Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਨੇ ਕੇਂਦਰ ਤੋਂ 250 ਕਰੋੜ ਰੁਪਏ ਦੇ ਮਗਨਰੇਗਾ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹੜ੍ਹ ਰਾਹਤ ਸਹਾਇਤਾ ਰਾਸ਼ੀ ਵਜੋਂ 1600 ਕਰੋੜ ਰੁਪਏ ਜਾਰੀ ਕਰਨ ’ਚ ਦੇਰੀ ਦਾ ਮੁੱਦਾ ਉਠਾਇਆ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 27 Nov 2025

Last updated on: Nov 28, 2025, 12:55 IST

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਮਗਨਰੇਗਾ ਸਕੀਮ ਤਹਿਤ ਕੇਂਦਰ ਸਰਕਾਰ ਕੋਲ ਬਕਾਇਆ 250 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਪੁਰਜ਼ੋਰ ਅਪੀਲ ਕੀਤੀ। ਕੇਂਦਰੀ ਮੰਤਰੀ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਸ਼੍ਰੀ ਸੌਂਦ ਨੇ ਕਿਹਾ ਕਿ ਮਟੀਰੀਅਲ ਕੰਪੋਨੈਂਟ ਅਧੀਨ ਰੋਕੇ ਗਏ ਫੰਡਜ਼ ਕਰਕੇ ਪੰਜਾਬ ਵਿੱਚ ਇਸ ਅਹਿਮ ਪੇਂਡੂ ਰੋਜ਼ਗਾਰ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਗੰਭੀਰ ਰੁਕਾਵਟ ਪੈਦਾ ਹੋਈ ਹੈ।

ਉਜਰਤ ਵਿੱਚ ਸਮਾਨਤਾ ਦੀ ਮੰਗ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰ ਮੰਤਰੀ ਨੂੰ ਮਗਨਰੇਗਾ ਅਧੀਨ ਕੰਮ ਕਰਨ ਵਾਲੇ ਰਾਜ ਮਿਸਤਰੀਆਂ ਦੀਆਂ ਉਜਰਤਾਂ ਵਿੱਚ ਸੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਰਾਜ ਮਿਸਤਰੀ ਨੂੰ 400 ਰੁਪਏ ਪ੍ਰਤੀ ਦਿਨ ਮਿਲਦੇ ਹਨ, ਜਦਕਿ ਪੰਜਾਬ ਵਿੱਚ ਰਾਜ ਮਿਸਤਰੀ ਨੂੰ ਸਿਰਫ਼ 346 ਰੁਪਏ ਉਜਰਤ ਦਿੱਤੀ ਜਾ ਰਹੀ ਹੈ। 

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮਹਿੰਗਾਈ ਅਤੇ ਮਜ਼ਦੂਰੀ ਦੀਆਂ ਦਰਾਂ ਵਧਣ ਕਰਕੇ ਇੰਨੀ ਘੱਟ ਉਜਰਤ 'ਤੇ ਹੁਨਰਮੰਦ ਮਿਸਤਰੀ ਮਿਲਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਦੋਵਾਂ ਗੁਆਂਢੀ ਰਾਜਾਂ ਵਿਚਕਾਰ ਇਹ ਵਿਤਕਰਾ ਖਤਮ ਹੋਣਾ ਚਾਹੀਦਾ ਹੈ। ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੰਜਾਬ ਦੀ ਪਹਿਲਕਦਮੀ 'ਤੇ ਚਾਨਣਾ ਪਾਉਂਦਿਆਂ ਸ਼੍ਰੀ ਸੌਂਦ ਨੇ ਦੱਸਿਆ ਕਿ ਰਾਜ ਦੇਸ਼ ਵਿੱਚ ਮਗਨਰੇਗਾ ਕਾਮਿਆਂ ਲਈ ਚਿਹਰੇ ਦੀ ਪਹਿਚਾਣ (ਫੇਸ ਰਿਕੋਗਨੀਸ਼ਨ) ਅਤੇ ਜੀਓ-ਟੈਗਿੰਗ-ਆਧਾਰਿਤ ਹਾਜ਼ਰੀ ਪ੍ਰਣਾਲੀ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ, ਜੋ ਕਿ ਮੌਜੂਦਾ ਸਮੇਂ ਫਤਹਿਗੜ੍ਹ ਸਾਹਿਬ ਵਿਖੇ ਚੱਲ ਰਿਹਾ ਹੈ, ਨੂੰ ਜਲਦ ਹੀ ਸਾਰੇ 23 ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਵਿਆਪਕ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪਿਛਲੀਆਂ ਸਰਕਾਰਾਂ ਦੌਰਾਨ ਮਗਨਰੇਗਾ ਵਿੱਚ ਬੇਨਿਯਮੀਆਂ ਨਾਲ ਸਬੰਧਤ 23 ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਅਧਿਕਾਰੀਆਂ ਤੋਂ 2 ਕਰੋੜ ਰੁਪਏ ਰਿਕਵਰ ਵੀ ਕੀਤੇ ਗਏ ਹਨ। ਸ਼੍ਰੀ ਸੌਂਦ ਨੇ ਕੇਂਦਰ ਸਰਕਾਰ ਨੂੰ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਸਹਾਇਤਾ ਵਜੋਂ ਪਹਿਲਾਂ ਐਲਾਨ ਕੀਤੇ ਗਏ 1600 ਕਰੋੜ ਰੁਪਏ ਦੇ ਬਕਾਇਆ ਹੜ੍ਹ ਰਾਹਤ ਫੰਡ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਰ-ਵਾਰ ਯਾਦ ਦਿਵਾਉਣ ਦੇ ਬਾਵਜੂਦ ਇੱਕ ਵੀ ਰੁਪਿਆ ਜਾਰੀ ਨਹੀਂ ਕੀਤਾ ਗਿਆ, ਜੋ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਗਏ ਮਤਰੇਈ ਮਾਂ ਵਾਲੇ ਸਲੂਕ ਨੂੰ ਦਰਸਾਉਂਦਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਰਾਜ ਭਰ ਵਿੱਚ 3,000 ਤੋਂ ਵੱਧ ਖੇਡ ਮੈਦਾਨਾਂ ਦਾ ਨਿਰਮਾਣ ਅਤੇ 2,800 ਤੋਂ ਵੱਧ ਨਵੇਂ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੁਹਰਾਇਆ ਕਿ ਇਹ ਪ੍ਰਾਜੈਕਟ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD