Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Jai Krishan Rouri, Aman Arora, Harpal Singh Cheema

Web Admin

Web Admin

5 Dariya News

ਚੰਡੀਗੜ੍ਹ , 27 Nov 2025

Last updated on: Nov 28, 2025, 13:08 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਅਤੇ ਲੋਕਾਂ ਦੀ ਸਰਗਰਮ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਸਪੀਕਰ ਨੇ ਕਿਹਾ ਕਿ ਇਹ ਵਿਲੱਖਣ ਕਦਮ ਵਿਧਾਇਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰਹਿਣ ਵਿੱਚ ਮਦਦ ਕਰੇਗਾ, ਜਿਸ ਨਾਲ ਉਹ ਸੂਬਾ ਵਾਸੀਆਂ ਦੀ ਹੋਰ ਵਧੇਰੇ ਸਮੱਰਥਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣਗੇ। ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਸਿਹਤ ਅਤੇ ਤੰਦਰੁਸਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਜਿਮ ਅਤੇ ਵੈਲਨੈਸ ਸੈਂਟਰ ਵਿੱਚ ਲਗਾਈਆਂ ਉੱਨਤ ਮਸ਼ੀਨਾਂ 'ਤੇ ਕਸਰਤ ਵੀ ਕੀਤੀ।

ਸ. ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਜੀਵਨ ਵਿੱਚ ਵੱਧ ਰਹੀਆਂ ਬਿਮਾਰੀਆਂ ਨੂੰ ਰੋਕਣ ਲਈ ਆਪਣੀ ਰੁਟੀਨ ਵਿੱਚ ਸੈਰ ਅਤੇ ਨਿਯਮਤ ਕਸਰਤ ਨੂੰ ਸ਼ਾਮਲ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਜਿਮ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈੱਸ ਹੈ ਜੋ ਸਹਿਣਸ਼ੀਲਤਾ, ਤਾਕਤ, ਸਥਿਰਤਾ ਅਤੇ ਲਚਕਤਾ ਲਈ ਤਿਆਰ ਕੀਤੀ ਗਈ ਹੈ, ਇਸ ਵਿੱਚ ਆਧੁਨਿਕ ਸਟੀਮ ਅਤੇ ਸਾਨਾ ਸਹੂਲਤਾਂ ਵੀ ਹਨ। 

ਦੱਸਣਯੋਗ ਹੈ ਕਿ ਇਹ ਕਿਸੇ ਵੀ ਐਮ.ਐਲ.ਏ. ਹੋਸਟਲ ਵਿੱਚ ਅਜਿਹੀ ਪਹਿਲੀ ਵਿਆਪਕ ਵੈਲਨੈਸ ਸੈੱਟਅੱਪ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਸਰਕਾਰ ਸਿਹਤ ਅਤੇ ਤੰਦਰੁਸਤੀ ਨੂੰ ਉੱਚ ਤਰਜੀਹ ਦਿੰਦੀ ਹੈ ਅਤੇ ਸਾਰੇ ਵਿਧਾਇਕਾਂ ਨੂੰ ਇਸ ਆਧੁਨਿਕ ਸਹੂਲਤ ਦੀ ਨਿਯਮਤ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ।

ਸਪੀਕਰ ਨੇ ਅੱਗੇ ਕਿਹਾ ਕਿ ਸਿਹਤ ਹੀ ਅਸਲੀ ਖਜ਼ਾਨਾ ਹੈ ਅਤੇ ਸੂਬਾ ਵਾਸੀਆਂ ਨੇ ਵਿਧਾਇਕਾਂ ਨੂੰ ਉਨ੍ਹਾਂ ਦੀ ਪ੍ਰਭਾਵੀ ਢੰਗ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਸਮੇਂ ਦਾ ਖਾਣਾ ਤਾਂ ਛੱਡਿਆ ਜਾ ਸਕਦਾ ਹੈ, ਪਰ ਕਸਰਤ ਕਦੇ ਵੀ ਨਹੀਂ ਛੱਡਣੀ ਚਾਹੀਦੀ।

 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Jai Krishan Rouri , Aman Arora , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD