Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਟੀ ਬੈਨਿਥ ਨੇ ਲੱਕੀ ਡਰਾਅ (ਪਰਾਲੀ) ਦੇ ਪੰਜਵੇਂ ਡਰਾਅ ਵਿੱਚ ਜੇਤੂਆਂ ਨੂੰ ਸਰਟੀਫਿਕੇਟ ਵੰਡੇ

ਪੰਜਵੇਂ ਡਰਾਅ ਵਿੱਚ ਪਹਿਲਾਂ ਇਨਾਮ ਗੁਰਪ੍ਰੀਤ ਸਿੰਘ ਨਰਾਇਣਗੜ ਸੋਹੀਆ, ਦੂਜਾ ਇਨਾਮ ਬਲਜੀਤ ਸਿੰਘ ਨਰਾਇਣਗੜ ਸੋਹੀਆ ਅਤੇ ਤੀਜਾ ਇਨਾਮ ਆਗਿਆਜੀਤ ਸਿੰਘ ਸੇਖਾ ਦੇ ਨਾਮ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 27 Nov 2025

Last updated on: Nov 28, 2025, 15:38 IST

ਪਰਾਲੀ ਪ੍ਰਬੰਧਨ 2025 ਤਹਿਤ ਲਕੀ ਡਰਾਅ ਪਰਾਲੀ ਦਾ ਪੰਜਵਾਂ ਡਰਾਅ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੀ ਮੌਜੂਦਗੀ 'ਚ ਡੀ ਸੀ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਕੱਢਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਹਰ ਪੱਧਰ 'ਤੇ ਪਰਾਲੀ ਦੇ ਨਿਪਟਾਰੇ ਲਈ ਪੂਰੀ ਯੋਜਨਾ ਤਿਆਰ ਕੀਤੀ ਗਈ ਅਤੇ ਕਿਸਾਨਾਂ ਨੂੰ ਨਵੀਆਂ ਤਕਨਾਲੋਜੀਆਂ ਬਾਰੇ ਜਾਣੂ ਕਰਵਾਇਆ ਗਿਆ। 

ਇਨ੍ਹਾਂ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਭਗ 60 ਫੀਸਦੀ ਤੋਂ ਵੱਧ ਕਮੀ ਦਰਜ ਕੀਤੀ ਗਈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਕੀ ਡਰਾਅ (ਪਰਾਲੀ) ਸਕੀਮ ਚਲਾਈ ਗਈ ਹੈ, ਜਿਸ ਅਧੀਨ 7 ਲੱਖ ਰੁਪਏ ਉਨ੍ਹਾਂ ਕਿਸਾਨਾਂ ਲਈ ਰੱਖੇ ਗਏ ਹਨ ਜੋ ਪਰਾਲੀ ਨੂੰ ਅੱਗ ਲਗਾਏ ਬਿਨਾਂ ਇਸਦੀ ਸੰਭਾਲ ਕਰਦੇ ਹਨ। 

ਹਫ਼ਤੇਵਾਰ 1 ਲੱਖ ਰੁਪਏ ਦੀ ਰਕਮ 25 ਕਿਸਾਨਾਂ ਵਿੱਚ ਵੰਡੀ ਜਾ ਰਹੀ ਹੈ। ਇਸ ਦੇ ਚਾਰ ਡਰਾਅ ਕੱਢੇ ਜਾ ਚੁੱਕੇ ਹਨ ਅਤੇ ਅੱਜ ਪੰਜਵੇਂ ਡਰਾਅ ਦੇ ਜੇਤੂਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਡਰਾਅ ਵਿੱਚ ਪਹਿਲਾਂ ਇਨਾਮ ਗੁਰਪ੍ਰੀਤ ਸਿੰਘ ਨਰਾਇਣਗੜ ਸੋਹੀਆ ਨੂੰ 20,000 ਰੁਪਏ, ਦੂਜਾ ਇਨਾਮ ਬਲਜੀਤ ਸਿੰਘ ਨਰਾਇਣਗੜ ਸੋਹੀਆ ਨੂੰ 15,000 ਰੁਪਏ ਅਤੇ ਤੀਜਾ ਇਨਾਮ ਆਗਿਆਜੀਤ ਸਿੰਘ ਸੇਖਾ ਨੂੰ 10,000 ਰੁਪਏ ਮਿਲਿਆ, ਜਦਕਿ ਬਾਕੀ 22 ਕਿਸਾਨਾਂ ਨੂੰ 2,500–2,500 ਰੁਪਏ ਦੇ ਇਨਾਮ ਮਿਲੇ। 

ਡਿਪਟੀ ਕਮਿਸ਼ਨਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਰਾਲੀ ਦੀ ਸੰਭਾਲ ਕਰਕੇ ਬਰਨਾਲਾ ਜ਼ਿਲ੍ਹੇ ਵਿੱਚ ਵਾਤਾਵਰਣ ਦੇ ਰਖਵਾਲੇ ਬਣੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦੂਤ ਵਜੋਂ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੰਭਾਲ ਲਈ ਪ੍ਰੇਰਿਤ ਕਰਨ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਅਤੇ ਮਲਚਰ ਅਤੇ ਹਲਾਂ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। 

ਕਿਸਾਨ ਬਲਜੀਤ ਸਿੰਘ ਨਰਾਇਣਗੜ ਨੇ ਕਿਹਾ ਕਿ ਉਹ ਲਗਭਗ ਛੇ ਸਾਲਾਂ ਤੋਂ 9 ਏਕੜ ਵਿੱਚ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਪਰ ਐਸ ਐਮ ਐਸ ਨਾਲ ਫ਼ਸਲ ਦੀ ਵਾਢੀ ਕਰਕੇ ਸੁਪਰਸੀਡਰ ਰਾਹੀਂ ਕਣਕ ਦੀ ਬਿਜਾਈ ਕਰਦੇ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਫਸਲ ਦਾ ਝਾੜ ਹਮੇਸ਼ਾ ਵਧੀਆ ਰਿਹਾ ਹੈ। ਕਿਸਾਨ ਆਗਿਆਜੀਤ ਸਿੰਘ ਪਿੰਡ ਸੇਖਾ ਨੇ ਦੱਸਿਆ ਕਿ ਉਹ 1509 ਕਿਸਮ ਦੇ ਝੋਨੇ ਦੀ ਬਿਜਾਈ ਕਰਦੇ ਹਨ ਅਤੇ ਫ਼ਸਲ ਕੱਟਣ ਤੋਂ ਬਾਅਦ ਸਿੱਧਾ ਸੁਪਰਸੀਡਰ ਨਾਲ ਕਣਕ ਬੀਜਦੇ ਹਨ। 

ਕਿਸਾਨ ਅਮਨੀਦਪ ਸਿੰਘ ਪਿੰਡ ਮੋੜ ਨਾਭਾ ਨੇ ਕਿਹਾ ਕਿ ਉਹ ਪਿਛਲੇ ਛੇ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਸੁਪਰ ਐਸ ਐਮ ਐਸ ਨਾਲ ਫਸਲ ਦੀ ਕਟਾਈ ਕਰਵਾਕੇ ਸੁਪਰਸੀਡਰ ਰਾਹੀਂ ਕਣਕ ਦੀ ਬਿਜਾਈ ਕਰਦੇ ਹਨ, ਜਿਸ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ, ਖਾਦਾਂ ਦਾ ਖਰਚਾ ਘਟਿਆ ਹੈ ਅਤੇ ਝਾੜ ਵੀ ਚੰਗਾ ਆ ਰਿਹਾ ਹੈ।

ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਰਾਲੀ ਦੀਆਂ ਗੰਢਾਂ ਬਣਵਾਕੇ ਤੁਰੰਤ ਖੇਤਾਂ ਵਿਚੋਂ ਚੁਕਾ ਲਈਆਂ ਹਨ ਜਿਸ ਨਾਲ ਖੇਤ ਖਾਲੀ ਹੋ ਗਏ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਜਾਂਚ ਕਰਵਾ ਕੇ ਮਿੱਟੀ ਸਿਹਤ ਕਾਰਡ ਬਣਵਾਉਣ ਅਤੇ ਉਸ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਨੇ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਜਾਰੀ ਰੱਖਣ ਦੇ ਨਾਲ ਵਾਤਾਵਰਣ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਅਮ੍ਰਿਤਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ, ਇੰਜੀਨੀਅਰ ਹਰਮਨਦੀਪ ਸਿੰਘ, ਨੋਡਲ ਅਫਸਰ (ਪਰਾਲੀ) ਸੁਨੀਤਾ ਸ਼ਰਮਾ, ਖੇਤੀਬਾੜੀ ਵਿਭਾਗ ਤੋਂ ਮਨਦੀਪ ਸਿੰਘ ਏਈਓ, ਅਮਨਦੀਪ ਕੌਰ ਏਐਸਆਈ, ਹਰਜਿੰਦਰ ਸਿੰਘ ਏਟੀਐਮ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD