Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਬਜੀਤ ਸਿੰਘ ਝਿੰਜਰ ਨੇ ਘਨੌਰ ਦੇ ਹਲਕਾ ਇੰਚਾਰਜ ਦੀ ਸੇਵਾ ਮਿਲਣ ਦੀ ਖ਼ੁਸ਼ੀ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਕੀਤੀ ਸਾਂਝੀ, ਵੰਡੇ ਲੱਡੂ

ਪਾਰਟੀ ਦੇ ਮਜ਼ਬੂਤ ਬਣਾਉਣ, ਨੌਜਵਾਨਾਂ ਨੂੰ ਅੱਗੇ ਲਿਆਉਣ ਲਈ ਜ਼ਮੀਨੀ ਪੱਧਰ ‘ਤੇ ਕਰਾਂਗੇ ਕੰਮ: ਝਿੰਜਰ

Web Admin

Web Admin

5 Dariya News

ਘਨੌਰ , 27 Nov 2025

Last updated on: Nov 28, 2025, 15:21 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਵੱਖ–ਵੱਖ ਹਲਕਿਆਂ ਲਈ ਨਵੇਂ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਿਲਸਿਲੇ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਘਨੌਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਅੱਜ ਸ. ਸਰਬਜੀਤ ਸਿੰਘ ਝਿੰਜਰ ਨੇ ਘਨੌਰ ਹਲਕੇ ਦੀ ਇੰਚਾਰਜੀ ਦੀ ਜ਼ਿੰਮੇਵਾਰੀ ਮਿਲਣ ‘ਤੇ ਆਪਣੀ ਖ਼ੁਸ਼ੀ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਸਾਂਝੀ ਕੀਤੀ। 

ਇਸ ਮੌਕੇ ਪਾਰਟੀ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ। ਵਰਕਰਾਂ ਨੇ ਝਿੰਜਰ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਨੇਤ੍ਰਿਤਵ ‘ਤੇ ਪੂਰਾ ਭਰੋਸਾ ਜਤਾਇਆ। ਸ. ਝਿੰਜਰ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਤ ਕੀਤਾ ਜਾਵੇਗਾ ਅਤੇ ਲੋਕਾਂ ਦੇ ਦਰਵਾਜ਼ੇ ‘ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 

ਝਿੰਜਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਘਨੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਥਾਨਕ ਵਰਕਰਾਂ ਅਤੇ ਆਗੂਆਂ ਨੇ ਵੀ ਸ. ਸਰਬਜੀਤ ਸਿੰਘ ਝਿੰਜਰ ਨੂੰ ਹਲਕਾ ਇੰਚਾਰਜ ਬਣਾਏ ਜਾਣ ‘ਤੇ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਟੀਮਵਰਕ ਨਾਲ ਘਨੌਰ ਹਲਕੇ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ।

ਝਿੰਜਰ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਜੀ ਹਮੇਸ਼ਾਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ, ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਵੱਖ–ਵੱਖ ਹਲਕਿਆਂ ਵਿੱਚ ਜ਼ਮੀਨੀ ਪੱਧਰ ‘ਤੇ ਕੰਮ ਕਰਨ ‘ਤੇ ਜ਼ੋਰ ਦਿੰਦੇ ਰਹੇ ਹਨ। ਪਾਰਟੀ ਦੇ ਕੰਮਕਾਜ ਵਿੱਚ ਤਕਨੀਕੀ ਤੇ ਆਧੁਨਿਕ ਰਣਨੀਤੀਆਂ ਦੀ ਸ਼ੁਰੂਆਤ ਕਰਨ ਲਈ ਵੀ ਉਨ੍ਹਾਂ ਦੀ ਕੋਸ਼ਿਸ਼ਾਂ ਨੂੰ ਵਰਕਰਾਂ ਵੱਲੋਂ ਪ੍ਰਸ਼ੰਸਾ ਮਿਲਦੀ ਰਹੀ ਹੈ। 

ਉਨ੍ਹਾਂ ਦੀ ਲੀਡਰਸ਼ਿਪ ਹੇਠ ਸੰਗਠਨ ਅੰਦਰ ਅਨੁਸ਼ਾਸਨ, ਸਮਰਪਣ ਅਤੇ ਟੀਮਵਰਕ ਨੂੰ ਵਧਾਵਾ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਜੋ ਪਾਰਟੀ ਦੇ ਨਵੇਂ ਇੰਚਾਰਜਾਂ ਦੀ ਨਿਯੁਕਤੀ ਵਿੱਚ ਵੀ ਸਾਫ਼ ਦਿਖਾਈ ਦਿੰਦਾ ਹੈ। ਸ. ਸਰਬਜੀਤ ਸਿੰਘ ਝਿੰਜਰ ਨੇ ਇਸ ਮੌਕੇ ‘ਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਹਲਕੇ ਦੀ ਹਰ ਅਵਾਜ਼ ਨੂੰ ਸੁਣਨ ਅਤੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜਨ ਨੂੰ ਪਹਿਲ ਦੇਣਗੇ। 

ਉਨ੍ਹਾਂ ਨੇ ਕਿਹਾ ਕਿ ਹਲਕੇ ਦੀ ਤਰੱਕੀ ਲਈ ਸਾਂਝੇ ਯਤਨਾਂ ਦੀ ਲੋੜ ਹੈ ਅਤੇ ਉਹ ਹਰ ਵਰਕਰ ਨਾਲ ਮਿਲ ਕੇ ਮੈਦਾਨੀ ਪੱਧਰ ‘ਤੇ ਕੰਮ ਕਰਨਗੇ। ਝਿੰਜਰ ਨੇ ਇਹ ਵੀ ਕਿਹਾ ਕਿ ਜ਼ਿੰਮੇਵਾਰੀ ਮਿਲਣ ਨਾਲ ਉਨ੍ਹਾਂ ‘ਤੇ ਭਰੋਸਾ ਕਰਨ ਵਾਲੇ ਹਰ ਵਰਕਰ ਦਾ ਦਿਲੋਂ ਧੰਨਵਾਦੀ ਹਾਂ ਅਤੇ ਉਹ ਹਮੇਸ਼ਾਂ ਸਭ ਲਈ ਉਪਲਬਧ ਰਹਿਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਲਕੇ ਵਿੱਚ ਜੋ ਵੀ ਕੰਮ ਕਰਨ ਦੀ ਲੋੜ ਹੈ, ਉਹ ਸਮੇਂ ‘ਤੇ ਤੇ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ।

ਸ. ਸਰਬਜੀਤ ਸਿੰਘ ਝਿੰਜਰ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਹਾਈਕਮਾਂਡ, ਖ਼ਾਸ ਕਰ ਕੇ ਸ. ਸੁਖਬੀਰ ਸਿੰਘ ਬਾਦਲ ਦਾ ਗਹਿਰਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਭਰੋਸਾ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ। ਇਸ ਤੋਂ ਇਲਾਵਾ ਉਨ੍ਹਾਂ ਨੇ ਘਨੌਰ ਹਲਕੇ ਦੇ ਸਮੂਹ ਵਰਕਰਾਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਹਮੇਸ਼ਾਂ ਉਨ੍ਹਾਂ ਨੂੰ ਪਿਆਰ, ਸਹਿਯੋਗ ਅਤੇ ਹੌਸਲਾ ਦਿੱਤਾ। 

ਝਿੰਜਰ ਨੇ ਕਿਹਾ ਕਿ ਇਹ ਭਰੋਸਾ ਉਨ੍ਹਾਂ ਲਈ ਸਨਮਾਨ ਵੀ ਹੈ ਅਤੇ ਜ਼ਿੰਮੇਵਾਰੀ ਵੀ ਅਤੇ ਉਹ ਪੂਰੇ ਮਨ ਨਾਲ ਇਸ ਭਰੋਸੇ ‘ਤੇ ਖਰਾ ਉਤਰਣ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਐਸਜੀਪੀਸੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਜੀ ਵੀ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD