Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਧੁੰਦ ਦਾ ਫਾਇਦਾ ਉਠਾ ਕੇ ਦੋ ਮੁਲਜ਼ਮ .30 ਬੋਰ ਦਾ ਇਕ ਪਿਸਤੌਲ ਅਤੇ .32 ਬੋਰ ਦਾ ਇਕ ਪਿਸਤੌਲ ਛੱਡ ਕੇ ਭੱਜੇ, ਦੋਵੇਂ ਹਥਿਆਰ ਪੁਲਿਸ ਨੇ ਕੀਤੇ ਬਰਾਮਦ: ਡੀਆਈਜੀ ਹਰਮਨਬੀਰ ਸਿੰਘ ਗਿੱਲ*

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 27 Nov 2025

Last updated on: Nov 28, 2025, 11:30 IST

ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸ਼ੱਕੀ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਸਾਥੀਆਂ ਰਾਜੂ ਅਤੇ ਸੋਨੂੰ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਨੇ ਉਸ ਨੂੰ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਪਿੰਡ ਮਹਾਮੁਜੋਹੀਆ, ਜਿੱਥੇ ਬਾਦਲ ਨੇ ਹਥਿਆਰ ਲੁਕਾਉਣ ਦਾ ਵੀ ਦਾਅਵਾ ਕੀਤਾ ਸੀ, ਦੇ ਟੋਲ ਪਲਾਜ਼ਾ ਨੇੜੇ ਸਥਿਤ ਸ਼ਮਸ਼ਾਨਘਾਟ ਕੋਲੋਂ ਫਰਾਰ ਕਰਵਾ ਕੇ ਰਾਜਸਥਾਨ ਲੈ ਕੇ ਜਾਣਾ ਸੀ।

ਉਨ੍ਹਾਂ ਦੱਸਿਆ ਕਿ ਬਾਦਲ ਦੇ ਖੁਲਾਸੇ 'ਤੇ, ਪੁਲਿਸ ਟੀਮ ਉਸ ਨੂੰ ਸ਼ਮਸ਼ਾਨਘਾਟ ਜਿੱਥੇ ਬਾਦਲ ਦੇ ਦੋ ਸਾਥੀ ਲੁਕੇ ਹੋਏ ਸਨ, ਲੈ ਜਾ ਰਹੀ ਸੀ ਅਤੇ ਪੁਲਿਸ ਪਾਰਟੀ ਨੂੰ ਵੇਖਦਿਆਂ ਹੀ ਉਨ੍ਹਾਂ ਨੇ ਬਾਦਲ ਨੂੰ ਛੁਡਾਉਣ ਦੇ ਇਰਾਦੇ ਨਾਲ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵੀ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। 

ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਸ਼ੀ ਬਾਦਲ ਗੋਲੀਆਂ ਲੱਗਣ ਕਾਰਨ ਜਖ਼ਮੀ ਹੋ ਗਿਆ। ਇਲਾਜ ਲਈ ਉਸਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਪੁਲਿਸ ਨੇ ਨਵੀਨ ਅਰੋੜਾ ਦੇ ਕਤਲ ਦੇ ਸਬੰਧ ਵਿੱਚ ਪਹਿਲਾਂ ਹੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਦੀ ਪਛਾਣ ਹਰਸ਼, ਕੰਨਵ ਅਤੇ ਗੁਰਸਿਮਰਨ ਸਿੰਘ ਉਰਫ਼ ਜਤਿਨ ਉਰਫ਼ ਕਾਲੀ ਵਜੋਂ ਹੋਈ ਹੈ ਅਤੇ ਇਹ ਸਾਰੇ ਦੋਸ਼ੀ ਫਿਰੋਜ਼ਪੁਰ ਦੇ ਬਸਤੀ ਭੱਟੀਆਂ ਦੇ ਰਹਿਣ ਵਾਲੇ ਹਨ।

ਦੱਸਣਯੋਗ ਹੈ ਕਿ 15 ਨਵੰਬਰ, 2025 ਨੂੰ ਨਵੀਨ ਅਰੋੜਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਤਲ ਤੋਂ ਤੁਰੰਤ ਬਾਅਦ ਦੋਸ਼ੀਆਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। 

ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ, ਸੀਸੀਟੀਵੀ ਫੁਟੇਜ ਅਤੇ ਗਵਾਹਾਂ ਦੇ ਬਿਆਨਾਂ ਜ਼ਰੀਏ ਪੁਲਿਸ ਟੀਮਾਂ ਨੇ ਕਤਲ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਹੈੱਡ ਕਾਂਸਟੇਬਲ ਬਲੋਰ ਸਿੰਘ ਵੀ ਜਖ਼ਮੀ ਹੋ ਗਿਆ ਅਤੇ ਇੱਕ ਗੋਲੀ ਕਾਂਸਟੇਬਲ ਗੁਰਮੀਤ ਸਿੰਘ ਦੀ ਬੁਲੇਟ-ਪਰੂਫ ਜੈਕੇਟ ਵਿੱਚ ਲੱਗੀ। 

ਉਨ੍ਹਾਂ ਅੱਗੇ ਦੱਸਿਆ ਕਿ ਸੰਘਣੀ ਧੁੰਦ ਅਤੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਦੋ ਅਣਪਛਾਤੇ ਹਮਲਾਵਰ ਭੱਜਣ ਵਿੱਚ ਕਾਮਯਾਬ ਹੋ ਗਏ। ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਟੀਮਾਂ ਵੱਲੋਂ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD