Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਿਆਸੀ ਚਰਚਾ ਕਰਕੇ “ਆਪ” ਸਰਕਾਰ ਨੇ ਕੀਤੀ ਗੁਰਮਤਿ ਦੀ ਬੇਅਦਬੀ: ਇਕਬਾਲ ਸਿੰਘ ਲਾਲਪੁਰਾ

Vineet Joshi, Iqbal Singh Lalpura, BJP, BJP Punjab, Bharatiya Janata Party, BJP, Fateh Jang Singh Bajwa, Jagdeep Singh Cheema, Jaibans Singh

Web Admin

Web Admin

5 Dariya News

ਚੰਡੀਗੜ੍ਹ , 27 Nov 2025

Last updated on: Nov 28, 2025, 13:41 IST

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਪ ਸਰਕਾਰ ਵੱਲੋਂ ਸ਼੍ਵੀ ਗੁਰੂ ਤੇਗ਼ ਬਹਾਦੁਰ ਜੀ ਦੇ ਜੀਵਨ ਤੇ ਫਲਸਫੇ ਤੋਂ ਦੂਰ ਸਿਆਸੀ ਚਰਚਾ ਛੇੜਨ ਨੂੰ ਭਾਜਪਾ ਦੇ ਕੌਮੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੇ ਗੁਰਮਤਿ ਦੀ ਬੇਅਦਬੀ ਅਤੇ ਮਰਯਾਦਾ ਦੀ ਉਲੰਘਣਾ ਕਰਾਰ ਦਿੱਤਾ ਹੈ। 

ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਲਾਲਪੁਰਾ ਨੇ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਫ਼ਤਹੀ ਜੰਗ ਬਾਜਵਾ, ਜਗਦੀਪ ਸਿੰਘ ਚੀਮਾ, ਮੁੱਖ ਬੁਲਾਰਾ ਪੰਜਾਬ ਕਰਨਲ ਜੈਬੰਸ ਸਿੰਘ, ਸੁਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਅਤੇ ਸਾਬਕਾ ਡੀਐਸਪੀ ਬਲਵਿੰਦਰ ਸਿੰਘ  ਸੇਖੋਂ ਵੀ ਮੌਜੂਦ ਸਨ। ਲਾਲਪੁਰਾ ਨੇ ਕਿਹਾ ਕਿ “ਤਿਲਕ ਜੰਝੂ ਦੇ ਰਾਖੇ “  ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਰਬੰਸ ਨਿਛਾਵਰ ਕੀਤਾ, ਪਰ ਇਸ ਵਿਸ਼ੇਸ਼ ਦਿਹਾੜੇ ਤੇ ਆਪ ਸਰਕਾਰ ਨੇ ਸ਼ਹਾਦਤ ਦੇ ਮੂਲ ਸੰਦੇਸ਼ , ਗੁਰੂ ਸਾਹਿਬ ਦੇ ਜੀਵਨ, ਫਲਸ਼ਫੇ ਦੀ ਚਰਚਾ — ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰ ਅਤੇ ਜ਼ੁਲਮ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਦੇ ਇਤਿਹਾਸ ਜ਼ਿਕਰ ਦੀ ਬਜਾਏ ,ਸਿਆਸੀ ਤੀਰ ਚਲਾਉਣ ਨੂੰ ਤਰਜੀਹ ਦਿੱਤੀ। 

ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਇਜਲਾਸ ਨੂੰ “ਰਾਜਨੀਤਿਕ ਰਟ ਦਾ ਮੰਚ” ਬਣਾਕੇ ਮੌਕੇ ਦੀ ਗੰਭੀਰਤਾ ਨੂੰ ਲੱਜਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਇਜਲਾਸ ਦਾ ਮਕਸਦ ਸਿੱਖ ਇਤਿਹਾਸ ਦੇ ਮਹਾਨ ਅਧਿਆਇ ਨੂੰ ਸਨਮਾਨ ਨਾਲ ਯਾਦ ਕਰਨਾ ਸੀ, ਪਰ ਇਲਜ਼ਾਮਬਾਜ਼ੀ ਅਤੇ ਰਾਜਨੀਤਿਕ ਭਾਸ਼ਣਾਂ ਨੇ ਇਸ ਪਵਿੱਤਰ ਦਿਹਾੜੇ ਦੀ ਲਾਜ ਨਹੀਂ ਰੱਖੀ। 

ਲਾਲਪੁਰਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਾ ਸੰਦੇਸ਼ ਅਦਬ, ਸਹਿਣਸ਼ੀਲਤਾ ਅਤੇ ਸੱਚ ਲਈ ਖੜ੍ਹੇ ਹੋਣ ਦਾ ਹੈ, ਪਰ ਆਪ ਸਰਕਾਰ ਦਾ ਰਵੱਈਆ ਗੁਰੂ ਸਾਹਿਬ ਦੇ ਫ਼ਲਸਫੇ ਤੋਂ ਪੂਰੀ ਤਰ੍ਹਾਂ ਭਟਕਣਾ ਸੀ।

➖ ਅਮਨ ਅਰੋੜਾ ‘ਅਗਿਆਨੀ’, ਗਲਤ ਬਿਆਨਬਾਜ਼ੀ ਕੀਤੀ: ਲਾਲਪੁਰਾ

ਲਾਲਪੁਰਾ ਨੇ ਕੈਬਿਨੇਟ ਮੰਤਰੀ ਅਮਨ ਅਰੋੜਾ ਨੂੰ ਸਿੱਧਾ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਨੂੰ “ਅਗਿਆਨੀ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਦੇ ਸ਼ਾਮਲ ਨਾ ਹੋਣ ਸਬੰਧੀ ਬਿਆਨ ਦੇਣ ਵਾਲੇ ਅਮਨ ਅਰੋੜਾ ਨੂੰ “ਤੱਥਾਂ ਦਾ ਅਧਾਰ ਹੀ ਨਹੀਂ” ਅਤੇ ਸ਼ਾਇਦ “ਜਪੁਜੀ ਸਾਹਿਬ ਦੀਆਂ ਪੰਜ ਪੌੜੀਆਂ ਵੀ ਜੁਬਾਨੀ ਯਾਦ ਨਹੀਂ ਹੋਣਗੀਆਂ। 

ਉਨ੍ਹਾਂ ਕਿਹਾ ਕਿ ਅਮਨ ਅਰੋੜਾ ਨੇ ਸ਼ਹੀਦੀ ਦਿਹਾੜੇ ਸਮੇਂ ਅਜਿਹੀਆਂ ਗੱਲਾਂ ਕੀਤੀਆਂ ਜੋ ਗੁਰਬਾਣੀ, ਗੁਰੂਘਰ ਅਤੇ ਇਤਿਹਾਸ ਬਾਰੇ ਉਨ੍ਹਾਂ ਦੀ ਅਗਿਆਨਤਾ ਨੂੰ ਖੁੱਲ੍ਹਾ ਬੇਨਕਾਬ ਕਰਦੀਆਂ ਹਨ। ਲਾਲਪੁਰਾ ਨੇ ਕਿਹਾ ਕਿ ਅਰੋੜਾ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ-ਕਥਾ, ਸ਼ਹਾਦਤ ਅਤੇ ਫ਼ਲਸਫੇ ਬਾਰੇ ਕੋਈ ਜਾਣਕਾਰੀ ਨਹੀਂ, ਇਸੇ ਲਈ ਉਨ੍ਹਾਂ ਦੇ ਬਿਆਨ ਬਿਲਕੁਲ ਅਣਜਾਣੇ ਅਤੇ ਬੇਅਦਬੀ ਵਾਲੇ ਹਨ।

➖ “ਪ੍ਰਧਾਨਮੰਤਰੀ ਮੋਦੀ ਸਿੱਖ ਧਰਮ ਦਾ ਪ੍ਰਚਾਰ ਕਰਦੇ ਆ ਰਹੇ ਹਨ”

ਲਾਲਪੁਰਾ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਸਿੱਖ ਧਰਮ ਦੇ ਪ੍ਰਸਾਰ ਅਤੇ ਗੁਰੂ ਪਰੰਪਰਾ ਦੇ ਸਤਿਕਾਰ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਮੋਦੀ ਨੇ ਦਿੱਲੀ ਸੀਸ ਗੰਜ ਸਾਹਿਬ ਵਿਖੇ ਸ਼ਹਾਦਤ ਦਿਹਾੜੇ ਦੇ ਸਮਾਗਮ ਵਿੱਚ ਵੀ ਪਹਿਲਾਂ ਭਾਗ ਲਿਆ ਹੈ,ਪਟਨਾ ਸਾਹਿਬ ਵਿਖੇ ਗੁਰੂ ਅਗੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਕਈ ਮੌਕਿਆਂ ‘ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਕਾਰ ਅਤੇ ਬਲਿਦਾਨ ਨੂੰ ਯਾਦ ਕੀਤਾ।

ਲਾਲਪੁਰਾ ਨੇ ਕਿਹਾ ਕਿ ਮਾਨ ਸਰਕਾਰ ਨੂੰ ਪ੍ਰਧਾਨਮੰਤਰੀ ਦੀ ਹਾਜ਼ਰੀ ਲਈ ਗਲਤ ਬਿਆਨਬਾਜ਼ੀ ਕਰਨ ਦੀ ਬਜਾਏ ਇਹ ਸਮਝਣਾ ਚਾਹੀਦਾ ਹੈ ਕਿ ਸ਼ਹਾਦਤ ਦਿੱਲੀ ਵਿੱਚ ਹੋਈ ਸੀ ਅਤੇ ਪਵਿੱਤਰ ਸੀਸ ਆਨੰਦਪੁਰ ਸਾਹਿਬ ਕੁਝ ਦਿਨ ਬਾਅਦ ਲਿਆਂਦਾ ਜਾ ਸਕਿਆ ਸੀ , ਦੋਵੇਂ ਮੌਕਿਆਂ ‘ਤੇ ਸਮਾਗਮ ਕਰਨਾ ਸਨਮਾਨ ਦੀ ਗੱਲ ਹੋਣੀ ਸੀ ,ਪਰ ਆਪ ਸਰਕਾਰ ਨੇ ਇਸ ਪੱਖ ਨੂੰ ਇਤਿਹਾਸ ਦੀ ਅੱਗਿਆਂ ਕਾਰਨ ਅਣਡਿੱਠਾ ਕੀਤਾ।

➖ “ਆਪ ਸਰਕਾਰ ਨੇ ਗੁਰੂ ਸਾਹਿਬ ਦੇ ਫ਼ਲਸਫੇ ਨੂੰ ਭੁਲਾ ਕੇ ਸਿਰਫ਼ ਪੰਜਾਬ ਦੀ ਰਾਜਨੀਤੀ ਮੁੱਖ ਰੱਖ ਕੇ ਬਿਆਨ ਦਿਤੇ “

ਲਾਲਪੁਰਾ ਨੇ ਕਿਹਾ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਵਿਸ਼ੇਸ਼ ਸੈਸ਼ਨ ਦੌਰਾਨ ਆਪ ਨੇ ਸਿਰਫ਼ ਰਾਜਨੀਤਿਕ ਮੁੱਦਿਆਂ ਬਾਰੇ ਹੀ ਗੱਲ ਕੀਤੀ, ਜਦਕਿ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਮਨੁੱਖਤਾ ਲਈ ਸੁਨੇਹੇ ਬਾਰੇ ਇੱਕ ਵਾਰ ਵੀ ਗੰਭੀਰਤਾ ਨਾਲ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਨਾਂ ਸੰਗਤ ਨੂੰ ਬਰਦਾਸ਼ਤ ਹੈ, ਨਾਂ ਹੀ ਗੁਰੂ ਘਰ ਦੀ ਮਰਯਾਦਾ ਨਾਲ ਮੇਲ ਖਾਂਦਾ ਹੈ।

 

Tags: Vineet Joshi , Iqbal Singh Lalpura , BJP , BJP Punjab , Bharatiya Janata Party , BJP , Fateh Jang Singh Bajwa , Jagdeep Singh Cheema , Jaibans Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD