Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੱਤਰ ਸੂਚਨਾ ਦਫ਼ਤਰ ਨੇ ਮੋਗਾ ਵਿਖੇ ‘ਵਾਰਤਾਲਾਪ’ ਮੀਡੀਆ ਵਰਕਸ਼ਾਪ ਦਾ ਆਯੋਜਨ ਕੀਤਾ

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

Sagar Setia, DC Moga, Deputy Commissioner Moga, Moga, PIB Jalandhar, Press Information Bureau, PIB Chandigarh, Vartalap

Web Admin

Web Admin

5 Dariya News

ਮੋਗਾ , 27 Nov 2025

Last updated on: Nov 28, 2025, 11:15 IST

ਪੱਤਰ ਸੂਚਨਾ ਦਫ਼ਤਰ (ਪੀਆਈਬੀ) ਚੰਡੀਗੜ੍ਹ ਦੀ ਜਲੰਧਰ ਸ਼ਾਖ਼ਾ ਵੱਲੋਂ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ‘ਵਾਰਤਾਲਾਪ’ ਮੀਡੀਆ ਵਰਕਸ਼ਾਪ ਦਾ ਆਯੋਜਨ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਮੋਗਾ ਦੇ ਪੱਤਰਕਾਰ ਸ਼ਾਮਲ ਹੋਏ। ਇਸ ਮੀਡੀਆ ਵਰਕਸ਼ਾਪ ਵਿੱਚ ‘ਭਾਰਤ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ, ਨੀਤੀਆਂ ਅਤੇ ਪਹਿਲਕਦਮੀਆਂ ਦੀ ਮਹਿਲਾ ਸਸ਼ਕਤੀਕਰਨ ਵਿੱਚ ਭੂਮਿਕਾ’ ਵਿਸ਼ੇ ’ਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ  ਦੇ ਅਧਿਕਾਰੀਆਂ ਵੱਲੋਂ ਚਰਚਾ ਕੀਤੀ ਗਈ। 

ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ, ਸ਼੍ਰੀ ਸਾਗਰ ਸੇਤੀਆ, ਆਈਏਐੱਸ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕੀਤੀ। ਵਰਕਸ਼ਾਪ ਦੀ ਸ਼ੁਰੂਆਤ ਰਾਸ਼ਟਰੀ ਗੀਤ ਵੰਦੇ ਮਾਤਰਮ ਦੇ ਸਮੂਹਿਕ ਗਾਇਨ ਨਾਲ ਕੀਤੀ ਗਈ। ਮੀਡੀਆ ਅਤੇ ਸੰਚਾਰ ਅਧਿਕਾਰੀ, ਡਾ. ਵਿਕਰਮ ਸਿੰਘ ਨੇ ਵਰਕਸ਼ਾਪ ਵਿੱਚ ਪਹੁੰਚੇ ਸਭ ਮਹਿਮਾਨਾਂ ਦਾ ਸਵਾਗਤ ਕੀਤਾ। 

ਡਾ. ਵਿਕਰਮ ਨੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਵੱਖ-ਵੱਖ ਮੀਡੀਆ ਯੂਨਿਟਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੀਆਈਬੀ ਮੰਤਰਾਲੇ ਦਾ ਪ੍ਰਮੁੱਖ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ/ਯੋਜਨਾਵਾਂ ਅਤੇ ਪਹਿਲਕਦਮੀਆਂ ਆਦਿ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਪੀਆਈਬੀ ਅਤੇ ਮੀਡੀਆ ਦਰਮਿਆਨ ਤਾਲਮੇਲ ਵਧਾਉਣਾ ਜ਼ਰੂਰੀ ਹੈ ਅਤੇ ਇਸੇ ਮੰਤਵ ਤਹਿਤ ਵਾਰਤਾਲਾਪ ਦਾ ਆਯੋਜਨ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਮੋਗਾ, ਸ਼੍ਰੀ ਸਾਗਰ ਸੇਤੀਆ ਨੇ ਪੱਤਰਕਾਰਾਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਔਰਤਾਂ ਦੀ ਦੇਸ਼ ਦੀ ਤਰੱਕੀ ਵਿੱਚ ਵਿਸ਼ੇਸ਼ ਭੂਮਿਕਾ ਹੁੰਦੀ ਹੈ ਅਤੇ ਜੇਕਰ ਔਰਤਾਂ ਤਾਕਤਵਰ ਹੋਣਗੀਆਂ ਤਾਂ ਸਾਡਾ ਦੇਸ਼ ਹੋਰ ਵੀ ਤਰੱਕੀ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਕਈ ਅਜਿਹੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਦੇਸ਼ ਦੀਆਂ ਔਰਤਾਂ ਨੂੰ ਸਸ਼ਕਤ ਕਰਨ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਖ-ਵੱਖ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਪਹੁੰਚੇ ਅਤੇ ਇਸ ਲਈ ਮੀਡੀਆ ਨਾਲ ਸਰਕਾਰ ਦਾ ਤਾਲਮੇਲ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੱਤਰ ਸੂਚਨਾ ਦਫ਼ਤਰ ਵੱਲੋਂ ਵਾਰਤਾਲਾਪ ਵਰਗੇ ਪ੍ਰੋਗਰਾਮ ਸਰਕਾਰ ਦਾ ਮੀਡੀਆ ਨਾਲ ਰਾਬਤਾ ਬਣਾਉਣ ਵਿੱਚ ਖ਼ਾਸ ਯੋਗਦਾਨ ਪਾਉਂਦੇ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਹੁੰਦਾ ਹੈ। 

ਮੀਡੀਆ ਰਾਹੀਂ ਆਮ ਲੋਕ ਇਹ ਜਾਣਕਾਰੀ ਮਿਲਦੀ ਹੈ ਕਿ ਸਰਕਾਰ ਉਨ੍ਹਾਂ ਲਈ ਕਿਹੜੀਆਂ ਯੋਜਨਾਵਾਂ ਚਲਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਕਿਸ ਤਰ੍ਹਾਂ ਲਾਭ ਲਿਆ ਜਾ ਸਕਦਾ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਰੀਤੂ ਜੈਨ ਨੇ ਸੰਬੋਧਨ ਹੁੰਦਿਆ ਕਿਹਾ ਕਿ ਜੇਕਰ ਦੇਸ਼ ਦੇ ਲੋਕ ਤੰਦਰੁਸਤ ਹੋਣਗੇ ਤਾਂ ਦੇਸ਼ ਦੀ ਤਰੱਕੀ ਵਿੱਚ ਉਹ ਆਪਣਾ ਪੂਰਾ ਯੋਗਦਾਨ ਦੇ ਸਕਣਗੇ। 

ਡਾ. ਜੈਨ ਨੇ ਕਿਹਾ ਕਿ ਇਸ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਤਹਿਤ ਭਾਰਤ ਸਰਕਾਰ ਦੀਆਂ ਕਈ ਯੋਜਨਾਵਾਂ ਹਨ, ਜੋ ਖ਼ਾਸ ਕਰ ਔਰਤਾਂ ਲਈ ਹਨ। ਉਨ੍ਹਾਂ ਕਿਹਾ ਕਿ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ ਤਹਿਤ ਗਰਭਵਤੀ ਔਰਤਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਸਿੱਖਿਆ ਵਿਭਾਗ, ਮੋਗਾ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸ੍ਰੀਮਤੀ ਮੰਜੂ ਭਾਰਦਵਾਜ ਨੇ ਕਿਹਾ ਕਿ ਭਾਰਤ ਸਰਕਾਰ ਦੇਸ਼ ਦੀਆਂ ਧੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਰਵ ਸਿੱਖਿਆ ਅਭਿਆਨ ਤਹਿਤ 6 ਤੋਂ 14 ਸਾਲ ਤੱਕ ਦੀ ਉਮਰ ਦੀਆਂ ਦੇਸ਼ ਦੀਆਂ ਧੀਆਂ ਸਮੇਤ ਹਰ ਬੱਚੇ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਮੁਹੱਈਆ ਕਰਵਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮਿਡ ਡੇਅ ਮੀਲ ਤਹਿਤ ਸਕੂਲ ਦੇ ਬੱਚਿਆਂ ਨੂੰ ਦੁਪਹਿਰ ਦਾ ਮੁਫ਼ਤ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਰਾਹੀਂ ਧੀਆਂ ਨੂੰ ਖ਼ੁਦ ਦੀ ਸੁਰੱਖਿਆ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ, ਮੋਗਾ, ਡਾ. ਸੁਖਰਾਜ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਨਾਲ ਕਿਸਾਨੀ ਅਤੇ ਔਰਤਾਂ ਦੇ ਸਸ਼ਕਤੀਕਰਨ ਨੂੰ ਵਿਸ਼ੇਸ਼ ਹੁਲਾਰਾ ਮਿਲਿਆ ਹੈ।

ਡਾ. ਸੁਖਰਾਜ ਨੇ ਦੱਸਿਆ ਕਿ ਨਮੋ ਡਰੋਨ ਦੀਦੀ ਤਹਿਤ ਜ਼ਿਲ੍ਹਾ ਮੋਗਾ ਵਿੱਚ ਚਾਰ ਔਰਤਾਂ ਡਰੋਨ ਰਾਹੀਂ ਸਪਰੇਅ ਕਰਨ ਦੇ ਕਾਰਜ ਵਿੱਚ ਵਿਲੱਖਣ ਮਿਸਾਲ ਹਨ। ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਮੋਗਾ, ਸ੍ਰੀਮਤੀ ਡਿੰਪਲ ਥਾਪਰ ਨੇ ਇਸ ਮੌਕੇ ਕਿਹਾ ਕਿ ਵਿਭਾਗ ਵੱਲੋਂ ਕਈ ਅਜਿਹੇ ਸਿਖਲਾਈ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਸਦਕਾ ਖ਼ਾਸ ਕਰ ਔਰਤਾਂ ਆਪਣੀ ਕਲਾ ਰਾਹੀਂ ਸਸ਼ਕਤ ਹੋ ਰਹੀਆਂ ਹਨ ਅਤੇ ਦੂਜਿਆਂ ਲਈ ਮਿਸਾਲ ਬਣੀਆਂ ਹਨ। 

ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਸੰਕਲਪ ਯੋਜਨਾ ਅਤੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾਵਾਂ ਵਿੱਚ ਔਰਤਾਂ ਦੀ ਖ਼ਾਸ ਭੂਮਿਕਾ ਦੀ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਸੁਖਦੀਪ ਸਿੰਘ, ਸੂਚਨਾ ਸਹਾਇਕ ਨੇ ਵਰਕਸ਼ਾਪ ਵਿੱਚ ਪਹੁੰਚੇ ਪੱਤਰਕਾਰਾਂ, ਮੁੱਖ ਮਹਿਮਾਨ, ਬੁਲਾਰਿਆਂ ਦਾ ਧੰਨਵਾਦ ਕੀਤਾ। ਵਰਕਸ਼ਾਪ ਦੇ ਅੰਤ ਵਿੱਚ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਬੁਲਾਰਿਆਂ ਵੱਲੋਂ ਜਵਾਬ ਵੀ ਦਿੱਤੇ ਗਏ।

 

Tags: Sagar Setia , DC Moga , Deputy Commissioner Moga , Moga , PIB Jalandhar , Press Information Bureau , PIB Chandigarh , Vartalap

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD