Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਨਵਜੋਤ ਕੌਰ ਵਲੋਂ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਨਾਲ ਜੁੜਨ ਦਾ ਸੱਦਾ

ਖੇਤੀਬਾੜੀ ਵਿਭਾਗ ਵਲੋਂ ਲਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 27 Nov 2025

Last updated on: Nov 28, 2025, 15:41 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਨੇ ਸ਼ਿਰਕਤ ਕੀਤੀ।

ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਕੀਤਾ ਗਿਆ। ਓਨ੍ਹਾਂ ਕਿਸਾਨਾਂ ਨੂੰ ਜਿੱਥੇ ਪਰਾਲੀ ਪ੍ਰਬੰਧਨ ਵਿਚ ਜ਼ਿਲ੍ਹੇ ਦੀ ਬਿਹਤਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ, ਓਥੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਾਰੇ ਸਹਿਯੋਗੀ ਵਿਭਾਗਾਂ ਨਾਲ ਤਾਲਮੇਲ ਬਣਾ ਕੇ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਬਾਗ਼ਬਾਨੀ, ਡੇਅਰੀ, ਮੱਛੀ ਪਾਲਣ, ਮਾਰਕਫੈੱਡ, ਪਸ਼ੂ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸੈਲਫ ਹੈਲਪ ਗਰੁੱਪਾਂ ਦੇ ਸਟਾਲਾਂ ਦਾ ਦੌਰਾ ਕੀਤਾ। 

ਓਨ੍ਹਾਂ ਕਿਸਾਨ ਬੀਬੀਆਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਕੈਂਪ ਵਿਚ ਸ਼ਿਰਕਤ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਸਰਕਾਰ ਦੀਆਂ ਸਕੀਮਾਂ ਸਮੇਤ ਸਬਸਿਡੀ 'ਤੇ ਦਿੱਤੀ ਜਾਂਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਕਿਸਾਨਾਂ ਨੂੰ ਲਾਭ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਹਰਵਿੰਦਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਇਸ ਸਾਲ ਕਣਕ ਦੀ ਫਸਲ ਅਧੀਨ 1,71,000 ਹੈਕਟੇਅਰ, ਸਰੋਂ ਦੀ ਫਸਲ ਅਧੀਨ 3,000 ਹੈਕਟੇਅਰ, ਜੌਂ ਦੀ ਫਸਲ ਅਧੀਨ 1,000 ਹੈਕਟੇਅਰ ਅਤੇ ਛੋਲੇ ਦੀ ਫਸਲ ਅਧੀਨ 200 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਹੈ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾਂ ਤੋਂ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਬੀਜਾਂ ਦੀ ਕਾਸ਼ਤ ਨਾ ਕੀਤੀ ਜਾਵੇ।

ਇਸ ਤੋਂ ਇਲਾਵਾ ਕੈਂਪ ਵਿੱਚ ਤਕਨੀਕੀ ਜਾਣਕਾਰੀ ਦੇਣ ਲਈ ਡਾ. ਅਜੀਤਪਾਲ ਸਿੰਘ, ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ, ਡਾ. ਨਵਨੀਤ ਕੌਰ, ਇੰਜ. ਅਲੋਕ ਗੁਪਤਾ, ਡਾ. ਚਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਵੀਰ ਸਿੰਘ, ਡਾ. ਅਜੈ (ਪਸ਼ੂ ਪਾਲਣ ਵਿਭਾਗ), ਡਾ. ਬਲਵੀਰ ਸਿੰਘ (ਡਿਪਟੀ ਡਾਇਰੈਕਟਰ ਬਾਗਬਾਨੀ), ਸਤਵੀਰ ਕੌਰ (ਡੇਅਰੀ ਵਿਕਾਸ ਵਿਭਾਗ), ਵਿਵੇਕ ਗੁਪਤਾ (ਨਾਬਾਰਡ), ਧਰਮਿੰਦਰ ਸਿੰਘ ਏਡੀਓ, ਕਮਲਪ੍ਰੀਤ ਸਿੰਘ ਏਟੀਐਮ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਖੇਤੀਬਾੜੀ ਵਿਕਾਸ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD