Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ 481 ਸਕੂਲੀ ਵਾਹਨਾਂ ਦੀ ਚੈਕਿੰਗ

147 ਵਾਹਨਾਂ ਦੇ ਕੱਟੇ ਗਏ ਚਲਾਨ

Safe School Vahan Policy, School, School Bus, Transport, School Buses, Safe School Transport Policy, Barnala

Web Admin

Web Admin

5 Dariya News

ਬਰਨਾਲਾ , 27 Nov 2025

Last updated on: Nov 28, 2025, 15:24 IST

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਤ ਸ੍ਰੀ ਪਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਬਰਨਾਲਾ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 05 ਸਕੂਲੀ ਬੱਸਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇਂ 'ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਮੁਢੱਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੱਗਭੱਗ 06 ਮਹੀਨਆਂ 'ਚ 481 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 147 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀਂ ਹੈ। 

ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ। ਇਸ ਲਈ  ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ ।

 ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਕੂਲ ਵੈਨ ਚਲਾਉਣ ਵਾਲੇ ਡਰਾਈਵਰਾਂ ਦੀ ਪੁਲਿਸ ਵੈਰੀਫ਼ਿਕੇਸ਼ਨ ਅਤੇ ਡੋਪ ਟੈਸਟ ਕਰਵਾਉਣਾ ਜ਼ਰੂਰੀ ਹੈ। ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜਿਸ 'ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ. ਲੱਖਾ ਸਿੰਘ ਅਤੇ ਸ. ਰੁਪਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ ਗੁਰਚਰਨ ਸਿੰਘ (ਟ੍ਰੈਫਿਕ ਐਜੂਕੇਸ਼ਨ ਸੈਲ) ਹੋਲਦਾਰ ਰਾਮ ਸਿੰਘ, ਸਿੱਖਿਆ ਵਿਭਾਗ ਵਿਚੋਂ ਸ੍ਰੀ ਗੁਰਜਿੰਦਰ ਸਿੰਘ ਚੈਕਿੰਗ ਟੀਮ ਵਿਚ ਸ਼ਾਮਿਲ ਸਨ।

 

Tags: Safe School Vahan Policy , School , School Bus , Transport , School Buses , Safe School Transport Policy , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD