਸੰਧਵਾਂ ਦੇ ਪ੍ਰਤੀਨਿਧ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਦੇ ਵਿਦਿਆਰਥੀ ਜਗਮੰਦਰ ਸਿੰਘ ਨੇ ਕੀਤੀ ਜਦ ਕਿ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਪ੍ਰਤੀਨਿਧਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁੜਕੀ ਖ਼ਾਸ ਦੇ ਵਿਦਿਆਰਥੀ ਦੀਸ਼ਾਤ ਕੁਮਾਰ ਵਲੋਂ ਨਿਭਾਈ ਗਈ।

ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਮੌਕ ਸ਼ੈਸ਼ਨ ਦੌਰਾਨ ਹੋਏ ਪ੍ਰਸ਼ਨ ਕਾਲ ਦੌਰਾਨ ਕਾਲ 10 ਸਵਾਲ ਪੁੱਛੇ ਗਏ। ਇਨ੍ਹਾਂ ਸਵਾਲਾਂ ਦੇ ਜਵਾਬ ਜਲ ਸਰੋਤ ਮੰਤਰੀ, ਲੋਕ ਨਿਰਮਾਣ ਮੰਤਰੀ, ਜੰਗਲਾਤ ਮੰਤਰੀ, ਮੁੱਖ ਮੰਤਰੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ, ਟਰਾਂਸਪੋਰਟ ਮੰਤਰੀ, ਸਿੱਖਿਆ ਮੰਤਰੀ, ਸਿਹਤ ਮੰਤਰੀ, ਸਥਾਨਕ ਸਰਕਾਰਾਂ ਮੰਤਰੀ ਅਤੇ ਮਾਲ ਮੰਤਰੀ ਦਾ ਰੋਲ ਨਿਭਾ ਰਹੇ ਸਕੂਲੀ ਵਿਦਿਆਰਥੀਆਂ ਵੱਲੋਂ ਬਾਖੂਬੀ ਦਿੱਤਾ ਗਿਆ।

ਇਸ ਮੌਕ ਸ਼ੈਸ਼ਨ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੋ ਬਿੱਲ ‘ਦਿ ਪੰਜਾਬ ਪੰਚਾਇਤੀ ਰਾਜ (ਅਮੈਂਡਮੈਂਟ) ਬਿੱਲ 2024’ ਅਤੇ ‘ਦਿ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਪੰਜਾਬ ਅਮੈਂਡਮੈਂਟ) ਬਿੱਲ 2025’ ਪੇਸ਼ ਕੀਤੇ ਗਏ। ਇਸ ਦੌਰਾਨ ਵਿਧਾਇਕ ਵਿਜੇ ਸਿੰਗਲਾ ਬਣੇ ਵਿਦਿਆਰਥੀ ਜਸਪ੍ਰੀਤ ਸਿੰਘ ਵੱਲੋਂ ਮਾਨਸਾ ਸ਼ਹਿਰ ਦੇ ਸੀਵਰੇਜ ਸਿਸਟਮ ਬਾਰੇ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਭੂਮਿਕਾ ਨਿਭਾ ਰਹੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਵੱਲੋਂ ਜਲ ਸਰੋਤ ਜ਼ਮੀਨ ਤੇ ਪਾਣੀ ਦੀ ਸੰਭਾਲ ਬਾਰੇ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਬਣੇ ਵਿਦਿਆਰਥੀ ਗੁਰਭੇਜ ਸਿੰਘ ਵੱਲੋਂ ਪੀਏਯੂ ਵੱਲੋਂ ਮੱਕੀ ਦੇ ਬੀਜ ਦੀ ਨਵੀਂ ਕਿਸਮ ਤਿਆਰ ਕਰਨ ਸਬੰਧੀ ਧਿਆਨ ਦਿਵਾਊ ਮਤੇ ਪੇਸ਼ ਕੀਤੇ ਗਏ, ਜੋ ਕਿ ਸਰਬਸੰਮਤੀ ਨਾਲ ਸਦਨ ਵੱਲੋਂ ਪਾਸ ਕੀਤੇ ਗਏ।

 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jai Krishan Rouri , Sri Anandpur Sahib , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD