Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ - ਭਗਵੰਤ ਸਿੰਘ ਮਾਨ

ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Rupinder Singh Happy, Lakhbir Singh Rai, Gurpreet Singh GP, Anurag Verma, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 Nov 2025

Last updated on: Nov 27, 2025, 17:48 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ। 

ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿੱਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ, "ਸੁਖਾਲੀ ਰਜਿਸਟਰੀ" ਦੀ ਵਿਵਸਥਾ ਲਾਗੂ ਹੋ ਜਾਣ ਨਾਲ ਪੰਜਾਬ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਸੌਖੀ, ਤੇਜ਼ ਅਤੇ ਪਾਰਦਰਸ਼ਤਾ ਦੇ ਇਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ "ਈਜ਼ੀ ਰਜਿਸਟਰੀ" ਪ੍ਰਣਾਲੀ ਨਾਗਰਿਕਾਂ ਲਈ ਬੇਲੋੜੀ ਦੇਰੀ ਅਤੇ ਖੱਜਲ ਖੁਆਰੀ ਨੂੰ ਖਤਮ ਕਰੇਗੀ। 

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸੂਬੇ ਨੇ ਜਾਇਦਾਦ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਵੱਲ ਅਜਿਹਾ ਕਦਮ ਚੁੱਕਿਆ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ  ਇਕ ਜ਼ਿਲ੍ਹੇ ਦੇ ਅੰਦਰ ਕੋਈ ਵੀ ਸਬ-ਰਜਿਸਟਰਾਰ ਦਫਤਰ, ਉਸ ਜ਼ਿਲ੍ਹੇ ਦੇ ਕਿਸੇ ਵੀ ਹੋਰ ਇਲਾਕੇ ਵਿੱਚ ਪੈਂਦੀ ਜਾਇਦਾਦਾਂ ਨੂੰ ਰਜਿਸਟਰ ਕਰਨ ਦੇ ਯੋਗ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ 500 ਰੁਪਏ ਦੀ ਮਾਮੂਲੀ ਫੀਸ ਦੇ ਕੇ ‘ਸੇਲ ਡੀਡ’ ਆਨਲਾਈਨ ਜਾਂ ਸੇਵਾ ਕੇਂਦਰਾਂ ਰਾਹੀਂ ਤਿਆਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ "ਸਰਕਾਰ ਤੁਹਾਡੇ ਦੁਆਰ" ਸਕੀਮ ਦੇ ਤਹਿਤ ਲੋਕ ਇਸ ਸੇਵਾ ਦਾ ਲਾਭ ਲੈਣ ਲਈ ਹੈਲਪਲਾਈਨ ਨੰਬਰ-1076 'ਤੇ ਕਾਲ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਨੂੰ ਸਿਰਫ਼ 48 ਘੰਟਿਆਂ ਦੇ ਅੰਦਰ ਆਨਲਾਈਨ ਜਮ੍ਹਾਂ ਕਰਵਾਉਣਾ ਸੰਭਵ ਹੋਵੇਗਾ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਹੁਣ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ 'ਤੇ ਬੇਲੋੜੇ ਇਤਰਾਜ਼ ਨਹੀਂ ਉਠਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ 48 ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ ਅਤੇ ਜੇਕਰ ਕੋਈ ਇਤਰਾਜ਼ ਉਠਾਇਆ ਜਾਂਦਾ ਹੈ ਤਾਂ ਇਸ ਨੂੰ ਤੁਰੰਤ ਸਬੰਧਤ ਡਿਪਟੀ ਕਮਿਸ਼ਨਰ ਕੋਲ ਭੇਜਿਆ ਜਾਵੇਗਾ, ਜੋ ਇਹ ਤਸਦੀਕ ਕਰਨਗੇ ਕਿ ਇਤਰਾਜ਼ ਸਹੀ ਹੈ ਜਾਂ ਨਹੀਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਾਗਰਿਕਾਂ ਨੂੰ ਵਟਸਐਪ ਰਾਹੀਂ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਹਰ ਪੜਾਅ ਬਾਰੇ ਅਪਡੇਟ ਪ੍ਰਾਪਤ ਹੋਣਗੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਸਾਂਝੀ ਕਰਦੇ ਹੋਏ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ ਕਿ ਹਰੇਕ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸੁਚਾਰੂ ਢੰਗ ਨਾਲ ਪੂਰੀ ਹੋਵੇ। 

ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਮੋਹਾਲੀ ਦੇ ਸਬ-ਰਜਿਸਟਰਾਰ ਦਫ਼ਤਰ ਨੂੰ ਇਕ ਹੈਲਪ ਡੈਸਕ ਅਤੇ ਇਕ ਆਰਾਮਦਾਇਕ ਉਡੀਕ ਖੇਤਰ ਨਾਲ ਅਪਗ੍ਰੇਡ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰਜਿਸਟ੍ਰੇਸ਼ਨ ਸਿਰਫ਼ ਉਸ ਸਬ-ਰਜਿਸਟਰਾਰ ਦਫ਼ਤਰ ਵਿੱਚ ਹੀ ਕੀਤੀ ਜਾ ਸਕਦੀ ਸੀ ਜਿਸ ਦੇ ਅਧਿਕਾਰ ਖੇਤਰ ਵਿੱਚ ਜਾਇਦਾਦ ਸਥਿਤ ਸੀ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਦੇ ਵੀ ਆਪਣੀ ਰਜਿਸਟ੍ਰੇਸ਼ਨ ਦੀ ਪ੍ਰਗਤੀ ਜਾਂ ਉਠਾਏ ਗਏ ਕਿਸੇ ਵੀ ਇਤਰਾਜ਼ ਬਾਰੇ ਪਤਾ ਨਹੀਂ ਹੁੰਦਾ ਸੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਪ੍ਰਵਾਨਗੀ ਤੋਂ ਲੈ ਕੇ ਭੁਗਤਾਨ, ਇਤਰਾਜ਼ ਅਤੇ ਕਾਗਜ਼ਾਂ ਦੀ ਅੰਤਿਮ ਤਿਆਰੀ ਤੱਕ ਹਰ ਪੜਾਅ ਬਾਰੇ ਵਟਸਐਪ ਰਾਹੀਂ ਪਲ-ਪਲ ਦੀ  ਜਾਣਕਾਰੀ ਮਿਲਦੀ ਰਹੇਗੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਰਾਜ਼ ਉਠਾਉਣ ਜਾਂ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ 48 ਘੰਟੇ ਦਾ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਇਹ ਪ੍ਰਣਾਲੀ ਸੇਲਰ ਡੀਡ ਰਜਿਸਟਰ ਕਰਨ ਨਾਲ ਜੁੜੇ ਵੱਧ ਖਰਚੇ ਵੀ ਘਟਾਏਗੀ। ਮੁੱਖ ਮੰਤਰੀ ਨੇ ਕਿਹਾ ਕਿ "ਡਰਾਫਟ ਮਾਈ ਡੀਡ" ਦੀ ਵਿਸ਼ੇਸ਼ਤਾ ਰਾਹੀਂ  ਕੋਈ ਵੀ ਵਿਅਕਤੀ ਸੇਵਾ ਕੇਂਦਰ ਜਾਂ ਸੇਵਾ ਸਹਾਇਕ ਦੀ ਮਦਦ ਨਾਲ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਲਿਖ ਸਕਦਾ ਹੈ। 

ਉਨ੍ਹਾਂ ਕਿਹਾ ਕਿ ਵੱਖਰੇ ਲੈਣ-ਦੇਣ ਦੇ ਸਬੂਤ ਪੇਸ਼ ਕਰਨ ਦੀ ਕੋਈ ਲੋੜ ਨਹੀਂ ਹੋਵੇਗੀ, ਇਸ ਤਰ੍ਹਾਂ ਨਾਗਰਿਕਾਂ ਨੂੰ ਬੈਂਕਾਂ ਵਿੱਚ ਵਾਰ-ਵਾਰ ਗੇੜੇ ਲਾਉਣ ਦੀ ਲੋੜ ਵੀ ਨਹੀਂ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਹੁਣ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਇਕੱਠੇ ਕਰਨ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਵਾਰ ਰਜਿਸਟ੍ਰੇਸ਼ਨ ਪੂਰੀ ਹੋਣ ਤੋਂ ਬਾਅਦ  ਉਨ੍ਹਾਂ ਨੂੰ ਵਟਸਐਪ ਰਾਹੀਂ ਤਸਦੀਕ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਹ ਇਕ ਹੀ ਫੇਰੀ ਵਿੱਚ ਆਪਣਾ ਸੇਲ ਡੀਡ ਇਕੱਤਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੋਰ ਨਾਗਰਿਕ-ਪੱਖੀ ਸੁਧਾਰ ਲਿਆਉਣ ਅਤੇ ਸੇਵਾ ਕੇਂਦਰਾਂ ਤੇ ਹੈਲਪਲਾਈਨ ਨੰਬਰ-1076 ਨੂੰ ਹੋਰ ਕੁਸ਼ਲ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਨਾਗਰਿਕਾਂ ਨੂੰ ਆਪਣੇ ਕੰਮ ਲਈ ਬੇਲੋੜੇ ਦਫ਼ਤਰਾਂ ਵਿੱਚ ਨਾ ਜਾਣਾ ਪਵੇ।

ਭਗਵੰਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਕੀ ਸੁਧਾਰਾਂ ਵਿੱਚ ਇਹ ਇਤਿਹਾਸਕ ਮੀਲ ਪੱਥਰ ਲੋਕਾਂ ਨੂੰ ਵੱਡੇ ਪੱਧਰ 'ਤੇ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹੈ ਤਾਂ ਜੋ ਲੋਕ ਸੇਵਾਵਾਂ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਪ੍ਰਾਪਤ ਕਰ ਸਕਣ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Rupinder Singh Happy , Lakhbir Singh Rai , Gurpreet Singh GP , Anurag Verma , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD