Friday, 05 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

 

ਭਗਵੰਤ ਸਿੰਘ ਮਾਨ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਅਭਿਆਸ ਦੌਰਾਨ ਦੋ ਕੌਮੀ ਖਿਡਾਰੀਆਂ ਦੀ ਮੌਤ ਹੋ ਜਾਣ ਨਾਲ ਹਰਿਆਣਾ ਦੇ ਖਸਤਾਹਾਲ ਖੇਡ ਢਾਂਚੇ ਦੀ ਪੋਲ ਖੁੱਲ੍ਹੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Rohtak, Haryana

Web Admin

Web Admin

5 Dariya News

ਲਖਨ ਮਾਜਰਾ (ਰੋਹਤਕ) , 27 Nov 2025

Last updated on: Nov 27, 2025, 18:44 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ। ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਖੇਡ ਜਗਤ ਸਦਮੇ ਵਿੱਚ ਹੈ। 

ਉਨ੍ਹਾਂ ਕਿਹਾ ਕਿ ਰਾਠੀ ਦੇ ਮਾਪਿਆਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅਭਿਆਸ ਕਰਨ ਗਏ ਪੁੱਤ ਦੀ ਲਾਸ਼ ਘਰ ਆਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਨਾਲ ਪਿਆਰ ਹੈ ਜਿਸ ਕਰਕੇ ਉਹ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਅਫਸੋਸ ਕਰਨ ਆਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਿੰਡ ਵਾਸੀਆਂ ਨੇ ਬਾਸਕਟਬਾਲ ਮੈਦਾਨ ਦੀ ਖਸਤਾ ਹਾਲਤ ਬਾਰੇ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਸਨ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਹਰਿਆਣਾ ਸਰਕਾਰ ਨੂੰ ਇਸ ਲਾਪਰਵਾਹੀ ਲਈ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਹਾਦਸੇ ਨੇ ਹਰਿਆਣਾ ਵਿੱਚ ਖਸਤਾ ਹਾਲ ਖੇਡ ਢਾਂਚੇ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਭਾਵੇਂ ਖੇਡਾਂ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ ’ਤੇ ਹਾਲਤ ਬਦ ਤੋਂ ਵੀ ਬਦਤਰ ਹੈ। 

ਉਨ੍ਹਾਂ ਕਿਹਾ ਕਿ ਇਸ ਪਿੰਡ ਦੇ 47 ਤੋਂ ਵੱਧ ਖਿਡਾਰੀ ਕੌਮੀ ਜਾਂ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਇਸ ਪਿੰਡ ਦੇ ਖੇਡ ਮੈਦਾਨ ਵਿੱਚ ਕੋਈ ਸਹੂਲਤ ਨਹੀਂ ਦਿੱਤੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਹੈ ਕਿ ਖੇਡ ਮੈਦਾਨ ਦੇ ਸੁਧਾਰ ਲਈ ਫੰਡ ਵੀ ਜਾਰੀ ਹੋ ਚੁੱਕੇ ਹਨ ਪਰ ਅਜੇ ਤੱਕ ਇਕ ਪੈਸਾ ਵੀ ਨਹੀਂ ਖਰਚਿਆ ਗਿਆ ਜਿਸ ਲਈ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਹਰਿਆਣਾ ਵਿੱਚ ਬਹਾਦਰਗੜ੍ਹ ਵਿੱਚ ਬਾਸਕਟਬਾਲ ਪੋਲ ਡਿੱਗਣ ਕਾਰਨ 15 ਸਾਲਾ ਖਿਡਾਰੀ ਅਮਨ ਕੁਮਾਰ ਦੀ ਮੌਤ ’ਤੇ ਵੀ ਦੁੱਖ ਜ਼ਾਹਰ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖੇਡ ਮੰਤਰਾਲੇ ਨੂੰ ਦੇਸ਼ ਦੇ ਖੇਡ ਮੈਦਾਨਾਂ ਦੀ ਮੌਜੂਦਾ ਹਾਲਤ ਦਾ ਪਤਾ ਲਾਉਣ ਸਾਰੇ ਸੂਬਿਆਂ ਪਾਸੋਂ ਰਿਪੋਰਟ ਮੰਗਣੀ ਚਾਹੀਦੀ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ। 

ਉਨ੍ਹਾਂ ਕਿਹਾ ਕਿ ਇਕ ਪਾਸੇ ਸਾਲ 2030 ਵਿੱਚ ਭਾਰਤ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਮਾੜੇ ਖੇਡ ਢਾਂਚੇ ਕਾਰਨ ਖੇਡ ਜਗਤ ਦੇ ਹੀਰੇ ਗੁਆ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਵਿਚਾਰਨ ਦੀ ਲੋੜ ਹੈ ਕਿ ਅਸੀਂ ਵਿਸ਼ਵ ਖੇਡ ਮੁਕਾਬਲੇ ਕਰਵਾਉਣ ਦੇ ਯੋਗ ਹਾਂ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਲਈ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਲਈ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਖੇਡਾਂ ਦਾ ਬਜਟ ਵਧਾ ਕੇ ਇਕ ਹਜ਼ਾਰ ਕਰੋੜ ਰੁਪਏ ਕਰ ਦਿੱਤਾ ਹੈ। ਇਸੇ ਤਰ੍ਹਾਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਗਾਤਾਰ ਤਿੰਨ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈ ਜਾ ਚੁੱਕੀਆਂ ਹਨ ਜਿਸ ਵਿੱਚ ਲੱਖਾਂ ਖਿਡਾਰੀ ਹਿੱਸਾ ਲੈਂਦੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Rohtak , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD