Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਚ ਖੇਡ ਮੈਦਾਨਾਂ ਚ ਮੁੜ ਤੋਂ ਰੌਣਕਾਂ ਲਾਈਆਂ - ਗੁਰਮੀਤ ਸਿੰਘ ਖੁੱਡੀਆਂ

ਕਬੱਡੀ ਮੇਲਿਆਂ ਤੇ ਪਿੰਡ ਪੱਧਰੀ ਟੂਰਨਾਮੈਂਟਾਂ ਦਾ ਸੂਬੇ ਦੀ ਜੁਆਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਅਹਿਮ ਯੋਗਦਾਨ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Dr Charanjit Singh, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 26 Nov 2025

Last updated on: Nov 27, 2025, 15:35 IST

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਬਣਨ ਤੋਂ ਬਾਅਦ ਖੇਡਾਂ ਨੂੰ ਵੱਡੇ ਪੱਧਰ ਤੇ ਹੁਲਾਰਾ ਮਿਲਿਆ ਹੈ। ਪਿੰਡ ਸਿੱਲ੍ਹ ਵਿਖੇ ਸਾਬਕਾ ਸਰਪੰਚ ਚਰਨ ਸਿੰਘ ਦੀਪ ਦੀ ਯਾਦ ਵਿੱਚ ਸ਼ੇਰੇ ਪੰਜਾਬ ਯੂਥ ਵੈਲਫੇਅਰ, ਸਪੋਰਟਸ ਅਤੇ ਕਲਚਰਲ ਕਲੱਬ ਵੱਲੋਂ ਕਰਵਾਏ ਗਏ 25ਵੇਂ ਕਬੱਡੀ ਮੇਲੇ ਚ ਸ਼ਿਰਕਤ ਕਰਦਿਆਂ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ, ਨਾਲ ਪੰਜਾਬ ਦੇ ਪਿੰਡ-ਪਿੰਡ ਖੇਡਾਂ ਦੀ ਚਿਣਗ ਲਾਈ ਗਈ। ਬਲਾਕ ਪੱਧਰੀ, ਜ਼ਿਲਾ ਪੱਧਰੀ ਅਤੇ ਸੂਬਾ ਪੱਧਰੀ 60 ਸਾਲ ਤੱਕ ਦੀ ਉਮਰ ਵਰਗ ਦੇ ਖਿਡਾਰੀਆਂ ਦੇ ਮੁਕਾਬਲੇ ਕਰਵਾਏ ਗਏ। ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ, ਜਿਸ ਨਾਲ ਸੂਬੇ ਵਿੱਚ ਖੇਡਾਂ ਦੇ ਮਾਮਲੇ ਵਿੱਚ ਇੱਕ ਵੱਖਰੀ ਤਰ੍ਹਾਂ ਦਾ ਮਾਹੌਲ ਬਣਿਆ। 

ਉਹਨਾਂ ਕਿਹਾ ਕਿ ਇਹ ਵੀ ਭਗਵੰਤ ਸਿੰਘ ਮਾਨ ਸਰਕਾਰ ਦੀ ਹੀ ਪਹਿਲ ਕਦਮੀ ਸੀ ਕਿ ਪੰਜਾਬ ਦੇ ਏਸ਼ੀਆਈ ਅਤੇ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਖਿਡਾਰੀਆਂ ਨੂੰ ਪੰਜਾਬ ਦੇ ਖੇਡ ਇਤਿਹਾਸ ਵਿੱਚ ਪਹਿਲੀ ਵਾਰ ਤਿਆਰੀ ਲਈ ਨਗਦ ਪੈਸੇ ਦਿੱਤੇ ਗਏ। ਜਿੱਤਣ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਨੌਕਰੀਆਂ ਇਹਨਾਂ ਖਿਡਾਰੀਆਂ ਦੇ ਹੌਸਲੇ ਬੁਲੰਦ ਰੱਖਣ ਅਤੇ ਇਹਨਾਂ ਤੋਂ ਪ੍ਰੇਰਨਾ ਲੈਣ ਵਾਲੀ ਪੀੜੀ ਨੂੰ ਇਹਨਾਂ ਦੇ ਨਕਸ਼ੇ ਕਦਮ ਤੇ ਚੱਲਣ ਦਾ ਉਪਰਾਲਾ ਸੀ।

ਉਹਨਾਂ ਕਿਹਾ ਕਿ ਪਿੰਡਾਂ ਵਿੱਚ ਹੁੰਦੇ ਕਬੱਡੀ ਮੇਲੇ ਅਤੇ ਖੇਡ ਟੂਰਨਾਮੈਂਟ ਆਪਣੇ ਆਪ ਵਿੱਚ ਬੜੇ ਮਹੱਤਵਪੂਰਨ ਹੁੰਦੇ ਹਨ ਕਿਉਂ ਜੋ ਇਹਨਾਂ ਮੇਲਿਆਂ ਦਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜੀ ਰੱਖਣ ਵਿੱਚ ਅਹਿਮ ਯੋਗਦਾਨ ਹੁੰਦਾ ਹੈ। ਉਹਨਾਂ ਕਿਹਾ ਕਿ ਸਾਬਕਾ ਸਰਪੰਚ ਚਰਨ ਸਿੰਘ ਦੀਪ ਦੀ ਯਾਦ ਵਿੱਚ ਕਬੱਡੀ ਮੇਲਾ ਕਰਵਾਉਣ ਵਾਲੇ ਉਹਨਾਂ ਦੇ ਪਰਿਵਾਰ ਦੇ ਮੈਂਬਰ, ਪਿੰਡ ਦੇ ਲੋਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਪਿਛਲੇ 25 ਸਾਲ ਤੋਂ ਉਨਾਂ ਨੇ ਖੇਡਾਂ ਦੀ ਇਸ ਮਸ਼ਾਲ ਨੂੰ ਬੁਝਣ ਨਹੀਂ ਦਿੱਤਾ। 

ਅੱਜ ਜਦੋਂ 25 ਵਾਂ ਕਬੱਡੀ ਮੇਲਾ ਹੋ ਰਿਹਾ ਹੈ ਤਾਂ ਉਹਨਾਂ ਨੂੰ ਵੀ ਇਸ ਵਿੱਚ ਸ਼ਿਰਕਤ ਕਰਕੇ ਬੜਾ ਮਾਣ ਮਹਿਸੂਸ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡ ਵਿੱਚ ਸਟੇਡੀਅਮ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਉਹ ਐਮ ਐਲ ਏ ਡਾ. ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕਰਕੇ,  ਪਿੰਡ ਵਿੱਚ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਰੂਪ ਰੇਖਾ ਉਲੀਕਣਗੇ। 

ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਉਣ ਦੀ ਲਗਾਤਾਰਤਾ ਚ ਸੂਬੇ ਭਰ ਵਿੱਚ ਤਿੰਨ ਹਜ਼ਾਰ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪਿੰਡ-ਪਿੰਡ ਲਿਜਾਣ ਵਿੱਚ ਜਿੱਥੇ ਇਹ ਪਿੰਡ ਪੱਧਰੀ ਟੂਰਨਾਮੈਂਟ ਅਤੇ ਕਬੱਡੀ ਮੇਲੇ ਅਹਿਮ ਭੂਮਿਕਾ ਨਿਭਾਉਂਦੇ ਹਨ, ਉਥੇ ਖੇਡ ਗਰਾਊਂਡ ਖਿਡਾਰੀਆਂ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਮੁਹਈਆ ਕਰਵਾ ਕੇ ਆਪਣਾ ਅਗਲਾ ਨਿਸ਼ਾਨਾ ਤੈਅ ਕਰਨ ਲਈ ਵੀ ਪ੍ਰੇਰਦੇ ਹਨ।

ਇਸ ਤੋਂ ਪਹਿਲਾਂ ਕਬੱਡੀ ਮੇਲੇ ਵਿੱਚ ਪਹੁੰਚੇ ਸ਼੍ਰੀ ਚਮਕੌਰ ਸਾਹਿਬ ਦੇ ਐਮ ਐਲ ਏ ਡਾਕਟਰ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਪ੍ਰਬੰਧਕਾਂ ਨੂੰ ਲੰਬੇ ਸਮੇਂ ਤੋਂ ਕਬੱਡੀ ਮੇਲਾ ਕਰਵਾਉਣ ਤੇ ਪੰਜਾਬ ਦੀ ਵਿਰਾਸਤੀ ਖੇਡ ਨੂੰ ਜਿਉਂਦਾ ਰੱਖਣ ਲਈ ਵਧਾਈ ਦਿੱਤੀ ਉੱਥੇ ਪਿੰਡ ਦੇ ਵਿਕਾਸ ਲਈ ਆਪਣੇ ਵੱਲੋਂ 5 ਲੱਖ ਰੁਪਏ ਦੀ ਗਰਾਂਟ ਐਲਾਨ ਵੀ ਕੀਤਾ। ਇਸ ਮੌਕੇ ਜਿੱਥੇ ਜੇਤੂ ਟੀਮਾਂ ਨੂੰ ਖੇਤੀਬਾੜੀ ਮੰਤਰੀ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ ਉੱਥੇ ਇਸ ਕਬੱਡੀ ਮੇਲੇ ਵਿੱਚ ਸਹਿਯੋਗ ਦੇਣ ਵਾਲੇ ਪਿੰਡ ਦੇ ਐਨ ਆਰ ਆਈ ਭਰਾਵਾਂ ਦਾ ਵੀ ਸਨਮਾਨ ਕੀਤਾ ਗਿਆ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Dr Charanjit Singh , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD