Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਖੀ ਸ਼ਕਤੀ ਮੇਲਾ-2025 : ਰਣਬੀਰ ਕਾਲਜ ਸੰਗਰੂਰ 'ਚ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਰੌਣਕਾਂ ਸ਼ੁਰੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਪੰਜਾਬ ਸਖੀ ਸ਼ਕਤੀ ਮੇਲੇ ਦੀ ਕਰਵਾਈ ਸ਼ੁਰੂਆਤ

Rahul Chaba, DC Sangrur, Deputy Commissioner Sangrur, Sangrur, Sartaj Singh Chahal, Punjab Sakhi Shakti Mela 2025

Web Admin

Web Admin

5 Dariya News

ਸੰਗਰੂਰ , 26 Nov 2025

Last updated on: Nov 27, 2025, 16:00 IST

ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ।

30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ 'ਚ ਪੁੱਜਣ 'ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ।

ਇਸ ਦੌਰਾਨ ਆਪਣੇ ਸੰਬੋਧਨ 'ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ "ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ" ਸੰਗਰੂਰ ਵਿਖੇ ਕਰਵਾਇਆ ਜਾਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। 

ਉਹਨਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਮੇਤ ਕਸ਼ਮੀਰ, ਯੂ.ਪੀ ਤੇ ਰਾਜਸਥਾਨ ਤੋਂ ਉੱਧਮੀ ਆਪਣੇ ਉਤਪਾਦ ਲੈ ਕੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਸਵੈ ਸਹਾਇਤਾਂ ਪ੍ਰਾਪਤ ਗਰੁੱਪਾਂ ਵੱਲੋਂ ਬਣਾਈਆਂ ਵਸਤਾਂ ਦੀ ਸਰਾਹਨਾਂ ਕੀਤੀ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸੰਗਰੂਰ ਅਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਪਰਿਵਾਰਾਂ ਸਮੇਤ ਆਨੰਦ ਮਾਨਣ।

ਮੇਲੇ ਵਿੱਚ ਜਿੱਥੇ ਝੂਲਿਆਂ ਦੇ ਵਿਸ਼ੇਸ਼ ਪ੍ਰਬੰਧ ਦੇ ਨਾਲ-ਨਾਲ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਫੂਡ ਕੋਰਟ ਬਣਿਆ ਹੈ। ਇਸ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਇਆ ਕਰੇਗੀ। ਮੇਲੇ ਦੀ ਸ਼ੁਰੂਆਤ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਇਆ ਕਰੇਗੀ। ਇਸ ਮੇਲੇ ਲਈ ਟਿਕਟ ਰੇਟ 10 ਰੁਪਏ ਰੱਖਿਆ ਗਿਆ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੇਲੇ ਵਿੱਚ ਦਾਖਲਾ ਮੁਫ਼ਤ ਹੈ।

ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਅਜਿਹੇ ਮੇਲੇ ਆਪਣੇ ਸਭਿਆਚਾਰ ਨਾਲ ਜੁੜਨ ਦਾ ਇਕ ਵਧੀਆ ਵਸੀਲਾ ਹਨ ਅਤੇ ਸਾਨੂੰ ਸਾਡੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਂਦੇ ਹਨ ਅਤੇ ਇਕੋ ਸਥਾਨ 'ਤੇ ਸਾਨੂੰ ਪੂਰੇ ਦੇਸ਼ ਦੀ ਸ਼ਿਲਪ ਕਲਾ ਅਤੇ ਸਭਿਆਚਾਰ ਦੇਖਣ ਨੂੰ ਮਿਲਦਾ ਹੈ। 

ਉਨ੍ਹਾਂ ਹਰੇਕ ਸਟਾਲ 'ਤੇ ਜਾ ਕੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਦੇਖਿਆ ਅਤੇ ਖਰੀਦੋ-ਫਰੋਖਤ ਕੀਤੀ। ਇਸ ਮੇਲੇ 'ਚ ਸਜੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਦੀਆਂ ਸਟਾਲਾਂ 'ਤੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਖੂਬ ਖ਼ਰੀਦੋ ਫ਼ਰੋਖਤ ਕੀਤੀ। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਲੋਕ ਨਾਚਾਂ ਪੇਸ਼ ਕਰ ਕੇ ਖ਼ੂਬ ਧਮਾਲਾਂ ਪਾਈਆਂ।

ਇਸ ਮੌਕੇ ਮੇਲੇ ਦੇ ਨੋਡਲ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਨੇ ਮੇਲੇ ਦੀ ਸ਼ੁਰੂਆਤ ਮੌਕੇ ਪਹੁੰਚੀਆਂ ਸ਼ਖਸੀਅਤਾਂ, ਵੱਖ-ਵੱਖ ਰਾਜਾਂ ਤੋਂ ਪੁੱਜੇ ਦਸਤਕਾਰਾਂ ਤੇ ਕਲਾਕਾਰਾਂ ਨੂੰ ਜੀ ਆਇਆ ਆਖਿਆ ਅਤੇ ਮੇਲੇ 'ਚ ਆਏ ਕਰੀਬ 50 ਸਟਾਲਾਂ ਵਿੱਚ ਮਿਲਣ ਵਾਲੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਸਮੇਤ 5 ਦਿਨ ਰੋਜ ਸ਼ਾਮ ਸਮੇਂ ਹੋਣ ਵਾਲੇ ਲੋਕ ਨਾਚਾਂ ਅਤੇ ਸਭਿਆਚਰਕ ਗਤੀਵਿਧੀਆਂ ਬਾਰੇ ਵੀ ਦੱਸਿਆ।

 

Tags: Rahul Chaba , DC Sangrur , Deputy Commissioner Sangrur , Sangrur , Sartaj Singh Chahal , Punjab Sakhi Shakti Mela 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD