Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ

ਗਲੌਕ ਪਿਸਤੌਲ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 27 Nov 2025

Last updated on: Nov 28, 2025, 13:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਬਾਰੀ ਕੀਤੀ ਸੀ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਫਿਰੌਤੀ ਦੀ ਸਾਜ਼ਿਸ਼ ਦੇ ਪਿੱਛੇ ਹੈਂਡਲਰਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ, ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। 

ਉਨ੍ਹਾਂ ਦੱਸਿਆ ਕਿ ਮਨੁੱਖੀ ਅਤੇ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਦੋਸ਼ੀ ਵਿਅਕਤੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਪਿੰਡ ਕੁਦਾਵਾਲੀ ਤੋਂ ਆ ਰਿਹਾ ਸੀ। ਡੀਆਈਜੀ ਨੇ ਦੱਸਿਆ ਕਿ ਕਾਰਵਾਈ ਦੌਰਾਨ, ਜਦੋਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ  'ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 216 ਮਿਤੀ 20/11/2025 ਨੂੰ ਥਾਣਾ ਸਿਟੀ ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308 (2) ਅਧੀਨ, ਐਫਆਈਆਰ ਨੰਬਰ 354 ਮਿਤੀ 21/11/2025 ਨੂੰ ਬੀਐਨਐਸ ਦੀ ਧਾਰਾ 109 ਅਤੇ 305 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 219 ਮਿਤੀ 27/11/2025 ਨੂੰ ਥਾਣਾ ਡੇਰਾ ਬਾਬਾ ਨਾਨਕ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD